‘ਆਪ’ ਦੀ ਕੌਂਸਲਰ ਊਸ਼ਾ ਰਾਣੀ ਦਾ ਦੇਹਾਂਤ
ਵਾਰਡ ਨੰਬਰ 47 ਦੀ ਆਪ ਕੌਂਸਲਰ ਊਸ਼ਾ ਰਾਣੀ ਕਲਿਆਣ ਦਾ ਦੇਹਾਂਤ
Publish Date: Sun, 11 Oct 2026 09:21 PM (IST)
Updated Date: Mon, 12 Oct 2026 04:09 AM (IST)
48 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ ਸਥਾਨਕ ਨਿਗਮ ਦੇ ਵਾਰਡ-47 ਤੋਂ ‘ਆਪ’ ਦੀ ਸੀਨੀਅਰ ਕੌਂਸਲਰ ਊਸ਼ਾ ਰਾਣੀ ਕਲਿਆਣ ਦਾ ਸ਼ਨਿੱਚਰਵਾਰ ਨੂੰ ਸਵੇਰੇ 11 ਵਜੇ ਦੇਹਾਂਤ ਹੋ ਗਿਆ। ਉਹ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਲੁਧਿਆਣਾ ਦੇ ਡੀਐੱਮਸੀ ਹਸਪਤਾਲ ’ਚ ਇਲਾਜ ਅਧੀਨ ਸਨ। ਕੌਂਸਲਰ ਦੇ ਦੇਹਾਂਤ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ ਗੁਰੂ ਨਾਨਕ ਭਵਨ ਵਿਖੇ ਹੋਣ ਵਾਲੀ ਨਗਰ ਨਿਗਮ ਦੇ ਹਾਊਸ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਸੀ। ਉਨ੍ਹਾਂ ਦੇ ਦੇਹਾਂਤ ਨਾਲ ਸਿਆਸੀ ਅਤੇ ਨਗਰ ਨਿਗਮ ਹਲਕਿਆਂ ਵਿੱਚ ਸੋਗ ਦਾ ਮਾਹੌਲ ਹੈ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਵਿਧਾਇਕ ਕੁਲਵੰਤ ਸਿੰਘ ਸਿੱਧੂ ਸਮੇਤ ਕੌਂਸਲਰਾਂ ਵੱਲੋਂ ਆਪਣੇ ਸਾਥੀ ਕੌਂਸਲਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਾਰਟੀ ਵਰਕਰਾਂ ਤੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਕੌਂਸਲਰ ਊਸ਼ਾ ਰਾਣੀ ਕਲਿਆਣ ਦੇ ਪਤੀ ਸਫ਼ਾਈ ਸੇਵਕ ਬੋਰਡ ਦੇ ਉਪ ਚੇਅਰਮੈਨ ਸੁਰਿੰਦਰ ਕਲਿਆਣ ਹਨ। ਸਵ: ਊਸ਼ਾ ਰਾਣੀ ਦਾ ਅੱਜ ਅਰੋੜਾ ਪੈਲੇਸ ਦੇ ਪਿੱਛੇ ਦਾਣਾ ਮੰਡੀ ਸ਼ਮਸ਼ਾਨਘਾਅ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਜਿਸ ਵਿੱਚ ਹਰ ਵਰਗ ਦੇ ਪਤਵੰਤਿਆਂ ਨੇ ਵੱਡੀ ਗਿਣਤੀ ਵਿੱਚ ਪੁੱਜ ਕੇ ਊਸ਼ਾ ਰਾਣੀ ਕਲਿਆਣ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਕਲਿਆਣ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।