ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਮਰ ਕੱਸੀ ਜਗਰਾਓਂ ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਮਰ ਕੱਸੀ
Publish Date: Mon, 19 Oct 2026 08:13 PM (IST)
Updated Date: Tue, 20 Oct 2026 04:04 AM (IST)
ਐੱਸਡੀਐੱਮ ਵੱਲੋਂ ਪਰਾਲੀ ਨਾ ਸਾੜਨ ਦੀ ਅਪੀਲ ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਓਂ : ਜਗਰਾਓਂ ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਮਰ ਕੱਸ ਲਈ ਹੈ। ਜਗਰਾਓਂ ਪ੍ਰਸ਼ਾਸਨ ਦੇ ਆਲਾ ਅਧਿਕਾਰੀਆਂ, ਖੇਤੀਬਾੜੀ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਜਿੱਥੇ ਪਿੰਡ ਪਿੰਡ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅਪੀਲ ਕਰਨਗੀਆਂ, ਉਥੇ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦੇ ਫਾਇਦਿਆਂ ਸਬੰਧੀ ਵੀ ਜਾਗਰੂਕ ਕਰਨਗੀਆਂ। ਇਸ ਦੇ ਬਾਵਜੂਦ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਵੀ ਟੀਮਾਂ ਮੁਸਤੈਦ ਰਹਿਣਗੀਆਂ। ਸੋਮਵਾਰ ਨੂੰ ਜਗਰਾਓਂ ਦੇ ਐੱਸਡੀਐੱਮ ਬਾਦਲ ਦੀਨ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਐੱਸਡੀਐੱਮ ਜਗਰਾਉਂ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਨੂੰ ਅੱਗ ਲਾਉਣ ਤੋਂ ਮਨਾਹੀ ਕੀਤੀ ਹੋਈ ਹੈ। ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਜ਼ਮੀਨ ਵਿੱਚ ਹੀ ਮਿਲਾ ਕੇ ਜਿੱਥੇ ਜ਼ਮੀਨ ਦੀ ਸਿਹਤ ਬਰਕਰਾਰ ਰੱਖੀ ਜਾ ਸਕਦੀ, ਉੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਤੋਂ ਪੈਦਾ ਹੋਇਆ ਧੂੰਆਂ ਜਿੱਥੇ ਸੜਕ ਹਾਦਸਿਆਂ ਨੂੰ ਜਨਮ ਦਿੰਦਾ ਹੈ, ਉੱਥੇ ਛੋਟੇ ਬੱਚੇ ਬਜ਼ੁਰਗਾਂ ਲਈ ਸਾਹ, ਅੱਖਾਂ, ਚਮੜੀ ਦੀਆਂ ਬਿਮਾਰੀਆਂ ਪੈਦਾ ਕਰਦਾ ਹੈ। ਪਰਾਲੀ ਸਾੜਨ ਵਾਲਿਆਂ ਉੱਪਰ ਸੈਟਲਾਈਟ ਰਾਹੀਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਰਿਪੋਰਟਿੰਗ ਲਈ ਪਿੰਡ ਪੱਧਰ ਤੇ ਕਲੱਸਟਰ ਅਫਸਰ ਨੋਡਲ ਅਫਸਰ ਨਿਯੁਕਤ ਕਰ ਦਿੱਤੇ ਗਏ ਹਨ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਵੇਗਾ ਤਾਂ ਉਸ ਖ਼ਿਲਾਫ਼ ਚਲਾਨ, ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਤੋਂ ਇਲਾਵਾ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਜੇਕਰ ਕਿਸੇ ਕਿਸਾਨ ਨੂੰ ਮਸ਼ੀਨਰੀ ਦੀ ਜਰੂਰਤ ਹੈ ਤਾਂ ਉਹ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ। ਇਲਾਕੇ ਵਿੱਚ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਬੇਲਰ ਵੀ ਮੌਜੂਦ ਹਨ, ਜਿਨਾਂ ਦਾ ਕਿਸਾਨ ਲਾਹਾ ਲੈ ਸਕਦੇ ਹਨ। ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ-ਪਿੰਡ ਕੈਂਪ ਲਾਏ ਜਾ ਰਹੇ ਹਨ, ਜਾਗਰੂਕਤਾ ਬੈਨ ਚਲਾਈ ਜਾ ਰਹੀ ਹੈ, ਸੋਸ਼ਲ ਮੀਡੀਆ ਅਖਬਾਰਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਤਹਿਸੀਲ ਜਗਰਾਓਂ ਵਿੱਚ ਅਜੇ ਤੱਕ ਅੱਗ ਲੱਗਣ ਸਬੰਧੀ ਇਕ ਸਪੋਟ ਪ੍ਰਾਪਤ ਹੋਇਆ ਹੈ, ਜਿਸ ਤੇ ਕਾਰਵਾਈ ਕਰਦਿਆਂ ਟੀਮ ਵੱਲੋਂ ਰਿਪੋਰਟ ਕਰ ਦਿੱਤੀ ਗਈ ਹੈ ਤੇ ਭਵਿੱਖ ’ਚ ਵੀ ਪਰਾਲੀ ਤੂੰ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਵੱਖ ਵੱਖ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਕਰ ਦਿੱਤੇ ਗਏ ਹਨ।