ਕੈਬਨਿਟ ਮੰਤਰੀ ਮੁੰਡੀਆਂ ਨੂੰ ਦਿੱਤਾ ਸੱਦਾ ਪੱਤਰ
ਕੈਬਨਿਟ ਮੰਤਰੀ ਮੁੰਡੀਆਂ ਨੂੰ ਦਿੱਤਾ ਸੱਦਾ ਪੱਤਰ
Publish Date: Wed, 08 Apr 2026 07:01 PM (IST)
Updated Date: Thu, 09 Apr 2026 04:08 AM (IST)

ਫੋਟੋ ਨੰਬਰ-3 ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ : ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ ਸੇਵਾਮੁਕਤ ਈਟੀਓ ਸਮੇਤ ਸਮੂਹ ਮੈਂਬਰਾਂ ਵੱਲੋਂ ਆਉਣ ਵਾਲੀ 14 ਅਪ੍ਰੈਲ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਸਥਾਨਕ ਪੈਲੇਸ ਸਾਹਨੇਵਾਲ ਵਿਖੇ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਧਾਨ ਗੁਰਦੀਪ ਸਿੰਘ ਕੌਲ ਵੱਲੋਂ ਆਪਣੇ ਸਾਥੀਆਂ ਸਮੇਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਲਈ ਸੱਦਾ ਪੱਤਰ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਗੁਰਦੀਪ ਸਿੰਘ ਕੌਲ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮਾਗਮ ਵਿੱਚ 7 ਉਨ੍ਹਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਜਾਕੇ ਚੰਗੀ ਸੇਵਾਵਾਂ ਦਿੱਤੀਆਂ ਅਤੇ ਸਮਾਜ ਪ੍ਰਤੀ ਆਪਣਾ ਚੰਗਾ ਫ਼ਰਜ਼ ਨਿਭਾਇਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਦੇ ਪ੍ਰਸਿੱਧ ਮਿਸ਼ਨਰੀ ਗਾਇਕ ਬਾਬਾ ਸਾਹਿਬ ਦਾ ਇਤਿਹਾਸ ਸੁਣਾਕੇ ਹਾਜ਼ਰ ਪਤਵੰਤਿਆਂ ਨੂੰ ਜਾਣੂ ਕਰਵਾਉਣਗੇ।ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ, ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਓਮਪ੍ਰਕਾਸ਼ ਗੋਇਲ, ਅਰੁਣ ਬਠਲਾ, ਪ੍ਰਧਾਨ ਦਵਿੰਦਰ ਸਿੰਘ ਝੱਜ, ਇਕਬਾਲ ਸਿੰਘ ਜੰਡਿਆਲੀ ਸਮੇਤ ਹੋਰ ਹਾਜ਼ਰ ਸਨ।