- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਵਿਧਾਇਕ ਬੱਗਾ ਨੇ ਮਹਾਂਵੀਰ ਕਲੋਨੀ 'ਚ ਸੜ੍ਹਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਅੱਜ ਸਥਾਨਕ ਵਾਰਡ ਨੰਬਰ 95 ਅਧੀਨ ਮਹਾਂਵੀਰ ਕਾਲੋਨੀ ’ਚ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਬੱਗਾ ਨੇ ਕਿਹਾ ਇਸ ਪ੍ਰੋਜੈਕਟ ਤਹਿਤ ਕਰੀਬ 55 ਲੱਖ ਰੁਪਏ ਖਰਚੇ ਜਾਣਗੇ। ਇਸ ਮੌਕੇ ਕੌਂਸਲਰ ਅਸ਼ੋਕ ਕੁਮਾਰ, ਕੌਂਸਲਰ ਅਮਨ ਬੱਗਾ ਖੁਰਾਨਾ ਨਾਲ ਸੀਨੀਅਰ 'ਆਪ' ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਅਨੁਸਾਰ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ। ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਤੇ ਉਨ੍ਹਾਂ ਦੀ ਟੀਮ ਨੇ ਕਿਹਾ ਕਿ ਸੜਕਾਂ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾਵੇਗਾ। ਉਨ੍ਹਾ ਸਪੱਸ਼ਟ ਕੀਤਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਬਿਹਤਰ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਜਾਰੀ ਹਨ।