- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਖ਼ਬਰ-ਸੰਘਰਸ਼ ਕਮੇਟੀ ਨੇ ਆਪਣੀਆਂ ਮੰਗਾਂ ਸੰਬੰਧੀ ਡੀਸੀ ਨੂੰ ਯਾਦ ਪੱਤਰ ਸੌਂਪਿਆ

-ਸਰਕਾਰ ਨਿਗਮ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਤੁਰੰਤ ਕਰੇ ਪੂਰਾ : ਧੀਂਗਾਨ
ਵਿਸ਼ਾਲ,ਪੰਜਾਬੀ ਜਾਗਰਣ ਲੁਧਿਆਣਾ
ਸੰਘਰਸ਼ ਕਮੇਟੀ ਨਗਰ ਨਿਗਮ ਲੁਧਿਆਣਾ ਦੇ ਵਫ਼ਦ ਵਲੋਂ ਅੱਜ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਸੰਬੰਧੀ ਇਕ ਯਾਦ ਪੱਤਰ ਵੀ ਡੀ ਸੀ ਨੂੰ ਦਿੱਤਾ ਗਿਆ। ਇਸ ਦੌਰਾਨ ਯਾਦ ਪੱਤਰ ਬਾਰੇ ਜਾਣਕਾਰੀ ਦਿੰਦੇ ਹੋਏ ਨਰੇਸ਼ ਧੀਂਗਾਨ ਨੇ ਦੱਸਿਆ ਕਿ ਬੀਤੇ ਦਿਨੀਂ ਸੰਘਰਸ਼ ਕਮੇਟੀ ਵਲੋਂ ਨਗਰ ਨਿਗਮ ਵਿਚ ਕੰਮ ਕਰ ਰਹੇ ਮਾਲੀ, ਬੇਲਦਾਰ, ਡਰਾਈਵਰ, ਸੀਵਰਮੈਨਾਂ, ਸਫ਼ਾਈ ਕਰਮਚਾਰੀਆਂ ਸਮੇਤ ਬਾਕੀ ਮੁਲਾਜ਼ਮਾਂ ਨੂੰ ਪੱਕਾ ਕਰਾਉਣ ਲਈ ਹੜਤਾਲ ਕੀਤੀ ਗਈ ਤਾਂ ਉਸ ਸਮੇਂ ਪੰਜਾਬ ਸਰਕਾਰ ਦੇ ਵਿਧਾਇਕ, ਕੈਬਨਿਟ ਮੰਤਰੀ, ਮੇਅਰ ਮੈਡਮ, ਨਿਗਮ ਕਮਿਸ਼ਨਰ ਵਲੋਂ ਸਾਨੂੰ ਭਰੋਸਾ ਦਿੱਤਾ ਗਿਆ ਸੀ ਕਿ ਜਲਦੀ ਹੀ ਮੁਲਾਜ਼ਮਾਂ ਪੱਕਾ ਕੀਤਾ ਜਾਵੇਗਾ ਪ੍ਰੰਤੂ ਇਸ ਸੰਬੰਧੀ ਨਗਰ ਨਿਗਮ ਵਲੋਂ ਕੋਈ ਵੀ ਕਾਰਵਾਈ ਨਹੀਂ ਆਰੰਭੀ ਗਈ ਹੈ ਜਦੋਂ ਕਿ ਪੰਜਾਬ ਵਿਚ ਬਾਕੀ ਥਾਵਾਂ ’ਤੇ ਮੁਲਾਜ਼ਮਾਂ ਪੱਕਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਤੇ ਬੇਭਰੋਸਗੀ ਦਾ ਮਾਹੌਲ ਹੈ ਅਤੇ ਦੂਜਾ ਉਸ ਸਮੇ ਪੰਜਾਬ ਸਰਕਾਰ ਤੇ ਨਿਗਮ ਪ੍ਰਸ਼ਾਸ਼ਨ ਵਲੋਂ ਸਾਨੂੰ ਇਹ ਵੀ ਭਰੋਸਾ ਦਿਵਾਇਆ ਗਿਆ ਸੀ ਡੋਰ ਟੂ ਡੋਰ ਕੂੜੇ ਦੇ ਕੰਮ ਦਾ ਠੇਕੇ ਤੇ ਮੁਲਾਜ਼ਮਾਂ ਨੂੰ ਭਰਤੀ ਕਰਨ ਸਬੰਧੀ ਠੇਕੇਦਾਰੀ ਪ੍ਰਥਾ ਨੂੰ ਬੰਦ ਕਰ ਦਿੱਤਾ ਜਾਵੇਗਾ ਪ੍ਰੰਤੂ ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਨਿਗਮ ਪ੍ਰਸ਼ਾਸ਼ਨ ਵਲੋਂ ਘਰ-ਘਰ ਕੂੜੇ ਦਾ ਕੰਮ ਅਤੇ ਸੀਵਰੇਜ਼ ਦੇ ਕੰਮ ਨੂੰ ਵੀ ਠੇਕੇ ਉਤੇ ਦੇਣ ਸੰਬੰਧੀ ਯੋਜਨਾ ਬਣਾਈ ਜਾ ਰਹੀ ਹੈ ਜੋ ਕਿ ਸਾਨੂੰ ਬਿਲਕੁਲ ਵੀ ਮਨਜ਼ੂਰ ਨਹੀਂ ਹੈ ਅਤੇ ਨਿਗਮ ਵਲੋਂ ਮਤਾ ਨੰਬਰ 23 ਨਿਗਮ ਵਲੋਂ ਓਵਰਏਜ਼, ਮਾਲੀ, ਬੇਲਦਾਰ, ਨੂੰ ਪੱਕਾ ਕਰਨ ਸੰਬੰਧੀ ਭੇਜਿਆ ਉਸਨੂੰ ਜਲਦ ਤੋਂ ਜਲਦ ਅਮਲ ਵਿਚ ਲਿਆਂਦਾ ਜਾਵੇ। ਇਸ ਸੰਬੰਧੀ ਡੀ ਸੀ ਹਿਮਾਂਸ਼ੂ ਜੈਨ ਵਲੋਂ ਸੰਘਰਸ਼ ਕਮੇਟੀ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਾਰੀਆਂ ਮੰਗਾਂ ਮੰਨੀਆਂ ਜਾਣ ਤੇ ਉਨ੍ਹਾਂ ਵਲੋਂ ਇਸ ਸੰਬੰਧੀ ਨਿਗਮ ਕਮਿਸ਼ਨਰ ਨੂੰ ਫੋਨ ’ਤੇ ਤੁਰੰਤ ਆਦੇਸ਼ ਦਿੱਤੇ ਗਏ। ਇਸ ਦੌਰਾਨ ਸਮੂਹ ਸੰਘਰਸ਼ ਕਮੇਟੀ ਵੱਲੋਂ ਡੀਸੀ ਦੇ ਧਿਆਨ ਵਿਚ ਲਿਆਂਦਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਤੋਂ ਜਲਦ ਨਹੀਂ ਮੰਨਿਆ ਜਾਂਦਾ ਤਾਂ ਇਸ ਸੰਬੰਧੀ ਨਿਕਲਣ ਵਾਲੇ ਗੰਭੀਰ ਸਿੱਟਿਆ ਦੀ ਜਿੰਮੇਵਾਰੀ ਨਿਗਮ ਪ੍ਰਸ਼ਾਸ਼ਨ ਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਨਰੇਸ਼ ਧੀਂਗਾਨ, ਵਿਪਨ ਕਲਿਆਣ, ਦੀਪਕ ਹੰਸ, ਅਜੇਪਾਲ ਦਿਸ਼ਾਵਰ, ਨੇਤਾ ਜੀ ਸੌਂਧੀ, ਰਵੀ ਬਾਲੀ, ਵਿੱਕੀ ਸਹੋਤਾ, ਆਨੰਦ ਰਾਖਸ਼ਸ਼, ਸੁਭਾਸ਼ ਸੌਦੇ, ਅਨੁਰਾਗ ਚਨਾਲਿਆ, ਸੁੰਦਰ ਟਾਂਕ, ਸੋਨੂੰ ਅਟਵਾਲ, ਪਿੰਨੀ ਹੰਸ ਆਦਿ ਹਾਜ਼ਰ ਸਨ।