ਪ੍ਰਸ਼ਾਸਨ ਦਾ ਵੱਡਾ ਕਦਮ: 14 ਹਲਕਿਆਂ ਦੀ ਡਰਾਫਟ ਵੋਟਰ ਲਿਸਟ ਹੋਈ ਜਨਤਕ, 22,67,911 ਵੋਟਰ ਹੋਏ ਦਰਜ
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋ ਦੱਸਿਆ ਗਿਆ ਕਿ ਡਰਾਫਟ ਵੋਟਰ ਸੂਚੀ ਵਿੱਚ ਕੁੱਲ ਵੋਟਰਾਂ ਦੀ ਗਿਣਤੀ 22,67,911 ਹੈ, ਜਿਸ ’ਚ 11,96,869 ਪੁਰਸ਼, 10,70,962 ਔਰਤਾਂ, 80 ਟ੍ਰਾਂਸਜੈਂਡਰ, 57 ਐੰਨਆਰਆਈ ਵੋਟਰ ਸ਼ਾਮਿਲ ਹਨ। ਪੋਲਿੰਗ ਸਟੇਸ਼ਨ ਦੀ ਰੇਸ਼ਲਾਈਜੇਸ਼ਨ ਉਪਰੰਤ 3031 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ’ਚ 1528 ਸ਼ਹਿਰੀ ਤੇ 1503 ਪੇਂਡੂ ਪੋਲਿੰਗ ਸਟੇਸ਼ਨ ਹਨ।
Publish Date: Thu, 13 Aug 2026 07:05 PM (IST)
Updated Date: Fri, 14 Aug 2026 11:10 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ। ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮਿਤੀ 13 ਅਗਸਤ 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾਈ ਗਈ।
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋ ਦੱਸਿਆ ਗਿਆ ਕਿ ਡਰਾਫਟ ਵੋਟਰ ਸੂਚੀ ਵਿੱਚ ਕੁੱਲ ਵੋਟਰਾਂ ਦੀ ਗਿਣਤੀ 22,67,911 ਹੈ, ਜਿਸ ’ਚ 11,96,869 ਪੁਰਸ਼, 10,70,962 ਔਰਤਾਂ, 80 ਟ੍ਰਾਂਸਜੈਂਡਰ, 57 ਐੱਨ.ਆਰ.ਆਈ. ਵੋਟਰ ਸ਼ਾਮਿਲ ਹਨ। ਪੋਲਿੰਗ ਸਟੇਸ਼ਨ ਦੀ ਰੇਸ਼ਲਾਈਜੇਸ਼ਨ ਉਪਰੰਤ 3031 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ’ਚ 1528 ਸ਼ਹਿਰੀ ਤੇ 1503 ਪੇਂਡੂ ਪੋਲਿੰਗ ਸਟੇਸ਼ਨ ਹਨ।
ਉਨ੍ਹਾਂ ਦੱਸਿਆ ਕਿ ਡਰਾਫਟ ਵੋਟਰ ਸੂਚੀ-2026 www.ludhiana.nic.in ਵੈੱਬਸਾਈਟ ਅਪਲੋਡ ਕੀਤੀ ਜਾ ਚੁੱਕੀ ਹੈ, ਜੇਕਰ ਕਿਸੇ ਨੇ ਵੀ ਆਪਣੀ ਵੋਟ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਹੈ ਤਾਂ ਉਹ ਇਸ ਸਾਈਟ ’ਤੇ ਜਾਂ ਕੇ ਦੇਖ ਸਕਦਾ ਹਾਂ। ਬੂਥ ਲੈਵਲ ਅਫਸਰਾਂ ਵੱਲੋਂ 16 ਅਗਸਤ 2026 (ਦਿਨ ਐਤਵਾਰ) ਨੂੰ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ’ਤੇ ਸਪੈਸ਼ਲ ਕੈਂਪ ਲਾਏ ਜਾਣੇ ਹਨ।
ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 1 ਅਕਤੂਬਰ, 2026 ਨੂੰ 18 ਸਾਲ ਪੂਰੀ ਹੋ ਜਾਂਦਾ ਹੈ ਤੇ ਉਸ ਦਾ ਨਾਂ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ’ਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਂ ਵੋਟਰ ਸੂਚੀ ’ਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।
ਵਿਦੇਸ਼ੀ/ਐੱਨਆਰਆਈ ਵੋਟਰ ਫਾਰਮ ਨੰਬਰ 6 ਏ ਭਰ ਕੇ ਆਪਣੀ ਵੋਟ ਬਣਵਾ ਸਕਦੇ ਹਨ। ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਦੀ ਮੌਤ ਹੋ ਗਈ ਹੈ ਤਾਂ ਉਸ ਦੀ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਜਾਂ ਵੋਟਰ ਸ਼ਨਾਖਤੀ ਕਾਰਡ ’ਚ ਦਰਜ ਵੇਰਵਿਆਂ ਦੀ ਦਰੁਸਤੀ ਤੇ ਇੱਕ ਪੋਲਿੰਗ ਏਰੀਏ ਤੋਂ ਦੂਜੇ ਪੋਲਿੰਗ ਏਰੀਏ ’ਚ ਸ਼ਿਫ਼ਟ ਕਰ ਕੇ ਨਵੇਂ ਪੋਲਿੰਗ ਏਰੀਏ ’ਚ ਆਪਣਾ ਨਾਂ ਰਜਿਸਟਰ ਕਰਵਾਉਣ ਤੇ ਆਪਣਾ ਡੁਪਲੀਕੇਟ ਵੋਟਰ ਸ਼ਨਾਖਤੀ ਕਾਰਡ ਬਣਵਾਉਣ ਲਈ ਫਾਰਮ ਨੰਬਰ 8 ਭਰ ਕੇ ਸਬੰਧਤ ਪੋਲਿੰਗ ਸਟੇਸ਼ਨ ਦੇ ਬੂਥ ਲੈਵਲ ਅਫਸਰਾਂ, ਸਬੰਧਤ ਚੋਣਕਾਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ’ਚ ਜਮ੍ਹਾ ਕਰਵਾਏ ਜਾ ਸਕਦੇ ਹਨ।