ਵਾਰਡ ਨੰਬਰ 35 ਤੇ 38 ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ
ਵਾਰਡ ਨੰਬਰ 35 ਤੇ 38 ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ
Publish Date: Sat, 28 Mar 2026 06:36 PM (IST)
Updated Date: Sat, 28 Mar 2026 06:38 PM (IST)

ਹਲਕਾ ਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਮੁੱਖ ਤਰਜੀਹ-ਛੀਨਾ ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਚ ਵੱਖ-ਵੱਖ ਥਾਵਾਂ ’ਤੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ, ਜਿਸ ਤਹਿਤ ਵਾਰਡ ਨੰਬਰ 35 ਤੇ 38 ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾਂ ਵਲੋਂ ਕੀਤਾ ਗਿਆ। ਇਸ ਮੌਕੇ ਬੀਬੀ ਛੀਨਾਂ ਨੇ ਕਿਹਾ ਕਿ ਸਰਕਾਰ ਦੀ ਪਹਿਲਕਦਮੀ ਨਾਲ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਇਹਨਾਂ ਆਮ ਆਦਮੀ ਕਲੀਨਿਕ ਨੂੰ ਬਣਾਇਆ ਗਿਆ ਹੈ। ਜਿਸ ਵਿੱਚ ਤਜਰਬੇਕਾਰ ਡਾਕਟਰ ਅਤੇ ਸਟਾਫ ਰਾਹੀਂ ਆਮ ਲੋਕਾਂ ਲਈ ਇਲਾਜ, ਦਵਾਈਆਂ, ਲੈਬ ਟੈਸਟ ਆਦਿ ਮੁਫਤ ਹੋਣਗੇ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਲੋਕਾਂ ਲਈ ਵਧੀਆ ਸਿਹਤ ਸਹੂਲਤਾਂ ਦੇਣ ਲਈ ਬਹੁਤ ਲਾਹੇਵੰਦ ਹੋਣਗੇ। ਉਹਨਾਂ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਹਨਾਂ ਆਮ ਆਦਮੀ ਕਲੀਨਿਕ ਵਿਚ ਮਿਲਣ ਵਾਲੀਆਂ ਸਿਹਤ ਸਹੂਲਤਾਂ, ਦਵਾਈਆਂ, ਟੈਸਟ ਆਦਿ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਪੀਏ ਹਰਪ੍ਰੀਤ ਸਿੰਘ, ਸਰਬਜੀਤ ਸਿੰਘ ਸਰਬਾ, ਮਹਿਤਾਬ ਸਿੰਘ ਬੰਟੀ, ਕੁਲਦੀਪ ਸਿੰਘ ਰਾਹੀ, ਇੰਦਰਜੀਤ ਵਰਮਾ, ਪਰਮਿੰਦਰ ਸਿੰਘ ਗਿੱਲ, ਵਿੱਕੀ ਲੁਹਾਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।