ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ
ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ
Publish Date: Sat, 21 Mar 2026 08:09 PM (IST)
Updated Date: Sun, 22 Mar 2026 04:16 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੋਧਾਂ : ਸਾਨੂੰ ਆਪਣੇ ਮਹਾਨ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ, ਕਿਉਂਕਿ ਮਹਾਨ ਗੁਰੂ ਸਾਹਿਬਾਨਾਂ ਦੀ ਬਾਣੀ ਅਤੇ ਉਪਦੇਸ਼ ਸਾਨੂੰ ਸੱਚ, ਸੇਵਾ, ਨਿਮਰਤਾ ਅਤੇ ਇਮਾਨਦਾਰੀ ਨਾਲ ਜੀਵਨ ਬਤੀਤ ਕਰਨ ਦੀ ਸਿੱਖਿਆ ਦਿੰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਹਿਲਵਾਨ ਟਹਿਲ ਸਿੰਘ ਕੈਲੇ ਨੇ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਗੁੱਜਰਵਾਲ ਵਿਖੇ ਸੰਗਤਾਂ ਨਾਲ ਵਿਚਾਰ ਚਰਚਾ ਕਰਨ ਦੌਰਾਨ ਕੀਤਾ। ਉਨ੍ਹਾਂ ਕਿਹਾ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਗਲਤ ਰਾਹਾਂ ਤੋਂ ਬਚਾ ਕੇ ਗੁਰੂਆਂ ਦੇ ਮਾਰਗ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਤਾਂ ਜੋ ਸਮਾਜ ਵਿੱਚ ਚੰਗੀਆਂ ਕਦਰਾਂ ਕੀਮਤਾਂ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਬੁਰਾਈਆਂ ਤੋਂ ਦੂਰ ਰਹਿਣ ਅਤੇ ਨਾਮ ਸਿਮਰਨ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਪਹਿਲਵਾਨ ਟਹਿਲ ਸਿੰਘ ਕੈਲੇ ਨੂੰ ਗੁਰਦੁਆਰਾ ਸਾਹਿਬ ਦੀ ਤਸਵੀਰ ਭੇਂਟ ਕੀਤੀ ਗਈ। ਇਸ ਮੌਕੇ ਬਲਵੀਰ ਸਿੰਘ ਗਰੇਵਾਲ ਅਤੇ ਜੱਥੇਦਾਰ ਜਗਰੂਪ ਸਿੰਘ ਨੇ ਕਿਹਾ ਕਿ ਪਹਿਲਵਾਨ ਟਹਿਲ ਸਿੰਘ ਕੈਲੇ ਨਾ ਸਿਰਫ ਖੇਡ ਮੈਦਾਨ ਵਿੱਚ ਸਗੋਂ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਵੀ ਵੱਡਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੀ ਸੇਵਾ ਭਾਵਨਾ ਅਤੇ ਸਾਦਗੀ ਭਰੀ ਜ਼ਿੰਦਗੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਂ। ਇਸ ਮੌਕੇ ਭਾਈ ਗੁਰਜੀਤ ਸਿੰਘ, ਚੰਨਣ ਸਿੰਘ ਗੁਰਦੁਆਰਾ ਇੰਸਪੈਕਟਰ, ਪਰਮਿੰਦਰ ਸਿੰਘ ਮਾਜਰੀ ਆਦਿ ਹਾਜ਼ਰ ਸਨ।