ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ

ਸੜਕ ਹਾਦਸੇ ਵਿੱਚ 65 ਸਾਲਾਂ ਬਜ਼ੁਰਗ ਅੌਰਤ ਦੀ ਮੌਤ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਬਿਲਗਾ ਦੀ ਵਾਸੀ ਬਿਮਲਾ (65) ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਅਣਪਛਾਤੇ ਇਨੋਵਾ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਮਲਾ ਦੇਵੀ ਸਾਹਨੇਵਾਲ ਦੇ ਇਲਾਕੇ ਵਿੱਚ ਇੱਕ ਫੈਕਟਰੀ ਵਿੱਚ ਸੁਪਰਵਾਈਜ਼ਰ ਦੇ ਤੌਰ 'ਤੇ ਕੰਮ ਕਰ ਰਹੀ ਸੀ। ਹਰ ਰੋਜ਼ ਵਾਂਗ ਮੰਗਲਵਾਰ ਸਵੇਰੇ ਉਹ ਘਰ ਤੋਂ ਫੈਕਟਰੀ ਨੂੰ ਗਈ। ਉਹ ਸੜਕ ਕਰਾਸ ਕਰ ਰਹੀ ਸੀ ਇਸੇ ਦੌਰਾਨ ਦਿੱਲੀ ਵਾਲੀ ਸਾਈਡ ਤੋਂ ਇਕ ਤੇਜ਼ ਰਫਤਾਰ ਇਨੋਵਾ ਕਾਰ ਆਈ ਜਿਸ ਨੇ ਬਿਮਲਾ ਨੂੰ ਦਰੜ ਦਿੱਤਾ। ਇਸ ਹਾਦਸੇ ਦੇ ਦੌਰਾਨ ਬਿਮਲਾ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕਾ ਮਿਲਦੇ ਹੀ ਕਾਰ ਚਾਲਕ ਕਾਰ ਸਮੇਤ ਫਰਾਰ ਹੋ ਗਿਆ। ਹਾਦਸੇ ਦੀ ਜਾਣਕਾਰੀ ਮਿਲਦੇ ਸਾਰ ਹੀ ਥਾਣਾ ਸਾਹਨੇਵਾਲ ਦੀ ਪੁਲਿਸ ਮੌਕੇ ਤੇ ਪਹੁੰਚੀ। ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਬਿਮਲਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਹੈ ਤੇ ਅਣਪਛਾਤੇ ਇਨੋਵਾ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।