ਸਰਕਾਰੀ ਪ੍ਰਾਇਮਰੀ ਸਕੂਲ ਕਾਲਖ਼ ਨੂੰ ਇਨਵਰਟਰ ਭੇਟ
ਸਰਕਾਰੀ ਪ੍ਰਾਇਮਰੀ ਸਕੂਲ ਕਾਲਖ਼ ਨੂੰ ਇਨਵਰਟਰ ਭੇਂਟ
Publish Date: Sat, 25 Apr 2026 07:03 PM (IST)
Updated Date: Sun, 26 Apr 2026 04:14 AM (IST)
ਜਗਦੇਵ ਗਰੇਵਾਲ, ਪੰਜਾਬੀ ਜਾਗਰਣ, ਜੋਧਾਂ : ਨੇੜਲੇ ਪਿੰਡ ਕਾਲਖ਼ ਦੇ ਸਰਕਾਰੀ ਪ੍ਰਾਇਮਰੀ ਸਕੂਲ ਲਈ ਸਮਾਜ ਸੇਵੀ ਪਰਿਵਾਰ ਵੱਲੋਂ ਇਨਵਰਟਰ ਅਤੇ ਬੈਟਰੀ ਭੇਂਟ ਕੀਤੀ ਗਈ। ਇਸ ਉਪਰਾਲੇ ਨਾਲ ਸਕੂਲ ਵਿੱਚ ਬਿਜਲੀ ਦੇ ਕੱਟਾਂ ਦੌਰਾਨ ਵੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਸਕਾਰਾਤਮਕ ਅਸਰ ਪਵੇਗਾ। ਸਕੂਲ ਮੁਖੀ ਪ੍ਰਭਦੀਪ ਸਿੰਘ ਅਤੇ ਮਨਦੀਪ ਸਿੰਘ ਗੁੱਜਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਕਾਲਖ਼ ਨਾਲ ਸਬੰਧਤ ਸਮਾਜ ਸੇਵੀ ਮਨਦੀਪ ਸਿੰਘ ਗਿੱਲ ਕੈਨੇਡਾ ਅਤੇ ਵਰਿੰਦਰ ਸਿੰਘ ਕਾਲੀ ਵੱਲੋਂ ਇਨਵਰਟਰ ਅਤੇ ਬੈਟਰੀ ਭੇਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਸਮਾਜ ਸੇਵੀ ਪਰਿਵਾਰਾਂ ਦੇ ਸਹਿਯੋਗ ਨਾਲ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਵਿੱਚ ਕਾਫ਼ੀ ਮਦਦ ਮਿਲਦੀ ਹੈ, ਕਿਉਂਕਿ ਇਸ ਪਰਿਵਾਰ ਵੱਲੋਂ ਪਹਿਲਾਂ ਵੀ ਸਕੂਲ ਲਈ ਕਮਰਾ ਬਣਵਾਉਣ ਲਈ ਦੋ ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਸੀ। ਸਕੂਲ ਪ੍ਰਬੰਧਕਾਂ ਨੇ ਸਮਾਜ ਸੇਵੀ ਪਰਿਵਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਹਿਯੋਗ ਨਾਲ ਹੀ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਸਕਦਾ ਹੈ। ਅਖੀਰ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਸਮਾਜ ਸੇਵੀ ਪਰਿਵਾਰ ਦਾ ਧੰਨਵਾਦ ਕੀਤਾ ਗਿਆ ਤੇ ਉਮੀਦ ਜਤਾਈ ਗਈ ਕਿ ਭਵਿੱਖ ’ਚ ਵੀ ਇਸੇ ਤਰ੍ਹਾਂ ਸਹਿਯੋਗ ਮਿਲਦਾ ਰਹੇਗਾ।