ਵੈਟਰਨਰੀ ਯੂਨੀਵਰਸਿਟੀ ਵਿਖੇ ਅੰਤਰ-ਕਾਲਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ
ਵੈਟਰਨਰੀ ਯੂਨੀਵਰਸਿਟੀ ਵਿਖੇ ਅੰਤਰ-ਕਾਲਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ
Publish Date: Thu, 19 Feb 2026 06:19 PM (IST)
Updated Date: Thu, 19 Feb 2026 06:21 PM (IST)

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਐਨਐਸਐਸ ਵਿੰਗ ਅਤੇ ਰੈੱਡ ਰਿਬਨ ਕਲੱਬਾਂ ਨੇ ਟੀਬੀ ਤੇ ਅੰਤਰ ਕਾਲਜ ਪੋਸਟਰ-ਮੇਕਿੰਗ ਮੁਕਾਬਲਾ ਕਰਵਾਇਆ। ਇਹ ਮੁਕਾਬਲਾ ਰਾਸ਼ਟਰ ਸੇਵਾ ਯੋਜਨਾ ਦੁਆਰਾ ਆਯੋਜਿਤ ਪ੍ਰੋਗਰਾਮਾਂ ਦੀ ਲੜੀ ਦਾ ਇਕ ਹਿੱਸਾ ਸੀ ਜਿਸ ਵਿਚ ਡਾ. ਵੀਨੂ ਗੁਪਤਾ, ਪ੍ਰੋਫੈਸਰ ਅਤੇ ਮੁਖੀ, ਮਾਈਕ੍ਰੋਬਾਇਓਲੋਜੀ ਵਿਭਾਗ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ ਨੇ ਟੀਬੀ ਦੇ ਸ਼ੁਰੂਆਤੀ ਨਿਦਾਨ, ਇਸਦੇ ਮੁਫਤ ਇਲਾਜ (ਡਾਟਸ) ਅਤੇ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕੀਤੀ। ਉਨ੍ਹਾਂ ਇਸਦੇ ਮੁੱਖ ਲੱਛਣਾਂ ਅਤੇ ਏਐਮਆਰ ਦੀ ਦੁਰਵਰਤੋਂ ਬਾਰੇ ਵੀ ਵਿਸਥਾਰ ਨਾਲ ਦੱਸਿਆ। ਵਿਦਿਆਰਥੀ ਭਲਾਈ ਦੇ ਨਿਰਦੇਸ਼ਕ ਡਾ. ਆਰਐੱਸ ਔਲਖ ਨੇ ਕਿਹਾ ਕਿ ਪੋਸਟਰ ਮੇਕਿੰਗ ਮੁਕਾਬਲਾ ਭਾਗੀਦਾਰਾਂ ਨੂੰ ਟੀਬੀ ਅਤੇ ਏਐੱਮਆਰ ਵਰਗੇ ਇਨ੍ਹਾਂ ਮਹੱਤਵਪੂਰਨ ਮੁੱਦਿਆਂ ਬਾਰੇ ਵਧੇਰੇ ਜਾਗਰੂਕਤਾ ਪੈਦਾ ਕਰਨ ਲਈ ਇਕ ਰਚਨਾਤਮਕ ਪਲੇਟਫਾਰਮ ਸਾਬਤ ਹੋਇਆ। ਡਾ. ਨਿਧੀ ਸ਼ਰਮਾ, ਸਹਾਇਕ ਡਾਇਰੈਕਟਰ ਪ੍ਰਕਾਸ਼ਨ ਅਤੇ ਐੱਨਐੱਸਐੱਸ ਪ੍ਰੋਗਰਾਮ ਕੋਆਰਡੀਨੇਟਰ ਨੇ ਦੱਸਿਆ ਕਿ ਚਾਰ ਕਾਲਜਾਂ ਦੇ 85 ਵਿਦਿਆਰਥੀਆਂ ਨੇ ਟੀਬੀ ਬਾਰੇ ਜਾਗਰੂਕਤਾ ਵਿਸ਼ੇ ਤੇ ਪੋਸਟਰ ਮੇਕਿੰਗ ਮੁਕਾਬਲੇ ਵਿਚ ਹਿੱਸਾ ਲਿਆ। ਕਾਲਜ ਆਫ਼ ਐਨੀਮਲ ਬਾਇਓਟੈਕਨਾਲੋਜੀ ਅਤੇ ਕਾਲਜ ਆਫ਼ ਫਿਸ਼ਰੀਜ਼ ਦੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਡਾ. ਵਿਸ਼ਾਲ ਸ਼ਰਮਾ ਅਤੇ ਡਾ. ਐੱਸਐੱਸ ਹਸਨ ਨੇ ਅੱਗੇ ਕਿਹਾ ਕਿ ਮੁਕਾਬਲੇ ਤੋਂ ਬਾਅਦ, ਰੈੱਡ ਰਿਬਨ ਕਲੱਬ ਅਤੇ ਐਨਐਸਐਸ ਵਲੰਟੀਅਰ ਕੈਂਪਸ ਵਿਚ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ।