- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂੁਰੀ ਖ਼ਬਰ-ਜਸਪ੍ਰੀਤ ਸਿੰਘ ਹੋਬੀ ਭਾਜਪਾ ਪੰਜਾਬ ਦੇ ਟ੍ਰੇਡ ਸੈੱਲ ਦੇ ਕੋ-ਕਨਵੀਨਰ ਨਿਯੁਕਤ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਵੱਲੋਂ ਜਸਪ੍ਰੀਤ ਸਿੰਘ ਹੋਬੀ ਨੂੰ ਪੰਜਾਬ ਪ੍ਰਦੇਸ਼ ਭਾਜਪਾ ਦੇ ਟ੍ਰੇਡ ਸੈੱਲ ਦਾ ਕੋ-ਕਨਵੀਨਰ ਨਿਯੁਕਤ ਕੀਤਾ ਹੈ। ਕੋ ਕਨਵੀਨਰ ਨਿਯੁਕਤ ਕਰਨ ’ਤੇ ਹੌਬੀ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਸੰਗਠਨ ਮੰਤਰੀ ਸ੍ਰੀਨਿਵਾਸੁਲੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਪ੍ਰਗਟਾਏ ਵਿਸ਼ਵਾਸ ਲਈ ਉਹ ਸਦਾ ਰਿਣੀ ਰਹਿਣਗੇ। ਇਹ ਨਿਯੁਕਤੀ ਉਨ੍ਹਾਂ ਲਈ ਇੱਕ ਅਹੁਦਾ ਹੀ ਨਹੀਂ, ਸਗੋਂ ਪੰਜਾਬ ਦੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਚੁੱਕਣ ਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨ ਦੀ ਅਹਿਮ ਜ਼ਿੰਮੇਵਾਰੀ ਹੈ। ਛੋਟੇ ਦੁਕਾਨਦਾਰਾਂ, ਵਪਾਰੀਆਂ ਅਤੇ ਉਦਯੋਗਪਤੀਆਂ ਦੀ ਤਰੱਕੀ ਨਾਲ ਹੀ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋ ਸਕਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਟ੍ਰੇਡ ਸੈੱਲ ਨੂੰ ਮਜ਼ਬੂਤ ਕਰਨ, ਵਪਾਰੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਤੇ ਉਨ੍ਹਾਂ ਦੇ ਮਸਲਿਆਂ ਨੂੰ ਪਾਰਟੀ ਦੇ ਮੰਚ ਰਾਹੀਂ ਸਬੰਧਤ ਪੱਧਰਾਂ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਕੰਮ ਕਰਨਗੇ। ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਵਪਾਰੀ ਵਰਗ ਤੇ ਸਮੁੱਚੇ ਸਮਾਜ-ਸੇਵਾ ਕਰਦੇ ਰਹਿਣਗੇ।