ਜੇਐੱਨਐੱਨ, ਲੁਧਿਆਣਾ : ਕਮਿਸ਼ਨਰੇਟ ਪੁਲਿਸ ਦੇ ਦੋ ਏਸੀਪੀਜ਼ ਦਾ ਨਾਂ ਵੀ ਬਹਿਬਲ ਕਲਾਂ 'ਚ ਹੋਈ ਗੋਲ਼ੀਬਾਰੀ 'ਚ ਆ ਸਕਦਾ ਹੈ। ਇਸ ਮਾਮਲੇ ਦੀ ਜਾਂਚ 'ਚ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਉਨ੍ਹਾਂ ਕੋਲੋਂ ਕੋਟਕਪੂਰਾ 'ਚ ਇਕ ਘੰਟੇ ਤਕ ਪੁੱਛਗਿੱਛ ਕੀਤੀ ਪਰ ਕੋਈ ਵੀ ਅਧਿਕਾਰੀ ਇਸ ਸਬੰਧ 'ਚ ਪੁਸ਼ਟੀ ਨਹੀਂ ਕਰ ਰਿਹਾ ਹੈ, ਜਦਕਿ ਇਕ ਸੀਨੀਅਰ ਅਧਿਕਾਰੀ ਅਨੁਸਾਰ ਉਨ੍ਹਾਂ ਨੂੰ ਸਿੱਟ ਕੋਲ ਭੇਜਣ ਤੋਂ ਪਹਿਲਾਂ ਪੁਲਿਸ ਕਮਿਸ਼ਨਰ ਤੇ ਸਿੱਟ ਇੰਚਾਰਜ ਵਿਚਾਲੇ ਗੱਲਬਾਤ ਹੋਈ ਦੱਸੀ ਜਾ ਰਹੀ ਹੈ।

ਦੱਸ ਦੇਈਏ ਕਿ ਗੁਰੂ ਗ੍ੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਬਾਅਦ ਅਕਤੂਬਰ 2015 ਨੂੰ ਕੋਟਕਪੂਰਾ 'ਚ ਸਿੱਖ ਸੰਗਤ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਦੀ ਗੋਲ਼ੀ ਨਾਲ ਬਹਿਬਲ ਕਲਾਂ 'ਚ ਜੋ ਨੌਜਵਾਨਾਂ ਦੀ ਮੌਤ ਗਈ ਸੀ, ਜਿਸ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਣਾਈ ਗਈ ਹੈ ਤੇ ਉਨ੍ਹਾਂ ਦਾ ਮੁਖੀ ਕੁੰਵਰ ਵਿਜੇ ਪ੍ਰਤਾਪ ਨੂੰ ਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫ਼ਰੀਦਕੋਟ 'ਚ ਸਰਕਿਟ ਹਾਊਸ 'ਚ ਬਣਾਏ ਗਏ ਰੈਸਟ ਹਾਊਸ 'ਚ ਲੁਧਿਆਣਾ ਕਮਿਸ਼ਨਰੇਟ ਦੇ ਦੋਵਾਂ ਏਸੀਪੀਜ਼ ਕੋਲੋਂ ਸਿੱਟ ਨੇ ਇਕ ਘੰਟੇ ਤਕ ਪੁੱਛਗਿੱਛ ਕੀਤੀ ਹੈ। ਸਬੰਧਤ ਏਸੀਪੀਜ਼ ਕੋਲੋਂ ਜਦੋਂ ਇਸ ਸਬੰਧੀ ਪੁੱਿਛਆ ਗਿਆ ਤਾਂ ਉਨ੍ਹਾਂ ਨੇ ਕੋਈ ਪ੍ਰਤੀਕਿਰਿਆ ਦੇਣ ਤੋਂ ਇਨਕਾਰ ਕਰ ਦਿੱਤਾ। ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਪਰ ਇਸ ਸਬੰਧੀ ਕੁਝ ਵੀ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ।