ਥਾਣਾ ਮਲੌਦ ਦਾ ਇੰਸ. ਸੰਦੀਪ ਨੇ ਚਾਰਜ ਸੰਭਾਲਿਆ
ਥਾਣਾ ਮਲੌਦ ਤੋਂ ਇੰਸਪੈਕਟਰ ਵਿਨੋਦ ਕੁਮਾਰ ਦਾ ਤਬਾਦਲਾ ਹੋਣ ਉਪਰੰਤ ਉਨ੍ਹਾਂ ਦੀ ਥਾਂ ਥਾਣਾ ਸਿਟੀ ਵਨ ਖੰਨਾ ਤੋਂ ਬਦਲ ਕੇ ਇੰਸਪੈਕਟਰ ਸੰਦੀਪ ਕੁਮਾਰ ਨੂੰ ਥਾਣਾ ਮੁਖੀ ਮਲੌਦ ਲਗਾਇਆ ਗਿਆ ਹੈ, ਜਿਨ੍ਹਾਂ ਸ਼ਨਿੱਚਰਵਾਰ ਬਤੌਰ ਥਾਣਾ ਮੁਖੀ ਮਲੌਦ ਚਾਰਜ ਸੰਭਾਲ ਲਿਆ। ਉਨ੍ਹਾਂ ਕਿਹਾ ਉਨ੍ਹਾਂ ਦਾ ਪਹਿਲਾ ਕੰਮ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਹੋਵੇਗਾ। ਇਸ ਲਈ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰਾਂ, ਨਸ਼ਿਆਂ ਖ਼ਿਲਾਫ਼ ਬਣੀਆਂ ਕਮੇਟੀਆਂ ਦੇ ਮੈਂਬਰਾਂ ਤੇ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਦੇਣ ਤਾਂ ਕਿ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦਾ ਸਫ਼ਾਇਆ ਕੀਤਾ ਜਾ ਸਕੇ।
Publish Date: Sat, 16 Sep 2023 08:23 PM (IST)
Updated Date: Sat, 16 Sep 2023 08:23 PM (IST)
ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਥਾਣਾ ਮਲੌਦ ਤੋਂ ਇੰਸਪੈਕਟਰ ਵਿਨੋਦ ਕੁਮਾਰ ਦਾ ਤਬਾਦਲਾ ਹੋਣ ਉਪਰੰਤ ਉਨ੍ਹਾਂ ਦੀ ਥਾਂ ਥਾਣਾ ਸਿਟੀ ਵਨ ਖੰਨਾ ਤੋਂ ਬਦਲ ਕੇ ਇੰਸਪੈਕਟਰ ਸੰਦੀਪ ਕੁਮਾਰ ਨੂੰ ਥਾਣਾ ਮੁਖੀ ਮਲੌਦ ਲਗਾਇਆ ਗਿਆ ਹੈ, ਜਿਨ੍ਹਾਂ ਸ਼ਨਿੱਚਰਵਾਰ ਬਤੌਰ ਥਾਣਾ ਮੁਖੀ ਮਲੌਦ ਚਾਰਜ ਸੰਭਾਲ ਲਿਆ। ਉਨ੍ਹਾਂ ਕਿਹਾ ਉਨ੍ਹਾਂ ਦਾ ਪਹਿਲਾ ਕੰਮ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਹੋਵੇਗਾ। ਇਸ ਲਈ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰਾਂ, ਨਸ਼ਿਆਂ ਖ਼ਿਲਾਫ਼ ਬਣੀਆਂ ਕਮੇਟੀਆਂ ਦੇ ਮੈਂਬਰਾਂ ਤੇ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਦੇਣ ਤਾਂ ਕਿ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦਾ ਸਫ਼ਾਇਆ ਕੀਤਾ ਜਾ ਸਕੇ।