ਕਾਰਖ਼ਾਨੇ ਬੰਦ ਕਰਕੇ ਸੜਕਾਂ 'ਤੇ ਉੱਤਰੇ ਉਦਯੋਗਪਤੀ: ਲੁਧਿਆਣਾ 'ਚ ਕਈ ਘੰਟੇ ਚੱਕਾ ਜਾਮ, ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ ਪੰਜਾਬ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਉਦਯੋਗਾਂ ਦਾ ਗੁੱਸਾ ਹੁਣ ਸੜਕਾਂ ’ਤੇ ਆ ਗਿਆ ਹੈ। ਸੋਮਵਾਰ ਨੂੰ ਲੁਧਿਆਣਾ ਦੇ ਡਾਇੰਗ ਉਦਯੋਗ ਨਾਲ ਜੁੜੇ ਕਾਰਖਾਨੇਦਾਰਾਂ ਨੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਚੰਡੀਗੜ੍ਹ ਰੋਡ ਸਥਿਤ ਵਰਧਮਾਨ ਮਿਲ ਚੌਂਕ ਵਿੱਚ ਚੱਕਾ ਜਾਮ ਕਰ ਦਿੱਤਾ। ਡਾਇੰਗ ਕਾਰੋਬਾਰੀ ਕਾਰਖ਼ਾਨੇ ਬੰਦ ਕਰਕੇ ਆਪਣੀ ਲੇਬਰ ਸਮੇਤ ਧਰਨੇ ਵਿੱਚ ਸ਼ਾਮਿਲ ਹੋਏ। ਕਰੀਬ ਤਿੰਨ ਘੰਟੇ ਚੱਲੇ ਇਸ ਰੋਸ ਪ੍ਰਦਰਸ਼ਨ ਕਾਰਨ ਚੰਡੀਗੜ੍ਹ ਰੋਡ ’ਤੇ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ ਅਤੇ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਖ਼ਿਲਾਫ਼ ਜ਼ੋਰਦਾਰ ਨਾਅਰ
Publish Date: Tue, 15 Sep 2026 09:24 AM (IST)
Updated Date: Tue, 15 Sep 2026 09:25 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਉਦਯੋਗਾਂ ਦਾ ਗੁੱਸਾ ਹੁਣ ਸੜਕਾਂ ’ਤੇ ਆ ਗਿਆ ਹੈ। ਸੋਮਵਾਰ ਨੂੰ ਲੁਧਿਆਣਾ ਦੇ ਡਾਇੰਗ ਉਦਯੋਗ ਨਾਲ ਜੁੜੇ ਕਾਰਖਾਨੇਦਾਰਾਂ ਨੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਚੰਡੀਗੜ੍ਹ ਰੋਡ ਸਥਿਤ ਵਰਧਮਾਨ ਮਿਲ ਚੌਂਕ ਵਿੱਚ ਚੱਕਾ ਜਾਮ ਕਰ ਦਿੱਤਾ। ਡਾਇੰਗ ਕਾਰੋਬਾਰੀ ਕਾਰਖ਼ਾਨੇ ਬੰਦ ਕਰਕੇ ਆਪਣੀ ਲੇਬਰ ਸਮੇਤ ਧਰਨੇ ਵਿੱਚ ਸ਼ਾਮਿਲ ਹੋਏ। ਕਰੀਬ ਤਿੰਨ ਘੰਟੇ ਚੱਲੇ ਇਸ ਰੋਸ ਪ੍ਰਦਰਸ਼ਨ ਕਾਰਨ ਚੰਡੀਗੜ੍ਹ ਰੋਡ ’ਤੇ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ ਅਤੇ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਬਿਜਲੀ ਦੇ ਬਿੱਲ ਤਾਂ ਵਧਾ ਰਹੀ ਹੈ, ਪਰ ਉਦਯੋਗਾਂ ਨੂੰ ਲੋੜ ਅਨੁਸਾਰ ਬਿਜਲੀ ਦੇਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।
ਪੰਜਾਬ ਡਾਇਰਸ ਐਸੋਸੀਏਸ਼ਨ ਦੇ ਚੇਅਰਮੈਨ ਅਸ਼ੋਕ ਮੱਕੜ, ਸੈਕਟਰੀ ਬੌਬੀ ਜਿੰਦਲ ਅਤੇ ਨਿਰਦੇਸ਼ਕ ਕਮਲ ਚੌਹਾਨ ਨੇ ਦੋਸ਼ ਲਾਇਆ ਕਿ ਬਿਜਲੀ ਦੀਆਂ ਦਰਾਂ ਅਤੇ ਬਿੱਲਾਂ ਵਿੱਚ ਕਰੀਬ 20 ਫ਼ੀਸਦੀ ਵਾਧਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਨਿਰਵਿਘਨ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਮੁਤਾਬਕ ਕਈ ਉਦਯੋਗਿਕ ਇਕਾਈਆਂ ਨੂੰ ਦਿਨ ਵਿੱਚ ਮੁਸ਼ਕਲ ਨਾਲ ਕਰੀਬ 10 ਘੰਟੇ ਬਿਜਲੀ ਮਿਲ ਰਹੀ ਹੈ, ਜਦਕਿ 8 ਤੋਂ 14 ਘੰਟਿਆਂ ਤੱਕ ਦੇ ਕੱਟ ਲੱਗ ਰਹੇ ਹਨ। ਇਸ ਕਾਰਨ ਮਸ਼ੀਨਾਂ ਬੰਦ ਪਈਆਂ ਹਨ ਅਤੇ ਉਤਪਾਦਨ ਦਾ ਚੱਕਰ ਟੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਦਯੋਗਾਂ ਨੂੰ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਬਿਲਕੁਲ ਉਲਟ ਹਨ।