ਪੀਆਈਐੱਮਟੀ ਵਿਖੇ ਇੰਟਰ-ਸਕੂਲ ਐਥਲੈਟਿਕ ਮੀਟ-2026 ਕਰਵਾਈ ਪੀਆਈਐਮਟੀ ਵਿਖੇ ਇੰਟਰ-ਸਕੂਲ ਐਥਲੈਟਿਕ ਮੀਟ-2026 ਦਾ ਆਯੋਜਨ ਕੀਤਾ ਗਿਆ
Publish Date: Sat, 21 Nov 2026 06:49 PM (IST)
Updated Date: Sun, 22 Nov 2026 04:04 AM (IST)
ਪੀ 13 : ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਰਾਜ ਕੁਮਾਰ ਗੋਇਲ, ਡਾਇਰੈਕਟਰ ਡਾ. ਨਿਸ਼ੀ ਬਾਲਾ ਤੇ ਹੋਰ। ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ ਖੰਨਾ : ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਪੀਆਈਐੱਮਟੀ ਅਲੋੜ ਖੰਨਾ ਨੇ ਇੰਟਰ-ਸਕੂਲ ਐਥਲੈਟਿਕ ਮੀਟ-2026 ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਪੀਆਈਐੱਮਟੀ ਦੇ ਚੇਅਰਮੈਨ ਰਾਜ ਕੁਮਾਰ ਗੋਇਲ ਦੀ ਅਗਵਾਈ ਤੇ ਸੰਸਥਾ ਦੇ ਡਾਇਰੈਕਟਰ ਡਾ. ਨਿਸ਼ੀ ਬਾਲਾ ਦੀ ਨਿਗਰਾਨੀ ਹੇਠ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਅਥਲੈਟਿਕ ਮੀਟ ’ਚ ਗੋਬਿੰਦਗੜ੍ਹ ਪਬਲਿਕ ਸਕੂਲ, ਮੰਡੀ ਗੋਬਿੰਦਗੜ੍ਹ, ਸੇਂਟ ਫਰੀਦ ਪਬਲਿਕ ਸਕੂਲ, ਮੰਡੀ ਗੋਬਿੰਦਗੜ੍ਹ, ਐਸਐਨਏਐਸ ਸੀਨੀਅਰ ਸੈਕੰਡਰੀ ਸਕੂਲ, ਮੰਡੀ ਗੋਬਿੰਦਗੜ੍ਹ, ਦੇਸ਼ ਭਗਤ ਗਲੋਬਲ ਸਕੂਲ, ਅਮਲੋਹ, ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਖੰਨਾ, ਸੇਂਟ ਫਰੀਦ ਪਬਲਿਕ ਸਕੂਲ, ਅਮਲੋਹ ਅਤੇ ਐਸਡੀ ਮਾਡਲ ਸਕੂਲ, ਮੰਡੀ ਗੋਬਿੰਦਗੜ੍ਹ ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇਉਤਸ਼ਾਹ ਨਾਲ ਹਿੱਸਾ ਲਿਆ। ਅਥਲੈਟਿਕ ਮੀਟ ਦੌਰਾਨ, 100 ਮੀਟਰ, 200 ਮੀਟਰ, 400 ਮੀਟਰ ਤੇ 1600 ਮੀਟਰ ਦੌੜ, ਸ਼ਾਟ ਪੁੱਟ, ਲੰਬੀ ਛਾਲ ਤੇ ਵਾਲੀਬਾਲ ਦਾ ਮੁਕਾਬਲਾ ਕਰਵਾਇਆ ਗਿਆ । ਸਾਰੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਖੇਡਾਂ ’ਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਗੋਬਿੰਦਗੜ੍ਹ ਪਬਲਿਕ ਸਕੂਲ ਦੀ ਵਿਦਿਆਰਥਣ ਸਾਹਿਬਜੋਤਬੀਰ ਜੱਸੜ ਨੇ ਬੈਸਟ ਐਥਲੈਟਿਕ ਗਰਲ ਦਾ ਖਿਤਾਬ ਜਿੱਤਿਆ, ਜਦਕਿ ਇਸੇ ਸਕੂਲ ਦਾ ਵਿਦਿਆਰਥੀ ਹਰਸ਼ਿਤ ਬੱਤਾ ਨੂੰ ਬੈਸਟ ਐਥਲੈਟਿਕ ਬੋਇਸ ਐਲਾਨਿਆ ਗਿਆ। ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਗੋਬਿੰਦਗੜ੍ਹ ਪਬਲਿਕ ਸਕੂਲ ਨੇ ਓਵਰਆਲ ਟਰਾਫੀ ਜਿੱਤੀ। ਪ੍ਰੋਗਰਾਮ ਦੌਰਾਨ ਸਾਰੇ ਭਾਗੀਦਾਰ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ’ਤੇ ਪੀਆਈਐਮਟੀ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲਆਏ ਅਧਿਆਪਕਾਂ ਦਾ ਧੰਨਵਾਦ ਕੀਤਾ।