ਪੰਜਾਬ ਨੂੰ ਨੰਬਰ ਇੱਕ ਬਣਾਏ ਬਿਨਾ ਭਾਰਤ ਵਿਸ਼ਵ ਗੁਰੂ ਨਹੀਂ ਬਣ ਸਕਦਾ : CM ਭਗਵੰਤ ਮਾਨ
ਉਹਨਾਂ ਕਿਹਾ ਕਿ ਉਦਯੋਗਪਤੀਆਂ ਦੀ ਮੰਗ ਅਨੁਸਾਰ ਪੰਜਾਬ ਵਿੱਚ ਹੁਨਰਮੰਦ ਕਾਮੇ ਪੈਦਾ ਕਰਨ ਲਈ ਨਵੇਂ ਵਿਦਿਅਕ ਅਦਾਰੇ ਅਤੇ ਕਾਲਜ ਵੀ ਖੋਲ੍ਹੇ ਜਾਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਨਵੀਂ ਇੰਡਸਟਰੀਅਲ ਪਾਲਿਸੀ ਦਾ ਜਿਕਰ ਕਰਦਿਆਂ ਕਿਹਾ ਕਿ ਇਹ ਪਾਲਿਸੀ ਉਦਯੋਗਪਤੀਆਂ ਨੂੰ ਹਰ ਪੱਖੋਂ ਲਾਭ ਪ੍ਰਦਾਨ ਕਰੇਗੀ
Publish Date: Sat, 07 Mar 2026 01:08 PM (IST)
Updated Date: Sat, 07 Mar 2026 01:10 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿਖੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਪੰਜਾਬ ਦੇਸ਼ ਦਾ ਨੰਬਰ ਸੂਬਾ ਨਹੀਂ ਬਣਦਾ, ਉਦੋਂ ਤੱਕ ਭਾਰਤ ਵਿਸ਼ਵ ਗੁਰੂ ਨਹੀਂ ਬਣ ਸਕਦਾ। ਉਹਨਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਜਦੋਂ ਵੀ ਦੇਸ਼ ਨੂੰ ਕੋਈ ਬਿਪਤਾ ਪਈ ਹੈ, ਪੰਜਾਬ ਦੇ ਮੋਹਰੀ ਹੋ ਕੇ ਆਪਣਾ ਰੋਲ ਅਦਾ ਕੀਤਾ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ 24 ਸੈਕਟਰ ਕਮੇਟੀਆਂ ਦੇ ਸੁਝਾਅ ਲੈ ਕੇ ਉਹਨਾਂ ਦੇ 78 ਫੀਸਦੀ ਸੁਝਾਅਵਾਂ ਦੇ ਅਧਾਰ ਤੇ ਨਵੀਂ ਇੰਡਸਟੀਅਲ ਪਾਲਿਸੀ ਲੈ ਕੇ ਆਉਂਦੀ ਹੈ। ਉਹਨਾਂ ਕਿਹਾ ਕਿ ਇਹ ਪਾਲਿਸੀ ਪੰਜਾਬ ਨੂੰ ਨੰਬਰ ਇੱਕ ਬਣਾਉਣ ਵਾਲੇ ਪਾਸੇ ਲੈ ਕੇ ਜਾਵੇਗੀ। ਉਹਨਾਂ ਕਿਹਾ ਕਿ 30 ਮਾਰਚ ਨੂੰ ਟਾਟਾ ਵੱਲੋਂ ਧਨਾਨਸੂ ਸਾਈਕਲ ਵੈਲੀ ਵਿੱਚ 3200 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਪਣੇ ਪਲਾਟ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦੋਰਾਹਾ ਦੇ ਕੋਲ ਜਪਾਨੀ ਕੰਪਨੀ ਦੇ ਸਹਿਯੋਗ ਨਾਲ ਵਰਧਮਨ ਸਟੀਲ ਵੱਲੋਂ ਵੀ ਪਲਾਂਟ ਲਗਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਉਦਯੋਗਪਤੀਆਂ ਦੀ ਮੰਗ ਅਨੁਸਾਰ ਪੰਜਾਬ ਵਿੱਚ ਹੁਨਰਮੰਦ ਕਾਮੇ ਪੈਦਾ ਕਰਨ ਲਈ ਨਵੇਂ ਵਿਦਿਅਕ ਅਦਾਰੇ ਅਤੇ ਕਾਲਜ ਵੀ ਖੋਲ੍ਹੇ ਜਾਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਨਵੀਂ ਇੰਡਸਟਰੀਅਲ ਪਾਲਿਸੀ ਦਾ ਜਿਕਰ ਕਰਦਿਆਂ ਕਿਹਾ ਕਿ ਇਹ ਪਾਲਿਸੀ ਉਦਯੋਗਪਤੀਆਂ ਨੂੰ ਹਰ ਪੱਖੋਂ ਲਾਭ ਪ੍ਰਦਾਨ ਕਰੇਗੀ। ਉਹਨਾਂ ਕਿਹਾ ਕਿ ਜੇਕਰ ਪਾਲਿਸੀ ਵਿੱਚ ਕੋਈ ਕਮੀ ਹੋਵੇਗੀ, ਤਾਂ ਉਸ ਵਿੱਚ ਆਉਣ ਵਾਲੇ ਸਮੇਂ ਵਿੱਚ ਸੁਧਾਰ ਵੀ ਕੀਤਾ ਜਾਵੇਗਾ।