ਕੁਲਵਿੰਦਰ ਸਿੰਘ ਵਿਰਦੀ, ਸਿੱਧਵਾਂ ਬੇਟ : ਪਿੰਡ ਘਮਣੇਵਾਲ ਵਿਖੇ ਪੰਚਾਇਤ ਦੇ ਸਹਿਯੋਗ ਨਾਲ ਬਾਗਬਾਨੀ ਵਿਭਾਗ ਪੰਜਾਬ ਸਰਕਲ ਰਾਹੀਂ ਸਰਦ ਰੁੱਤ ਦੀਆਂ ਸਬਜੀਆਂ ਦੀ ਕਾਸ਼ਤ ਦੇ ਸਬੰਧ 'ਚ ਕੈਂਪ ਲਾਇਆ ਗਿਆ, ਜਿਸ 'ਚ ਬਲਾਕ ਸੰਮਤੀ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਤੇ ਸਰਪੰਚ ਅਲਵੇਲ ਸਿੰਘ ਘਮਣੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਆਏ ਹੋਏ ਕਿਸਾਨਾਂ ਨੂੰ ਸਰਦ ਰੁੱਤ ਦੀਆਂ ਸਬਜੀਆਂ ਦੇ ਬੀਜ ਦੀਆਂ ਤੇ ਫੁੱਲਾਂ ਦੀਆਂ ਮਿੰਨੀ ਕਿੱਟਾਂ ਵੰਡੀਆਂ ਗਈਆਂ।

ਇਸ ਦੌਰਾਨ ਡਾ. ਗੁਰਪਾਲ ਸਿੰਘ ਵੱਲੋਂ ਕਿਸਾਨਾਂ ਨੂੰ ਸਰਦ ਰੁੱਤ ਦੀਆਂ ਸਬਜੀਆਂ ਦੀ ਕਾਸ਼ਤ ਤੇ ਕੀੜੇ ਮਕੌੜਿਆਂ ਤੋ ਬਚਾਅ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਸਰਪੰਚ ਕਮਲਜੀਤ ਕੌਰ, ਨੰਬਰਦਾਰ ਸ਼ਿਆਮ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ, ਕੈਪਟਨ ਅਮਰਜੀਤ ਸਿੰਘ, ਸਾਬਕਾ ਸਰਪੰਚ ਮੋਹਣ ਸਿੰਘ, ਸਾਬਕਾ ਸਰਪੰਚ ਸਰਜੀਤ ਸਿੰਘ, ਗਗਨਦੀਪ ਸਿੰਘ, ਸਤਨਾਮ ਸਿੰਘ, ਗੁਰਦੀਪ ਸਿੰਘ, ਕਮਲਜੀਤ ਸਿੰਘ, ਹਰਗੋਪਾਲ ਸਿੰਘ ਵਲੋਂ ਡਾ. ਗੁਰਪਾਲ ਸਿੰਘ ਬਾਗਬਾਨੀ ਅਫਸਰ ਲੁਧਿਆਣਾ ਤੇ ਸਟਾਫ ਨੂੰ ਸਨਮਾਨਿਤ ਕੀਤਾ ਗਿਆ।