ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਡੀਸੀ ਦਫਤਰ ਅਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨੂੰ ਗੁੰਮਰਾਹ ਕਰਨ ਵਾਲੇ ਅਣਪਛਾਤੇ ਮੁਲਜ਼ਮ ਦੇ ਖਿਲਾਫ ਸਾਈਬਰ ਕਰਾਈਮ ਯੂਨਿਟ ਦੀ ਟੀਮ ਨੇ ਤਫਤੀਸ਼ ਤੋਂ ਬਾਅਦ ਮੁਕੱਦਮਾ ਦਰਜ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਇਹ ਕਾਰਵਾਈ ਡਿਪਟੀ ਕਮਿਸ਼ਨਰ ਦੀ ਸ਼ਿਕਾਇਤ ਤੋਂ ਬਾਅਦ ਕੀਤੀ। ਡਿਪਟੀ ਕਮਿਸ਼ਨਰ ਨੇ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਕੋਈ ਅਣਪਛਾਤਾ ਵਿਅਕਤੀ ਖੁਦ ਨੂੰ ਲੁਧਿਆਣਾ ਦਾ ਡਿਪਟੀ ਕਮਿਸ਼ਨਰ ਅਤੇ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਦੱਸ ਕੇ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੈਸੇਜ ਭੇਜ ਕੇ ਗੁੰਮਰਾਹ ਕਰ ਰਿਹਾ ਹੈ। ਇਸ ਜਾਣਕਾਰੀ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਪੰਜ ਅਤੇ ਸਾਈਬਰ ਕਰਾਈਮ ਯੂਨਿਟ ਦੀ ਟੀਮ ਤੁਰੰਤ ਹਰਕਤ ਵਿੱਚ ਆਈ। ਪੁਲਿਸ ਨੇ ਮੁਲਜ਼ਮ ਦੇ ਵ੍ਹੱਟਸਐਪ ਨੰਬਰ ਦੀ ਤਫਤੀਸ਼ ਸ਼ੁਰੂ ਕੀਤੀ ਅਤੇ ਜਾਂਚ ਤੋਂ ਬਾਅਦ ਅਣਪਛਾਤੇ ਮੁਲਜ਼ਮ ਦੇ ਖਿਲਾਫ ਮੁਕੱਦਮਾ ਦਰਜ ਕੀਤਾ। ਇੰਸਪੈਕਟਰ ਗਗਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਵੇਗੀ।

Posted By: Seema Anand