ਉਹਨਾਂ ਕਿਹਾ ਕਿ ਬੋਰਡ ਵੱਲੋਂ ਤਰ੍ਹਾਂ-ਤਰ੍ਹਾਂ ਦੇ ਢੰਗ ਲੱਭ ਕੇ ਉਦੋਗਪਤੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਕਰਕੇ ਉਹਨਾਂ ਲਈ ਆਪਣੇ ਕਾਰਖਾਨੇ ਚਲਾਉਣੇ ਮੁਸ਼ਕਿਲ ਹੋਏ ਪਏ ਹਨ। ਉਹਨਾਂ ਕਿਹਾ ਕਿ ਬੋਰਡ ਦੇ ਕਥਿਤ ਭ੍ਰਿਸ਼ਟਾਚਾਰ ਤੇ ਨਜਾਇਜ਼ ਪ੍ਰੇਸ਼ਾਨ ਕਰਨ ਤੋਂ ਦੁਖੀ ਹੋ ਕੇ ਹੀ ਉਦੋਗਪਤੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ। ਉਦਯੋਗਿਕ ਜਥੇਬੰਦੀਆਂ ਵੱੱਲੋਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਿਰੁੱਧ ਅੱਜ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਉਦਯੋਗਿਕ ਜਥੇਬੰਦੀਆਂ ਦਾ ਧਰਨਾ ਰੋਕਣ ਲਈ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ। ਉਦਯੋਗਪਤੀਆਂ ਨੂੰ ਧਰਨਾ ਸਥਾਨ 'ਤੇ ਪੁੱਜਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਪੁਲਿਸ ਜਸਕਿਰਨਜੀਤ ਸਿੰਘ ਤੇਜਾ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਉਦੋਗਪਤੀਆਂ ਦੇ ਨਾਲ ਮੀਟਿੰਗ ਕਰਨ ਲਈ ਪੁੱਜੇ। ਜਥੇਬੰਦੀਆਂ ਵੱਲੋਂ 25 ਮਈ ਸਵੇਰੇ 11 ਵਜੇ ਪੀਪੀਸੀਬੀ ਦਫ਼ਤਰ ਦੇ ਸਾਹਮਣੇ ਫੋਕਲ ਪੁਆਇੰਟ ਲੁਧਿਆਣਾ ਵਿਖੇ ਰੋਸ ਧਰਨਾ ਦੇਣ ਦਾ ਪ੍ਰੋਗਰਾਮ ਸੀ
।ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਯੂਨਾਈਟਿਡ ਸਾਈਕਲਜ਼ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ (ਯੂਸੀਪੀਐਮਏ) ਦੇ ਚੇਅਰਮੈਨ ਜਤਿੰਦਰ ਮਿੱਤਲ ਦੀ ਫੈਕਟਰੀ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਕਰਨ ਪੁੱਜੇ ਹਨ।ਫਾਸਟਨਰਜ਼ ਮੈਨੂਫੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਨਰਿੰਦਰ ਭੰਮਰਾ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਉਦਯੋਗਪਤੀਆਂ ਦਾ ਜਿਉਣਾ ਮੁਸ਼ਕਿਲ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਬੋਰਡ ਵੱਲੋਂ ਤਰ੍ਹਾਂ-ਤਰ੍ਹਾਂ ਦੇ ਢੰਗ ਲੱਭ ਕੇ ਉਦੋਗਪਤੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਕਰਕੇ ਉਹਨਾਂ ਲਈ ਆਪਣੇ ਕਾਰਖਾਨੇ ਚਲਾਉਣੇ ਮੁਸ਼ਕਿਲ ਹੋਏ ਪਏ ਹਨ। ਉਹਨਾਂ ਕਿਹਾ ਕਿ ਬੋਰਡ ਦੇ ਕਥਿਤ ਭ੍ਰਿਸ਼ਟਾਚਾਰ ਤੇ ਨਜਾਇਜ਼ ਪ੍ਰੇਸ਼ਾਨ ਕਰਨ ਤੋਂ ਦੁਖੀ ਹੋ ਕੇ ਹੀ ਉਦੋਗਪਤੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।
ਧਰਨੇ ਨੂੰ ਯੂਨਾਈਟਿਡ ਸਾਈਕਲਜ਼ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ, ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸੀਅਲ ਆਰਗੇਨਾਈਜੇਸ਼ਨ, ਫਾਸਟਨਰਜ਼ ਮੈਨੂਫੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ, ਐਸੋਸੀਏਸ਼ਨ ਆਫ਼ ਟਰੇਡ ਐਂਡ ਇੰਡਸਟਰੀਅਲ ਅੰਡਰਟੇਕਿੰਗਸ, ਐਪੈਕਸ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਪੰਜਾਬ),ਇੰਡਕਸ਼ਨ ਫਰਨੇਸ ਐਸੋਸੀਏਸ਼ਨ ਆਫ ਨੌਰਥ ਇੰਡੀਆ,ਫਾਸਟਨਰਜ਼ ਸਪਲਾਇਰਜ਼ ਐਸੋਸੀਏਸ਼ਨ,ਲਘੂ ਉਦਯੋਗ ਭਾਰਤੀ ਲੁਧਿਆਣਾ,ਲੁਧਿਆਣਾ ਸਟੀਲ ਬ੍ਰੋਕਰਜ਼ ਵੈਲਫੇਅਰ ਐਸੋਸੀਏਸ਼ਨ,ਲੁਧਿਆਣਾ ਵਾਇਰ ਮੈਨੂਫੈਕਚਰਜ਼ ਐਸੋਸੀਏਸ਼ਨ, ਲੁਧਿਆਣਾ ਹੈਂਡ ਟੂਲਜ਼ ਐਸੋਸੀਏਸ਼ਨ, ਛੋਟੇ ਉਦਯੋਗ ਅਤੇ ਵਪਾਰੀ ਐਸੋਸੀਏਸ਼ਨ, ਸਮਾਲ ਸਕੇਲ ਮਿੱਲਰ ਗੰਜ ਵੈਲਫੇਅਰ ਐਸੋਸੀਏਸ਼ਨ, ਸਮਾਲ ਸਕੇਲ ਇੰਡਸਟਰੀਜ਼ ਐਂਡ ਟਰੇਡਰਜ਼ ਐਸੋਸੀਏਸ਼ਨ ਦਾ ਸਮਰਥਨ ਪ੍ਰਾਪਤ ਹੈ।