- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਲਈ-ਉਦਯੋਗਪਤੀਆਂ ਨੇ ਲੁਧਿਆਣਾ ਦੇ ਡੀਸੀ ਤੋਂ ਉਦਯੋਗਿਕ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਕੀਤੀ ਅਪੀਲ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਲੁਧਿਆਣਾ ਦੇ ਸਰਕਟ ਹਾਊਸ ਵਿਖੇ ਸਿੰਗਲ ਵਿੰਡੋ ਮੀਟਿੰਗ ਦੌਰਾਨ ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਹੇਠ ਉਦਯੋਗਪਤੀਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਮੁਲਾਕਾਤ ਕੀਤੀ। ਵਫਦ ਵਿੱਚ ਰਾਜੀਵ ਜੈਨ ਸੀਨੀਅਰ ਵਾਈਸ ਪ੍ਰਧਾਨ ਫਿਕੋ ਅਤੇ ਬਲਦੇਵ ਸਿੰਘ ਅਮਰ ਵਾਈਸ ਪ੍ਰਧਾਨ ਫਿਕੋ ਵੀ ਹਾਜ਼ਰ ਸਨ।
ਫਿਕੋ ਵੱਲੋਂ ਲੁਧਿਆਣਾ ਦੇ ਉਦਯੋਗਿਕ ਖੇਤਰ ਨੂੰ ਦਰਪੇਸ਼ ਕਈ ਗੰਭੀਰ ਸਮੱਸਿਆਵਾਂ ਨੂੰ ਚੁੱਕਿਆ ਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ। ਮੰਗ ਪੱਤਰ ਵਿੱਚ ਕਿਹਾ ਕਿ ਬਿਨਾਂ ਸੂਚਨਾ ਦੇ ਬਿਜਲੀ ਕੱਟ ਨਾ ਲਾਏ ਜਾਣਗੇ, ਕਿਉਂਕਿ ਇਸ ਕਾਰਨ ਉਦਯੋਗਿਕ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ, ਰਾਤ ਨੂੰ ਬਿਜਲੀ ਬਲੈਕਆਊਟ ਤੇ ਸਨਅਤਾਂ ਦੀ ਬਿਜਲੀ ਸਪਲਾਈ 'ਤੇ ਲਾਈਆਂ ਪਾਬੰਦੀਆਂ ਹਟਾਈਆਂ ਜਾਣ, ਜੀਐਸਟੀ ਰਿਫੰਡ ਦੀ ਤੇਜ਼ ਪ੍ਰਕਿਰਿਆ ਕੀਤੀ ਜਾਵੇ, ਤਾਂ ਜੋ ਉਦਯੋਗਾਂ ਦੀ ਵਰਕਿੰਗ ਕੈਪੀਟਲ ਦੀ ਸਥਿਤੀ ’ਚ ਸੁਧਾਰ ਹੋ ਸਕੇ, ਲੁਧਿਆਣਾ ਵਿੱਚ ਨੈਸ਼ਨਲ ਹਾਈਵੇ ਦੀਆਂ ਸਰਵਿਸ ਲੇਨਾਂ 'ਤੇ ਸੀਵਰੇਜ ਲਾਈਨ ਦੀ ਵਿਵਸਥਾ ਵਿੱਚ ਸੁਧਾਰ ਕੀਤਾ ਜਾਵੇ, ਮਿਕਸ ਲੈਂਡ ਯੂਜ਼ (ਐੱਮਐੱਲਯੂ) ਖੇਤਰ ਦੀਆਂ ਸਮੱਸਿਆਵਾਂ ਦਾ ਹੱਲ ਤੇ ਮੌਜੂਦਾ ਉਦਯੋਗਾਂ ਲਈ ਇਜਾਜ਼ਤ ਜਾਰੀ ਰੱਖਣਾ ਚਾਹੀਦਾ ਹੈ, ਮਾਲੇਰਕੋਟਲਾ ਰੋਡ ਦੇ ਉਦਯੋਗਾਂ ਨਾਲ ਸਬੰਧਤ ਮਨਜ਼ੂਰੀਆਂ ਤੇ ਰੈਗੂਲੇਟਰੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ, ਸ਼ਹਿਰ ਵਿਚ ਕਾਨੂੰਨ-ਵਿਵਸਥਾ ਵਿੱਚ ਸੁਧਾਰ ਕੀਤਾ ਜਾਵੇ, ਜੋ ਉਦਯੋਗਿਕ ਤੇ ਵਪਾਰਕ ਭਾਈਚਾਰੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਗਿਆਸਪੁਰਾ ਤੇ ਢੰਡਾਰੀ ਵਿਚਕਾਰ ਰੈਂਪ ਦਾ ਨਿਰਮਾਣ ਕੀਤਾ ਜਾਵੇ, ਤਾਂ ਜੋ ਬਿਹਤਰ ਆਵਾਜਾਈ ਤੇ ਕਨੈਕਟੀਵਿਟੀ ਯਕੀਨੀ ਬਣਾਈ ਜਾ ਸਕੇ ਤੇ ਫੋਕਲ ਪੁਆਇੰਟ ’ਚ ਸਟੈਟਿਕ ਕੰਪੈਕਟਰ ਤੇ ਕੂੜਾ ਡੰਪ ਦੀ ਵਿਵਸਥਾ ਕੀਤੀ ਜਾਵੇ, ਤਾਂ ਜੋ ਉਦਯੋਗਿਕ ਖੇਤਰ ਵਿੱਚ ਸਫਾਈ ਤੇ ਸਾਫ-ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਰਾਜੀਵ ਜੈਨ ਸੀਨੀਅਰ ਵਾਈਸ ਪ੍ਰਧਾਨ ਫਿਕੋ; ਬਲਦੇਵ ਸਿੰਘ ਅਮਰ ਵਾਈਸ ਪ੍ਰਧਾਨ, ਹਰਸਿਮਰਜੀਤ ਸਿੰਘ ਲੱਕੀ ਪ੍ਰਧਾਨ ਯੂਸੀਪੀਐੱਮਏ, ਵਿਨੋਦ ਥਾਪਰ ਪ੍ਰਧਾਨ ਨਿਟਵਿਅਰ ਕਲੱਬ, ਹਨੀ ਸੇਠੀ ਜਨਰਲ ਸਕੱਤਰ ਸੀਆਈਸੀਯੂ ਅਤੇ ਭੁਪਿੰਦਰ ਸਿੰਘ ਏਸ਼ੀਆ ਕਰੇਨ ਹਾਜ਼ਰ ਸਨ।
-ਬਾਕਸ-
-ਡੀਸੀ ਵੱਲੋਂ 15 ਦਿਨ ’ਚ ਕਾਰਵਾਈ ਦਾ ਭਰੋਸਾ
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਫਿਕੋ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਸਾਰੇ ਮਸਲਿਆਂ ਸਬੰਧੀ ਸਬੰਧਤ ਵਿਭਾਗਾਂ ਨਾਲ ਵੀਰਵਾਰ ਨੂੰ ਅੰਦਰੂਨੀ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਅਗਲੇ 15 ਦਿਨਾਂ ਦੇ ਅੰਦਰ ਉਦਯੋਗਾਂ ਨੂੰ ਦਰਪੇਸ਼ ਇਨ੍ਹਾਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਲੁੜੀਂਦੀ ਕਾਰਵਾਈ ਕੀਤੀ ਜਾਵੇਗੀ। ਫਿਕੋ ਨੇ ਡੀਸੀ ਵੱਲੋਂ ਦਿੱਤੇ ਭਰੋਸੇ ਦਾ ਸਵਾਗਤ ਕੀਤਾ ਤੇ ਆਸ ਪ੍ਰਗਟਾਈ ਕਿ ਸਬੰਧਤ ਵਿਭਾਗ ਲੁਧਿਆਣਾ ਦੇ ਸਨਅਤੀ ਖੇਤਰ ਦੇ ਹਿੱਤ ’ਚ ਲੰਬੇ ਸਮੇਂ ਤੋਂ ਲਟਕ ਰਹੀਆਂ ਇਨ੍ਹਾਂ ਸਮੱਸਿਆਵਾਂ 'ਤੇ ਜਲਦ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨਗੇ।