- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੜਿੰਗ ਨੇ ਦਾਅਵਾ ਕੀਤਾ ਕਿ ਬਿਜਲੀ ਦੀ ਸਿਖ਼ਰਲੀ ਮੰਗ ਕਰੀਬ 16 ਹਜ਼ਾਰ ਮੈਗਾਵਾਟ ਤੱਕ ਪਹੁੰਚ ਗਈ ਹੈ, ਜਦਕਿ ਸੂਬੇ ਦਾ ਆਪਣਾ ਉਤਪਾਦਨ ਕਰੀਬ 4 ਹਜ਼ਾਰ ਮੈਗਾਵਾਟ ਹੈ। ਬਾਹਰੋਂ ਲਗਭਗ 11,500 ਮੈਗਾਵਾਟ ਬਿਜਲੀ ਖ਼ਰੀਦਣ ਦੇ ਬਾਵਜੂਦ ਸਪਲਾਈ ਦੀ ਸਮੱਸਿਆ ਬਣੀ ਹੋਈ ਹੈ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਰਗੇ ਉਦਯੋਗਿਕ ਸ਼ਹਿਰਾਂ ਵਿੱਚ 12 ਤੋਂ 18 ਘੰਟਿਆਂ ਤੱਕ ਦੇ ਕੱਟਾਂ ਕਾਰਨ ਲੋਕਾਂ, ਕਿਸਾਨਾਂ ਅਤੇ ਉਦਯੋਗਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ। ਬਿਜਲੀ ਕੱਟਾਂ ਨੇ ਵਾਧੂ ਬਿਜਲੀ ਵਾਲਾ ਸੂਬਾ ਹੋਣ ਦੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ।
ਵੜਿੰਗ ਨੇ ਦਾਅਵਾ ਕੀਤਾ ਕਿ ਬਿਜਲੀ ਦੀ ਸਿਖ਼ਰਲੀ ਮੰਗ ਕਰੀਬ 16 ਹਜ਼ਾਰ ਮੈਗਾਵਾਟ ਤੱਕ ਪਹੁੰਚ ਗਈ ਹੈ, ਜਦਕਿ ਸੂਬੇ ਦਾ ਆਪਣਾ ਉਤਪਾਦਨ ਕਰੀਬ 4 ਹਜ਼ਾਰ ਮੈਗਾਵਾਟ ਹੈ। ਬਾਹਰੋਂ ਲਗਭਗ 11,500 ਮੈਗਾਵਾਟ ਬਿਜਲੀ ਖ਼ਰੀਦਣ ਦੇ ਬਾਵਜੂਦ ਸਪਲਾਈ ਦੀ ਸਮੱਸਿਆ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਵਿੱਚ ਬਿਜਲੀ ਦੀ ਘਾਟ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਸੁੱਕ ਰਹੀਆਂ ਹਨ ਅਤੇ ਉਹ ਸਿੰਚਾਈ ਲਈ ਮਹਿੰਗੇ ਡੀਜ਼ਲ ਜਨਰੇਟਰ ਚਲਾਉਣ ਲਈ ਮਜਬੂਰ ਹਨ।
ਉਨ੍ਹਾਂ ਕਿਹਾ ਕਿ ਲੁਧਿਆਣਾ ਸਮੇਤ ਸੂਬੇ ਦੇ ਉਦਯੋਗਿਕ ਖੇਤਰ ਵਿੱਚ ਵੀ ਲੰਬੇ ਕੱਟਾਂ ਕਾਰਨ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ। ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਦੀ ਇੱਕ-ਇੱਕ ਯੂਨਿਟ ਬੰਦ ਹੋਣ ਦਾ ਹਵਾਲਾ ਦਿੰਦਿਆਂ ਵੜਿੰਗ ਨੇ ਸਰਕਾਰ ’ਤੇ ਬਿਜਲੀ ਦੀ ਮੰਗ ਵਧਣ ਦੇ ਬਾਵਜੂਦ ਢੁਕਵੀਂ ਤਿਆਰੀ ਨਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਖੇਤੀਬਾੜੀ, ਉਦਯੋਗ ਅਤੇ ਘਰੇਲੂ ਖਪਤਕਾਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।