- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੁੂਰੀ ਖ਼ਬਰ-ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਚੀਮਾ ਨੇ ਨੁੱਕੜ ਮੀਟਿੰਗਾਂ ਕੀਤੀਆਂ ਸ਼ੁਰੂ

ਜ਼ਰੂਰੀ ਖ਼ਬਰ)
-ਕਿਹਾ, ਸਕੂਲ, ਕਾਲਜ, ਹਸਪਤਾਲ ਬਣਾਉਣਾ ਹੋਵੇਗਾ ਮੁੱਖ ਟੀਚਾ
ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ/ਸਾਹਨੇਵਾਲ
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅੰਦਰ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਈਸ਼ਰ ਨਗਰ ਵਿਖੇ ਨੁੱਕੜ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਇਲਾਕੇ ਦੇ ਵਿਕਾਸ, ਸਿੱਖਿਆ ਅਤੇ ਸਿਹਤ ਸਹੂਲਤਾਂ ਵਰਗੇ ਅਹਿਮ ਮੁੱਦੇ ਪ੍ਰਮੁੱਖਤਾ ਨਾਲ ਚੁੱਕੇ। ਹਲਕਾ ਲੁਧਿਆਣਾ ਦੱਖਣੀ ਦੇ ਲੋਕਾਂ ਨੂੰ ਹੁਣ ਸਿਰਫ਼ ਚੋਣਾਂ ਵੇਲੇ ਕੀਤੇ ਜਾਣ ਵਾਲੇ ਵਾਅਦਿਆਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਦਿਖਾਈ ਦੇਣ ਵਾਲੇ ਵਿਕਾਸ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ 2027 ਵਿੱਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਹਲਕਾ ਦੱਖਣੀ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹਲਕੇ ਵਿੱਚ ਕੁੜੀਆਂ ਦੀ ਸਿੱਖਿਆ ਲਈ ਸਕੂਲ ਅਤੇ ਕਾਲਜ ਬਣਾਉਣ ਨੂੰ ਤਰਜੀਹ ਦਿੱਤੀ ਜਾਵੇਗੀ, ਤਾਂ ਜੋ ਧੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਲਈ ਦੂਰ-ਦੁਰਾਡੇ ਇਲਾਕਿਆਂ ਵਿੱਚ ਨਾ ਜਾਣਾ ਪਵੇ। ਇਸ ਦੇ ਨਾਲ ਹੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਲਕਾ ਲੁਧਿਆਣਾ ਦੱਖਣੀ ਵਿੱਚ ਹਸਪਤਾਲ ਬਣਾਉਣ ਦੀ ਦਿਸ਼ਾ ਵਿੱਚ ਵੀ ਪਹਿਲ ਕੀਤੀ ਜਾਵੇਗੀ।
ਚੀਮਾ ਨੇ ਕਿਹਾ ਕਿ ਕਿਸੇ ਵੀ ਹਲਕੇ ਦੀ ਅਸਲ ਤਰੱਕੀ ਸਿਰਫ਼ ਸੜਕਾਂ ਜਾਂ ਇਮਾਰਤਾਂ ਤੱਕ ਸੀਮਤ ਨਹੀਂ ਹੁੰਦੀ, ਬਲਕਿ ਲੋਕਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਪਰਿਵਾਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਾ ਵੀ ਵਿਕਾਸ ਦਾ ਅਹਿਮ ਹਿੱਸਾ ਹੈ। ਉਨ੍ਹਾਂ ਮੁਤਾਬਕ ਹਲਕਾ ਦੱਖਣੀ ਵਿੱਚ ਅਜਿਹੀਆਂ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰਨ ਲਈ ਵਚਨਬੱਧ ਹਨ।