- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੋਟ:ਇਹ ਖ਼ਬਰ ਲੁਧਿਆਣਾ, ਮੋਗਾ ਤੇ ਫਤਿਹਗੜ੍ਹ ਸਾਹਿਬ ਅਡੀਸ਼ਨ ਵਿੱਚ ਲਗਾ ਦੇਣਾ ਜੀ।

-ਮੰਤਰੀ ਸੌਂਦ ਤੇ ਮੰਤਰੀ ਮੁੰਡੀਆਂ ਨੇ ਵਿਧਾਇਕਾਂ ਤੇ ਅਧਿਕਾਰੀਆਂ ਨਾਲ ਕੀਤੀਆਂ ਵਿਚਾਰਾਂ
-ਭਲਕੇ ਤੋਂ 22 ਸਤੰਬਰ ਤਕ ਲੁਧਿਆਣਾ, ਮੋਗਾ ਤੇ ਫ਼ਤਿਗੜ੍ਹ ਸਾਹਿਬ’ਚ ਕਰਵਾਏ ਜਾਣਗੇ ਡ੍ਰੋਨ ਸ਼ੋਅ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ :
16 ਸਤੰਬਰ ਤੋਂ 22 ਸਤੰਬਰ ਤੱਕ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਮੋਗਾ ’ਚ ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ। ਜਿਸ ਦੀਆ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਹੋਈ। ਮੀਟਿੰਗ ’ਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਡ੍ਰੋਨ ਸ਼ੋਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
ਸੌਂਦ ਤੇ ਮੁੰਡੀਆਂ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਡ੍ਰੋਨ ਸ਼ੋਅ ਕਰਵਾਏ ਜਾਣਗੇ, ਜਿਨ੍ਹਾਂ ਵਿੱਚ 16 ਸਤੰਬਰ ਨੂੰ ਗਰਾਊਂਡ ਏਐੱਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਨਾ, 17 ਸਤੰਬਰ ਨੂੰ ਅਨਾਜ ਮੰਡੀ ਪਾਇਲ, 18 ਸਤੰਬਰ ਨੂੰ ਗਰਾਊਂਡ ਸਮਾਰਟ ਸਕੂਲ (ਲੜਕੇ) ਸਾਹਨੇਵਾਲ, 19 ਸਤੰਬਰ ਨੂੰ ਐਥਲੈਟਿਕ/ਫੁੱਟਬਾਲ ਗਰਾਊਂਡ ਪੀਏਯੂ ਲੁਧਿਆਣਾ, 20 ਸਤੰਬਰ ਨੂੰ ਦਾਖਾ ਸਕੂਲ ਗਰਾਊਂਡ ਦਾਖਾ, 21 ਸਤੰਬਰ ਨੂੰ ਦਾਣਾ ਮੰਡੀ ਰਾਏਕੋਟ ਤੇ 22 ਸਤੰਬਰ ਨੂੰ ਨਵੀਂ ਦਾਣਾ ਮੰਡੀ ਜਗਰਾਓਂ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ।
ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ 2 ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 14 ਸਤੰਬਰ ਨੂੰ ਅਨਾਜ ਮੰਡੀ ਸਰਹੰਦ ਅਤੇ 15 ਸਤੰਬਰ ਨੂੰ ਅਨਾਜ ਮੰਡੀ ਅਮਲੋਹ ’ਚ ਡ੍ਰੋਨ ਸ਼ੋਅ ਕਰਵਾਏ ਜਾਣਗੇ। ਇਸੇ ਤਰ੍ਹਾਂ ਜ਼ਿਲ੍ਹਾ ਮੋਗਾ ’ਚ 4 ਡਰੋਨ ਸ਼ੋਅ ਕਰਵਾਏ ਜਾਣਗੇ, ਜਿਨ੍ਹਾਂ ਵਿੱਚ 15 ਸਤੰਬਰ ਨੂੰ ਅਨਾਜ ਮੰਡੀ ਨਿਹਾਲ ਸਿੰਘ ਵਾਲਾ, 16 ਸਤੰਬਰ ਨੂੰ ਸੰਤ ਬਾਬਾ ਗੁਰਮੇਲ ਸਿੰਘ ਗਰਾਊਂਡ ਬਾਘਾ ਪੁਰਾਣਾ, 17 ਸਤੰਬਰ ਨੂੰ ਅਨਾਜ ਮੰਡੀ ਮੋਗਾ ਅਤੇ 18 ਸਤੰਬਰ ਨੂੰ ਅਨਾਜ ਮੰਡੀ ਧਰਮਕੋਟ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ। ਜ਼ਿਲ੍ਹਾ ਲੁਧਿਆਣਾ, ਮੋਗਾ ਤੇ ਫਤਿਹਗੜ੍ਹ ਸਾਹਿਬ ਵਿਖੇ ਇਹ ਡ੍ਰੋਨ ਸ਼ੋਅ ਸ਼ਾਮ 6 ਵਜੇ ਤੋਂ ਸ਼ੁਰੂ ਹੋਣਗੇ, ਜਿਹਨਾਂ ਦੀ ਸ਼ੁਰੂਆਤ ਕੀਰਤਨ ਨਾਲ ਹੋਵੇਗੀ ਅਤੇ ਇਸ ਤੋਂ ਬਾਅਦ 500 ਤੋਂ ਵੱਧ ਆਧੁਨਿਕ ਡ੍ਰੋਨਾਂ ਦੀ ਮਦਦ ਨਾਲ ਅਲੌਕਿਕ ਡ੍ਰੋਨ ਸ਼ੋਅ ਪੇਸ਼ ਕੀਤਾ ਜਾਵੇਗਾ।
ਦੋਵੇਂ ਮੰਤਰੀਆਂ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡ੍ਰੋਨ ਸ਼ੋਆਂ ਦੇ ਨੋਡਲ ਅਫ਼ਸਰਾਂ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਸਮਾਗਮਾਂ ਸਬੰਧਤ ਸੰਗਤ ਦੇ ਬੈਠਣ ਦੇ ਪ੍ਰਬੰਧ, ਲਾਈਟਿੰਗ, ਲੰਗਰ, ਪੀਣ ਵਾਲੇ ਸਾਫ ਪਾਣੀ, ਸਾਫ਼ ਸਫ਼ਾਈ, ਫਾਇਰ ਬ੍ਰਿਗੇਡ, ਮੈਡੀਕਲ ਟੀਮਾਂ, ਐਂਬੂਲੈਂਸਾਂ ਤੇ ਹੋਰ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਡ੍ਰੋਨ ਸ਼ੋਆਂ ਵਿੱਚ ਸ਼ਾਨਦਾਰ ਦ੍ਰਿਸ਼ਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਤੇ ਸਿੱਖਿਆਵਾਂ ਨੂੰ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੀ ਮੌਜੂਦ ਸਨ। ਇਸ ਮੀਟਿੰਗ ’ਚ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਤੇ ਮੋਗਾ ਵੀਡੀਓ ਕਾਨਫਰੰਸ (ਵੀਸੀ) ਰਾਹੀਂ ਸ਼ਾਮਲ ਹੋਏ। ਇਸ ਮੌਕੇ ਏਡੀਸੀ (ਜ) ਲੁਧਿਆਣਾ ਸ਼ਿਖਾ ਭਗਤ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਿਤ ਬੈਂਬੀ, ਸਹਾਇਕ ਕਮਿਸ਼ਨਰ (ਜ) ਮੋਗਾ ਤੇ ਐੱਸਡੀਐੱਮ ਨਿਹਾਲ ਸਿੰਘ ਵਾਲਾ ਗਗਨਦੀਪ, ਸਹਾਇਕ ਕਮਿਸ਼ਨਰ (ਜ) ਫਤਿਹਗੜ੍ਹ ਸਾਹਿਬ ਸੂਬਾ ਸਿੰਘ, ਐਸਡੀਐਮ (ਲੁਧਿਆਣਾ ਪੱਛਮੀ) ਕੁਲਦੀਪ ਬਾਵਾ, ਐਸਡੀਐਮ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ, ਐੱਸਡੀਐੱਮ ਖੰਨਾ ਸਵਾਤੀ ਟਿਵਾਣਾ, ਐੱਸਡੀਐੱਮ ਪਾਇਲ ਪ੍ਰੀਤਇੰਦਰ ਸਿੰਘ ਬੈਂਸ, ਐਸਡੀਐਮ ਜਗਰਾਉਂ ਬਾਦਲਦੀਨ, ਐਸਡੀਐਮ ਰਾਏਕੋਟ ਖੁਸ਼ਪ੍ਰੀਤ ਸਿੰਘ, ਐਸਡੀਐਮ ਸਮਰਾਲਾ ਗੁਰਸਿਮਰਨਜੀਤ ਕੌਰ ਹਾਜ਼ਰ ਸਨ। ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।