ਇੰਸਪੈਕਟਰ ਅਵਤਾਰ ਸਿੰਘ ਹੋਏ ਸੇਵਾਮੁਕਤ ਪੁਲਿਸ ਜ਼ਿਲ੍ਹਾ ਖੰਨਾ ’ਚ ਸਾਢੇ 38 ਸਾਲ ਸੇਵਾਵਾਂ ਦੇਣ ਤੋਂ ਬਾਅਦ ਇੰਸਪੈਕਟਰ ਅਵਤਾਰ ਸਿੰਘ ਸੇਵਾਮੁਕਤ
Publish Date: Tue, 03 Nov 2026 10:22 PM (IST)
Updated Date: Tue, 03 Nov 2026 10:23 PM (IST)
ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ ਖੰਨਾ : ਪੁਲਿਸ ਜ਼ਿਲ੍ਹਾ ਖੰਨਾ ’ਚ ਸਾਢੇ 38 ਸਾਲ ਤੱਕ ਆਪਣੀਆਂ ਸੇਵਾਵਾਂ ਦੇਣ ਵਾਲੇ ਐੱਸਐੱਚਓ ਅਵਤਾਰ ਸਿੰਘ ਪੁਲਿਸ ਵਿਭਾਗ ਤੋਂ ਸੇਵਾਮੁਕਤ ਹੋ ਗਏ। ਉਨ੍ਹਾਂ ਨੇ ਆਪਣੇ ਸੇਵਾਕਾਲ ਦੌਰਾਨ ਕਰੀਬ 20 ਸਾਲ ਸਦਰ ਥਾਣੇ ’ਚ ਆਪਣੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਦੀ ਸੇਵਾਮੁਕਤੀ ਦੇ ਮੌਕੇ ’ਤੇ ਵਿਦਾਇਗੀ ਸਮਾਗਮ ਕਰਵਾਇਆ ਗਿਆ, ਉਨ੍ਹਾਂ ਨੂੰ ਖੰਨਾ ਦੇ ਐੱਸਐੱਸਪੀ ਡਾ. ਦਰਪਣ ਆਹਲੂਵਾਲੀਆ ਨੇ ਵਿਸ਼ੇਸ਼ ਤੌਰ ’ਤੇ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾ ਨਿਭਾਉਣ ’ਤੇ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦੀਆਂ ਲੰਬੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੀ ਸੇਵਾਮੁਕਤੀ ਦੇ ਮੌਕੇ ’ਤੇ ਪੁਲਿਸ ਵਿਭਾਗ ਵੱਲੋਂ ਵਿਦਾਇਗੀ ਸਮਾਗਮ ਕਰਵਾਇਆ ਗਿਆ। ਉਨ੍ਹਾਂ ਨੇ ਅਵਤਾਰ ਸਿੰਘ ਵੱਲੋਂ ਪੁਲਿਸ ਵਿਭਾਗ ’ਚ ਨਿਭਾਈਆਂ ਸਾਢੇ 38 ਸਾਲ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੇ ਜੀਵਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਮਾਗਮ ਦੌਰਾਨ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਅਵਤਾਰ ਸਿੰਘ ਨਾਲ ਬਿਤਾਏ ਤਜ਼ਰਬੇ ਸਾਂਝੇ ਕੀਤੇ ਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ। ਇਸ ਮੌਕੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਤੇ ਸਨਮਾਨ ਚਿੰਨ੍ਹ ਦੇ ਕੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਤਰ੍ਹਾਂ ਪੁਲਿਸ ਵਿਭਾਗ ਵਿੱਚ ਸਾਢੇ 38 ਸਾਲ ਦੀ ਲੰਬੀ ਸੇਵਾ ਤੋਂ ਬਾਅਦ ਐੱਸਐੱਚਓ ਅਵਤਾਰ ਸਿੰਘ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਸ ਮੌਕੇ ਡੀਐੱਸਪੀ ਵਿਨੋਦ ਕੁਮਾਰ, ਇੰਸਪੈਕਟਰ ਸੁਖਵਿੰਦਰ ਸਿੰਘ, ਇੰਸਪੈਕਟਰ ਸੁਆਮੀ ਨਰਿੰਦਰ ਪਾਲ ਆਦਿ ਹਾਜ਼ਰ ਸਨ।