ਸਾਬਕਾ ਮੇਅਰ ਗੋਹਲਵੜੀਆ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ
ਅਹਿਮ ਖ਼ਬਰ-ਸਾਬਕਾ ਮੇਅਰ ਗੋਹਲਵੜੀਆ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਣੇ
Publish Date: Tue, 13 Oct 2026 07:30 PM (IST)
Updated Date: Wed, 14 Oct 2026 04:07 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ ਸ੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਦੇ ਸਾਬਕਾ ਮੇਅਰ ਤੇ ਪਾਰਟੀ ਦੇ ਸੀਨੀਅਰ ਆਗੂ ਹਰਚਰਨ ਸਿੰਘ ਗੋਹਲਵੜੀਆ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀ ਲੰਮੇ ਸਮੇਂ ਦੀ ਵਫ਼ਾਦਾਰੀ ਤੇ ਸੇਵਾਵਾਂ ਦੇ ਸਨਮਾਨ ਵਜੋਂ ਦੇਖਿਆ ਜਾ ਰਿਹਾ ਹੈ। ਗੋਹਲਵੜੀਆ ਲੁਧਿਆਣਾ ਦੀ ਸਿਆਸਤ ਵਿੱਚ ਲੰਮੇ ਸਮੇਂ ਤੋਂ ਸਰਗਰਮ ਹਨ। ਉਨ੍ਹਾਂ ਕੋਲ ਨਗਰ ਨਿਗਮ ਦੇ ਮੇਅਰ ਵਜੋਂ ਕੰਮ ਕਰਨ ਦਾ ਤਜ਼ਰਬਾ ਵੀ ਹੈ। ਇਸ ਤੋਂ ਇਲਾਵਾ ਉਹ ਲੁਧਿਆਣਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਪਾਰਟੀ ਵਿੱਚ ਲੰਮੇ ਸਮੇਂ ਤੋਂ ਜੁੜੇ ਰਹਿਣ ਤੇ ਸੰਗਠਨ ਲਈ ਕੰਮ ਕਰਨ ਕਾਰਨ ਉਨ੍ਹਾਂ ਨੂੰ ਇੱਕ ਤਜ਼ਰਬੇਕਾਰ ਆਗੂ ਵਜੋਂ ਜਾਣਿਆ ਜਾਂਦਾ ਹੈ। ਜਨਰਲ ਸਕੱਤਰ ਵਜੋਂ ਨਵੀਂ ਜ਼ਿੰਮੇਵਾਰੀ ਮਿਲਣ ਨਾਲ ਉਨ੍ਹਾਂ ਦੀ ਪਾਰਟੀ ਸੰਗਠਨ ਵਿੱਚ ਭੂਮਿਕਾ ਹੋਰ ਅਹਿਮ ਹੋ ਗਈ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਲੁਧਿਆਣਾ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ’ਚ ਮਦਦ ਮਿਲਣ ਦੀ ਉਮੀਦ ਹੈ।