ਇੰਟਰਨੈਸ਼ਨਲ ਪਬਲਿਕ ਸਕੂਲ ਨੇ ਉਤਸ਼ਾਹ ਨਾਲ ਮਨਾਈ ਹੋਲੀ
ਇੰਟਰਨੈਸ਼ਨਲ ਪਬਲਿਕ ਸਕੂਲ ਨੇ ਉਤਸ਼ਾਹ ਨਾਲ ਮਨਾਈ ਹੋਲੀ
Publish Date: Tue, 03 Mar 2026 07:53 PM (IST)
Updated Date: Wed, 04 Mar 2026 04:12 AM (IST)
ਫੋਟੋ ਨੰਬਰ- 25 ਰਵੀ, ਪੰਜਾਬੀ ਜਾਗਰਣ, ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿੱਚ ਰੰਗਾਂ ਦਾ ਤਿਉਹਾਰ ਹੋਲੀ ਸਕੂਲ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ, ਅਕਾਦਮਿਕ ਡਾਇਰੈਕਟਰ ਹਰਮਨ ਸਿੰਘ ਸੰਧੂ ਤੇ ਪ੍ਰਿੰਸੀਪਲ ਸ਼ੀਤਲ ਨਥੈਨੀਅਲ ਦੀ ਦੇਖ-ਰੇਖ ਹੇਠ ਬੜੇ ਹੀ ਚਾਵਾਂ ਧੂਮਧਾਮ ਨਾਲ ਮਨਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਭਾ ’ਚ ਅਧਿਆਪਕਾਂ ਨੇ ਹੋਲੀ ਦੇ ਤਿਉਹਾਰ ਤੇ ਆਪਣੇ ਵਿਚਾਰ ਪੇਸ਼ ਕੀਤੇ। ਅਧਿਆਪਕਾਂ ਨੇ ਹੋਲੀ ਦੇ ਤਿਉਹਾਰ ਨੂੰ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਵੀ ਦੱਸਿਆ। ਇਸ ਮੌਕੇ ਪ੍ਰਾਇਮਰੀ ਜਮਾਤ ਦੇ ਬੱਚਿਆਂ ਨੇ ਹੋਲੀ ਦੇ ਤਿਉਹਾਰ ਨਾਲ ਸੰਬੰਧਿਤ ਚਿੱਤਰਕਾਰੀ ਬਣਾਈ ਅਤੇ ਸਕੈਂਡਰੀ ਜਮਾਤ ਦੇ ਵਿਦਿਆਰਥੀਆਂ ਨੇ ਲੋਕ ਗੀਤ ਤੇ ਡਾਂਸ ਪੇਸ਼ ਕੀਤਾ। ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਹੀ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਹੋਲੀ ਦੇ ਤਿਉਹਾਰ ਦੀ ਵਧਾਈ ਦਿੱਤੀ ਗਈ। ਅੰਤ ’ਚ ਸਾਰੇ ਹੀ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ।