ਇੰਟਰਨੈਸ਼ਨਲ ਪਬਲਿਕ ਸਕੂਲ ਨੇ ਮਨਾਇਆ ਸਾਲਾਨਾ ਸਮਾਗਮ
ਇੰਟਰਨੈਸ਼ਨਲ ਪਬਲਿਕ ਸਕੂਲ ਨੇ ਧੂਮਧਾਮ ਨਾਲ ਮਨਾਇਆ ਸਲਾਨਾ ਸਮਾਗਮ
Publish Date: Tue, 18 Nov 2025 08:55 PM (IST)
Updated Date: Wed, 19 Nov 2025 04:13 AM (IST)

ਰਵੀ, ਪੰਜਾਬੀ ਜਾਗਰਣ, ਲੁਧਿਆਣਾ ਇੰਟਰਨੈਸ਼ਨਲ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿੱਚ ਦੋ ਦਿਨਾਂ ਸਾਲਾਨਾ ਸਮਾਗਮ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ, ਅਕਾਦਮਿਕ ਡਾਇਰੈਕਟਰ ਹਰਮਨ ਸਿੰਘ ਸੰਧੂ ਅਤੇ ਪ੍ਰਿੰਸੀਪਲ ਸ਼ੀਤਲ ਨਥੈਨੀਅਲ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਰੋਹ ਦੇ ਪਹਿਲੇ ਦਿਨ ਮੁੱਖ ਮਹਿਮਾਨ ਸੀਨੀਅਰ ਡਾਕਟਰੀ ਅਧਿਕਾਰੀ ਡਾ. ਅਖਿਲ ਸਰੀਨ ਅਤੇ ਬੀਡੀਐੱਸ ਡਾ. ਅੰਸ਼ੁ ਖੁਰਾਨਾ ਤੇ ਦੂਜੇ ਦਿਨ ਮੁੱਖ ਮਹਿਮਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਦਾ ਸਕੂਲ ਦੀ ਮੈਨੇਜਿੰਗ ਕਮੇਟੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸਾਲਾਨਾ ਸਮਾਰੋਹ ਦੇ ਪਹਿਲੇ ਦਿਨ ਵਿਦਿਆਰਥੀਆਂ ਵੱਲੋਂ ਰਾਜਸਬਾਨੀ ਨਾਚ, ਕਠਪੁਤਕੀ ਨਾਚ, ਕਵਾਲੀ, ਜੰਗਲੀ ਨਾਚ ਪੇਸ਼ ਕੀਤਾ। ਪਹਿਲੇ ਦਿਨ ਦੇ ਪ੍ਰੋਗਰਾਮ ਦਾ ਮੁੱਖ ਵਿਸ਼ਾ ਬਡਸ ਟੂ ਬਲਾਸਮ ਰੱਖਿਆ ਗਿਆ। ਸਲਾਨਾ ਸਮਾਰੋਹ ਦੇ ਦੂਜੇ ਦਿਨ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਸ਼ਨ ਲੀਲਾ ਅਤੇ ਮਹਾਂਭਾਰਤ ਦੇ ਕੁਝ ਮੁੱਖ ਪੜਾਵਾਂ ਉੱਤੇ ਰੋਸ਼ਨੀ ਪਾਉਂਦੇ ਹੋਏ ਬੜੇ ਸੋਹਣੇ ਢੰਗ ਨਾਲ ਪ੍ਰਦਰਸ਼ਨ ਕੀਤਾ। ਸਕੂਲ ਦੇ ਹੁਸ਼ਿਆਰ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਇਨਾਮ ਦਿੱਤੇ ਗਏ । ਦੂਜੇ ਦਿਨ ਦੋ ਪ੍ਰੋਗਰਾਮ ਦਾ ਮੁੱਖ ਵਿਸ਼ਾ ਵਲਰਡ ਇਜ ਸਟੇਜ ਰੱਖਿਆ ਗਿਆ। ਵਿਦਿਆਰਥੀਆਂ ਵੱਲੋਂ ਲੁੱਡੀ ਨਾਚ, ਵੈਸਟਰਨ ਡਾਂਸ, ਹਰਿਆਣਵੀ ਅਤੇ ਰਾਜਸਥਾਨੀ ਨਾਚ ਪੇਸ਼ ਕੀਤੇ। ਪ੍ਰੋਗਰਾਮ ਦੇ ਅੰਤ ਵਿਚ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਵਿਦਿਆਰਥੀਆਂ ਨੇ ਪੇਸ਼ ਕਰ ਕੇ ਸਾਰੇ ਦਰਸ਼ਕਾਂ ਦਾ ਮਨ ਮੋਹ ਲਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ, ਅਕਾਦਮਿਕ ਡਾਇਰੈਕਟਰ ਹਰਮਨ ਸਿੰਘ ਸੰਧੂ ਅਤੇ ਪ੍ਰਿੰਸੀਪਲ ਸ਼ੀਤਲ ਨਥੈਨੀਅਲ ਨੇ ਮੁੱਖ ਮਹਿਮਾਨ ਡਾ. ਅਖਿਲ ਸਰੀਨ, ਡਾ. ਅੰਸ਼ੁ ਖੁਰਾਣਾ ਅਤੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਦਾ ਸਕੂਲ ਆਉਣ ਤੇ ਧੰਨਵਾਦ ਕਰਨ ਦੇ ਨਾਲ ਨਾਲ ਵਿਸ਼ੇਸ਼ ਸਨਮਾਨ ਅਤੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਣ ਲਈ ਧੰਨਵਾਦ ਕੀਤਾ ਗਿਆ। ਦੋਨੋਂ ਦਿਨਾਂ ਦੇ ਮੁੱਖ ਮਹਿਮਾਨਾਂ ਨੇ ਸਕੂਲ ਦੇ ਵਿਦਿਆਰਥੀਆਂ ਦੀ ਕਲਾ ਪੇਸ਼ਕਾਰੀ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆ।