- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਰੋਜ਼ਪੁਰ ਰੋਡ ਸਥਿਤ ਐੱਮਬੀਡੀ ਮਾਲ 'ਚ ਚੱਲ ਰਹੇ ਦੈਨਿਕ ਜਾਗਰਣ ਤੇ ਪੰਜਾਬੀ ਜਾਗਰਣ ਦੇ ਫਿਲਮ ਫੈਸਟੀਵਲ 'ਚ ਸ਼ਨੀਵਾਰ ਨੂੰ ਪਹੁੰਚੇ ਸੌਂਦ ਨੇ ਕਿਹਾ ਕਿ ਉਹ ਖੁਦ ਵੀ ਪੱਤਰਕਾਰ ਬਣਨਾ ਚਾਹੁੰਦੇ ਸਨ, ਪਰ ਬਾਅਦ 'ਚ ਸਿਆਸਤ 'ਚ ਆ ਗਏ। ਸਿਆਸਤ 'ਚ ਆਉਣ ਦਾ ਉਦੇਸ਼ ਲੋਕਾਂ ਦੀ ਸੇਵਾ ਕਰਨਾ ਸੀ।

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਦੇ ਬਿਜਲੀ ਤੇ ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੈਨਿਕ ਜਾਗਰਣ ਤੇ ਪੰਜਾਬੀ ਜਾਗਰਣ ਦੀ ਨਿਡਰ ਤੇ ਨਿਰਪੱਖ ਪੱਤਰਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਾਗਰਣ ਗਰੁੱਪ ਲੰਬੇ ਸਮੇਂ ਤੋਂ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਚੁੱਕ ਕੇ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਦੈਨਿਕ ਜਾਗਰਣ ਤੇ ਪੰਜਾਬੀ ਜਾਗਰਣ ਪੜ੍ਹਦੇ ਹਨ ਅਤੇ ਇਸ ਦੀ ਪੱਤਰਕਾਰੀ ਤੋਂ ਪ੍ਰਭਾਵਿਤ ਹਨ।
ਫਿਰੋਜ਼ਪੁਰ ਰੋਡ ਸਥਿਤ ਐੱਮਬੀਡੀ ਮਾਲ 'ਚ ਚੱਲ ਰਹੇ ਦੈਨਿਕ ਜਾਗਰਣ ਤੇ ਪੰਜਾਬੀ ਜਾਗਰਣ ਦੇ ਫਿਲਮ ਫੈਸਟੀਵਲ 'ਚ ਸ਼ਨੀਵਾਰ ਨੂੰ ਪਹੁੰਚੇ ਸੌਂਦ ਨੇ ਕਿਹਾ ਕਿ ਉਹ ਖੁਦ ਵੀ ਪੱਤਰਕਾਰ ਬਣਨਾ ਚਾਹੁੰਦੇ ਸਨ, ਪਰ ਬਾਅਦ 'ਚ ਸਿਆਸਤ 'ਚ ਆ ਗਏ। ਸਿਆਸਤ 'ਚ ਆਉਣ ਦਾ ਉਦੇਸ਼ ਲੋਕਾਂ ਦੀ ਸੇਵਾ ਕਰਨਾ ਸੀ। ਉਨ੍ਹਾਂ ਕਿਹਾ ਕਿ ਪੱਤਰਕਾਰੀ ਤੇ ਸਿਆਸਤ ਦੋਵੇਂ ਹੀ ਸਮਾਜ ਲਈ ਕੰਮ ਕਰਨ ਦੇ ਮਾਧਿਅਮ ਹਨ। ਜਨਤਾ ਨਾਲ ਜੁੜੇ ਮੁੱਦਿਆਂ ਨੂੰ ਸਾਹਮਣੇ ਲਿਆਉਣ ਤੇ ਸਰਕਾਰ ਤੇ ਲੋਕਾਂ ਵਿਚਕਾਰ ਪੁਲ ਦਾ ਕੰਮ ਕਰਨ 'ਚ ਮੀਡੀਆ ਦੀ ਭੂਮਿਕਾ ਅਹਿਮ ਹੈ।
ਫੈਸਟੀਵਲ ’ਚ ਹਿੰਦੀ ਦੇ ਨਾਲ ਖੇਤਰੀ ਤੇ ਪੰਜਾਬੀ ਫਿਲਮਾਂ ਨੂੰ ਵੀ ਮਿਲ ਰਿਹਾ ਮੰਚ
