- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ-ਵਾਰ ਅੰਕੜਿਆਂ ਅਨੁਸਾਰ ਲੁਧਿਆਣਾ ਵਿੱਚ ਸਭ ਤੋਂ ਵੱਧ 84 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਐੱਸਏਐੱਸ ਨਗਰ ਵਿੱਚ 42 ਅਤੇ ਪਟਿਆਲਾ ਵਿੱਚ 31 ਕੇਸ ਦਰਜ ਕੀਤੇ ਗਏ ਹਨ। ਜਲੰਧਰ ਵਿੱਚ 15, ਅੰਮ੍ਰਿਤਸਰ ਵਿੱਚ 11, ਬਠਿੰਡਾ ਅਤੇ ਹੁਸ਼ਿਆਰਪੁਰ ਵਿੱਚ 10-10, ਰੂਪਨਗਰ ਵਿੱਚ 9, ਜਦਕਿ ਸੰਗਰੂਰ ਅਤੇ ਮਲੇਰਕੋਟਲਾ ਵਿੱਚ 8-8 ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ 11 ਸਤੰਬਰ ਨੂੰ ਹੀ 35 ਸ਼ੱਕੀ ਮਰੀਜ਼ ਮਿਲੇ ਸਨ, ਜਿਨ੍ਹਾਂ ਵਿੱਚੋਂ 11 ਦੀ ਰਿਪੋਰਟ ਪਾਜ਼ੇਟਿਵ ਆਈ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ: ਪੰਜਾਬ ਵਿੱਚ ਸਵਾਈਨ ਫਲੂ (ਐੱਚ1ਐੱਨ1) ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸੂਬੇ ਵਿੱਚ ਹੁਣ ਤੱਕ 1723 ਸ਼ੱਕੀ ਮਰੀਜ਼ਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 281 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਫਿਲਹਾਲ ਸਵਾਈਨ ਫਲੂ ਕਾਰਨ ਕਿਸੇ ਮੌਤ ਦੀ ਸੂਚਨਾ ਨਹੀਂ ਹੈ, ਪਰ ਮਾਮਲਿਆਂ ਵਿੱਚ ਹੋ ਰਹੇ ਵਾਧੇ ਨੇ ਸਿਹਤ ਵਿਭਾਗ ਦੀ ਚਿੰਤਾ ਵਧਾ ਦਿੱਤੀ ਹੈ।
ਜ਼ਿਲ੍ਹਾ-ਵਾਰ ਅੰਕੜਿਆਂ ਅਨੁਸਾਰ ਲੁਧਿਆਣਾ ਵਿੱਚ ਸਭ ਤੋਂ ਵੱਧ 84 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਐੱਸਏਐੱਸ ਨਗਰ ਵਿੱਚ 42 ਅਤੇ ਪਟਿਆਲਾ ਵਿੱਚ 31 ਕੇਸ ਦਰਜ ਕੀਤੇ ਗਏ ਹਨ। ਜਲੰਧਰ ਵਿੱਚ 15, ਅੰਮ੍ਰਿਤਸਰ ਵਿੱਚ 11, ਬਠਿੰਡਾ ਅਤੇ ਹੁਸ਼ਿਆਰਪੁਰ ਵਿੱਚ 10-10, ਰੂਪਨਗਰ ਵਿੱਚ 9, ਜਦਕਿ ਸੰਗਰੂਰ ਅਤੇ ਮਲੇਰਕੋਟਲਾ ਵਿੱਚ 8-8 ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ 11 ਸਤੰਬਰ ਨੂੰ ਹੀ 35 ਸ਼ੱਕੀ ਮਰੀਜ਼ ਮਿਲੇ ਸਨ, ਜਿਨ੍ਹਾਂ ਵਿੱਚੋਂ 11 ਦੀ ਰਿਪੋਰਟ ਪਾਜ਼ੇਟਿਵ ਆਈ।
ਪਿਛਲੇ ਸਾਲ ਨਾਲੋਂ ਕਈ ਗੁਣਾ ਵੱਧ ਮਾਮਲੇ
ਇਸ ਸਾਲ ਐੱਚ1ਐੱਨ1 ਦੇ ਮਾਮਲੇ ਪਿਛਲੇ ਸਾਲ ਦੇ ਮੁਕਾਬਲੇ ਕਈ ਗੁਣਾ ਵਧੇ ਹਨ। 2025 ਵਿੱਚ ਸਤੰਬਰ ਦੇ ਅੰਤ ਤੱਕ ਪੰਜਾਬ ਵਿੱਚ ਸਿਰਫ਼ 7 ਮਾਮਲੇ ਦਰਜ ਹੋਏ ਸਨ, ਜਦਕਿ ਇਸ ਸਾਲ ਹੁਣ ਤੱਕ 281 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਲੁਧਿਆਣਾ ਵਿੱਚ ਮੌਸਮੀ ਫਲੂ ਅਤੇ ਸਾਹ ਨਾਲ ਸਬੰਧਤ ਬਿਮਾਰੀਆਂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ।
ਬਜ਼ੁਰਗਾਂ ਤੇ ਬਿਮਾਰ ਲੋਕਾਂ ਨੂੰ ਵਧੇਰੇ ਸਾਵਧਾਨੀ
ਸਵਾਈਨ ਫਲੂ ਸਾਹ ਨਾਲ ਸਬੰਧਤ ਵਾਇਰਲ ਇਨਫੈਕਸ਼ਨ ਹੈ। ਬੁਖਾਰ, ਖੰਘ, ਗਲੇ ਵਿੱਚ ਦਰਦ, ਸਰੀਰ ਦਰਦ, ਸਿਰ ਦਰਦ, ਥਕਾਵਟ ਅਤੇ ਸਾਹ ਲੈਣ ਵਿੱਚ ਤਕਲੀਫ਼ ਇਸ ਦੇ ਆਮ ਲੱਛਣ ਹਨ। ਬਜ਼ੁਰਗਾਂ, ਛੋਟੇ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਪਹਿਲਾਂ ਤੋਂ ਦਿਲ ਜਾਂ ਫੇਫੜਿਆਂ ਦੀਆਂ ਬਿਮਾਰੀਆਂ ਨਾਲ ਪੀੜਤ ਲੋਕਾਂ ਨੂੰ ਖਾਸ ਸਾਵਧਾਨੀ ਵਰਤਣੀ ਚਾਹੀਦੀ ਹੈ।
ਲਗਾਤਾਰ ਤੇਜ਼ ਬੁਖਾਰ, ਸਾਹ ਲੈਣ ਵਿੱਚ ਮੁਸ਼ਕਲ, ਛਾਤੀ ਵਿੱਚ ਦਰਦ ਜਾਂ ਬਹੁਤ ਜ਼ਿਆਦਾ ਕਮਜ਼ੋਰੀ ਮਹਿਸੂਸ ਹੋਣ ’ਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਖੰਘਦੇ ਜਾਂ ਛਿੱਕਦੇ ਸਮੇਂ ਮੂੰਹ ਤੇ ਨੱਕ ਢੱਕਣਾ, ਹੱਥ ਵਾਰ-ਵਾਰ ਧੋਣਾ, ਬਿਮਾਰ ਵਿਅਕਤੀ ਤੋਂ ਦੂਰੀ ਬਣਾਈ ਰੱਖਣਾ ਅਤੇ ਲੱਛਣ ਹੋਣ ’ਤੇ ਭੀੜ ਵਾਲੀਆਂ ਥਾਵਾਂ ਤੋਂ ਬਚਣਾ ਬਚਾਅ ਦੇ ਅਹਿਮ ਤਰੀਕੇ ਹਨ।