ਮਜੀਠੀਆ ਨੇ ਅਕਾਲੀ ਨਾਲ ਕੀਤੀ ਮੁਲਾਕਾਤ
ਅਹਿਮ ਖ਼ਬਰ-ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦਫ਼ਤਰ ਵਿਖੇ ਮਜੀਠੀਆ ਵੱਲੋਂ ਅਕਾਲੀਆਂ ਨਾਲ ਮੁਲਾਕਾਤ
Publish Date: Mon, 04 May 2026 07:32 PM (IST)
Updated Date: Tue, 05 May 2026 04:14 AM (IST)

-2027 ਵਿੱਚ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਦਿਨ ਰਾਤ ਇੱਕ ਕਰ ਦਿਉ : ਮਜੀਠੀਆ --- ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ ਸਾਬਕਾ ਕੈਬਨਿਟ ਮੰਤਰੀ ਤੇ ਯੂਥ ਵਿੰਗ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਨੇ ਅੱਜ ਲੁਧਿਆਣਾ ਫ਼ੇਰੀ ਦੌਰਾਨ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦੇ ਦਫ਼ਤਰ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਦਫ਼ਤਰ ਵਿਖੇ ਪੁੱਜਣ ’ਤੇ ਪ੍ਰਧਾਨ ਭਿੰਦਾ ਦੀ ਅਗਵਾਈ ਵਿੱਚ ਮਜੀਠੀਆ ਦਾ ਫੁੱਲਾਂ ਦਾ ਬੁੱਕਾ ਤੇ ਸਿਰੋਪਾਓ ਨਾਲ ਸਵਾਗਤ ਕੀਤਾ ਗਿਆ। ਮਜੀਠੀਆ ਨੇ ਸ੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗ ਕਰਕੇ ਆਉਣ ਵਾਲੀਆਂ 2027ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਹੁਣ ਤੋਂ ਹੀ ਦਿਨ ਰਾਤ ਮਿਹਨਤ ਕਰਨੀ ਚਾਹੀਦੀ ਹੈ, ਤਾਂ ਜੋ ਪੰਜਾਬ ਦੀ ਮੌਜੂਦਾ ਹਰ ਵਰਗ ਦੀ ਵਿਰੋਧੀ ਸਰਕਾਰ ਨੂੰ ਚੱਲਦਾ ਕਰਕੇ ਪੰਜਾਬ ਵਿੱਚ ਆਪਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ। ਭਿੰਦਾ ਨੇ ਕਿਹਾ ਕਿ ਲੁਧਿਆਣਾ ਸ਼ਹਿਰੀ ਦੇ 6 ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਇਸ ਮੌਕੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਬੀਰ ਸਿੰਘ ਸੋਖੀ ਹਲਕਾ ਇੰਚਾਰਜ ਆਤਮ ਨਗਰ, ਅਮਿਤ ਗੋਸਾਈਂ ਹਲਕਾ ਇੰਚਾਰਜ ਲੁਧਿਆਣਾ ਕੇਂਦਰੀ, ਜਸਦੀਪ ਸਿੰਘ ਕਾਉਂਕੇ, ਕੁਲਵਿੰਦਰ ਕਿੰਦਾ, ਕੌਂਸਲਰ ਚਤਰਵੀਰ ਸਿੰਘ ਕਮਲ ਅਰੋੜਾ, ਨੂਰਜੋਤ ਸਿੰਘ ਮੱਕੜ ਆਦਿ ਹਾਜ਼ਰ ਸਨ।