ਫਿਲਮ ਫੈਸਟੀਵਲ ਦੀ ਸ਼ਲਾਘਾ ਕਰਦਿਆਂ ਸੌਂਦ ਨੇ ਕਿਹਾ ਕਿ ਇਹ ਮਨੋਰੰਜਨ ਦੇ ਨਾਲ ਲੋਕਾਂ ਨੂੰ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕ ਕਰਨ ਦਾ ਸ਼ਾਨਦਾਰ ਉਪਰਾਲਾ ਹੈ। ਫੈਸਟੀਵਲ 'ਚ ਹਿੰਦੀ ਫਿਲਮਾਂ ਦੇ ਨਾਲ ਖੇਤਰੀ ਅਤੇ ਪੰਜਾਬੀ ਫਿਲਮਾਂ ਨੂੰ ਵੀ ਮੰਚ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਚੰਗੀਆਂ ਫਿਲਮਾਂ ਨੂੰ ਉਮੀਦ ਮੁਤਾਬਕ ਪ੍ਰਚਾਰ ਨਹੀਂ ਮਿਲਦਾ, ਪਰ ਦੈਨਿਕ ਜਾਗਰਣ ਵੱਲੋਂ ਅਜਿਹੀਆਂ ਫਿਲਮਾਂ ਨੂੰ ਦਰਸ਼ਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਲਮਾਂ ਸਮਾਜ ਦਾ ਦਰਪਣ ਹੁੰਦੀਆਂ ਹਨ। ਇਨ੍ਹਾਂ ਦੀਆਂ ਕਹਾਣੀਆਂ ਸਮਾਜ ਤੋਂ ਹੀ ਜਨਮ ਲੈਂਦੀਆਂ ਹਨ ਅਤੇ ਕਈ ਵਾਰ ਇਹ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਵੀ ਕਰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਫੈਸਟੀਵਲ ਦੌਰਾਨ ਦਿਖਾਈਆਂ ਜਾ ਰਹੀਆਂ ਫਿਲਮਾਂ ਦਾ ਆਨੰਦ ਲੈਣ ਦੇ ਨਾਲ ਉਨ੍ਹਾਂ ਦੇ ਸੰਦੇਸ਼ ਨੂੰ ਸਮਝਣ ਦੀ ਅਪੀਲ ਕੀਤੀ।
ਸੈਰ-ਸਪਾਟਾ ਵਿਭਾਗ ਵੱਲੋਂ ਲਾਏ ਸਟਾਲ ਦਾ ਵੀ ਕੀਤਾ ਦੌਰਾ
ਮੰਤਰੀ ਸੌਂਦ ਨੇ ਫੈਸਟੀਵਲ ਦੌਰਾਨ ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵੱਲੋਂ ਲਗਾਏ ਗਏ ਸਟਾਲ ਦਾ ਵੀ ਦੌਰਾ ਕੀਤਾ। ਸਟਾਲ 'ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਸੈਰ-ਸਪਾਟਾ ਸਥਾਨਾਂ ਅਤੇ ਫਿਲਮਾਂ ਦੀ ਸ਼ੂਟਿੰਗ ਲਈ ਮੌਜੂਦ ਲੋਕੇਸ਼ਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਸਟਾਲ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਪੰਜਾਬ ਦੇ ਵੱਖ-ਵੱਖ ਸੈਰ-ਸਪਾਟਾ ਸਥਾਨਾਂ ਦਾ ਦੌਰਾ ਕਰਨ ਦੀ ਅਪੀਲ ਕੀਤੀ।