ਸਮਾਗਮ ਸਬੰਧੀ ਸੱਦਾ-ਪੱਤਰ ਦਿੱਤਾ
ਸਮਾਗਮ ਸਬੰਧੀ ਸੱਦਾ ਪੱਤਰ ਦਿੱਤਾ
Publish Date: Tue, 13 Jan 2026 07:13 PM (IST)
Updated Date: Wed, 14 Jan 2026 04:10 AM (IST)
ਰਾਣਾ ਮੱਲ ਤੇਜ਼ੀ, ਪੰਜਾਬੀ ਜਾਗਰਣ, ਲੁਧਿਆਣਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਨੰਗਲ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਤੇ ਸੰਤ ਬਾਬਾ ਜਰਨੈਲ ਸਿੰਘ ਨੂੰ ਸਤਿਕਾਰ ਸਹਿਤ ਸਮਾਗਮ ’ਚ ਪਹੁੰਚਣ ਦਾ ਸੱਦਾ-ਪੱਤਰ ਦਿੱਤਾ ਗਿਆ। ਇਸ ਮੌਕੇ ਅਸ਼ੋਕ ਕੁਮਾਰ ਨੇ ਦੱਸਿਆ ਕਿ ਸੱਦਾ-ਪੱਤਰ ਦੌਰਾਨ ਸੰਤ ਸੁਖਵਿੰਦਰ ਸਿੰਘ ਆਲੋਵਾਲ ਵੱਲੋਂ ਗੁਰੂ ਕੇ ਲੰਗਰਾਂ ਵਾਸਤੇ ਬੇਅੰਤ ਸੇਵਾ ਭੇਟਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮੌਕੇ ਇੰਸਪੈਕਟਰ ਅਮਨ ਸੈਣੀ, ਚੌਂਕੀ ਇੰਚਾਰਜ ਮਨਦੀਪ ਸਿੰਘ, ਹਰਦੇਵ ਸਿੰਘ, ਦਾਰਾ ਸਿੰਘ ਤੇ ਗੁਰਮੇਲ ਸਿੰਘ ਆਦਿ ਹਾਜ਼ਰ ਸਨ।