- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਗਰਾਓਂ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦਾ ਖ਼ੌਫ਼ ਲਗਾਤਾਰ ਵਧ ਰਿਹਾ ਹੈ। ਬੁੱਧਵਾਰ ਨੂੰ ਇਕੋ ਦਿਨ 23 ਲੋਕਾਂ ਨੂੰ ਕੁੱਤਿਆਂ ਨੇ ਵੱਢ ਕੇ ਜ਼ਖ਼ਮੀ ਕਰ ਦਿੱਤਾ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜ਼ਖ਼ਮੀਆਂ ਵਿੱਚ ਬੱਚੇ, ਮਹਿਲਾਵਾਂ, ਨੌਜਵਾਨ ਅਤੇ ਬਜ਼ੁਰਗ ਸ਼ਾਮਲ ਹਨ।

ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਓਂ : ਜਗਰਾਓਂ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦਾ ਖ਼ੌਫ਼ ਲਗਾਤਾਰ ਵਧ ਰਿਹਾ ਹੈ। ਬੁੱਧਵਾਰ ਨੂੰ ਇਕੋ ਦਿਨ 23 ਲੋਕਾਂ ਨੂੰ ਕੁੱਤਿਆਂ ਨੇ ਵੱਢ ਕੇ ਜ਼ਖ਼ਮੀ ਕਰ ਦਿੱਤਾ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜ਼ਖ਼ਮੀਆਂ ਵਿੱਚ ਬੱਚੇ, ਮਹਿਲਾਵਾਂ, ਨੌਜਵਾਨ ਅਤੇ ਬਜ਼ੁਰਗ ਸ਼ਾਮਲ ਹਨ।
ਜਾਣਕਾਰੀ ਅਨੁਸਾਰ ਸੈਂਟਰ ਸਿਟੀ, ਮੋਤੀ ਬਾਗ, ਸ਼ਾਸਤਰੀ ਨਗਰ ਸਮੇਤ ਅੱਧੀ ਦਰਜਨ ਤੋਂ ਵੱਧ ਇਲਾਕਿਆਂ ਵਿੱਚ ਆਵਾਰਾ ਕੁੱਤਿਆਂ ਨੇ ਲੋਕਾਂ ’ਤੇ ਹਮਲੇ ਕੀਤੇ। ਸੈਂਟਰ ਸਿਟੀ ਵਿੱਚ ਸਿਮਰਨ ਕੌਰ ਨੂੰ ਕੁੱਤੇ ਨੇ ਹਮਲਾ ਕਰਕੇ ਜ਼ਮੀਨ ’ਤੇ ਸੁੱਟ ਦਿੱਤਾ। ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਬਚਾਇਆ। ਸ਼ਾਸਤਰੀ ਨਗਰ ਦੇ ਰਾਹੁਲ ਸੂਦ ਅਤੇ ਮੋਤੀ ਬਾਗ ਦੀ ਪੰਜ ਸਾਲਾ ਬੱਚੀ ਕਾਵਿਆ ਵੀ ਕੁੱਤਿਆਂ ਦੇ ਹਮਲੇ ਦਾ ਸ਼ਿਕਾਰ ਹੋਏ।
ਜ਼ਖ਼ਮੀਆਂ ਵਿੱਚ ਪੂਨਮ, ਕਰਮ ਚੰਦ, ਬਲਵਿੰਦਰ ਸਿੰਘ, ਤਿਲਕ ਰਾਮ, ਤਲਵਿੰਦਰ ਸਿੰਘ, ਕ੍ਰਿਸ਼ਨਾ, ਸਚਿਨ, ਤਰਸੇਮ ਸਿੰਘ, ਤਨਵੀਰ ਕੌਰ, ਪਰਮਜੀਤ ਕੌਰ ਅਤੇ ਹੋਰ ਸ਼ਾਮਲ ਹਨ। ਜ਼ਿਆਦਾਤਰ ਜ਼ਖ਼ਮੀ ਇਲਾਜ ਲਈ ਸਿਵਲ ਹਸਪਤਾਲ ਪੁੱਜੇ, ਜਦਕਿ ਕੁਝ ਨੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾਇਆ। ਸਿਵਲ ਹਸਪਤਾਲ ਦੇ ਐਮਰਜੈਂਸੀ ਵਿੰਗ ਵਿੱਚ ਤਾਇਨਾਤ ਡਾ. ਸ਼ੀਤਲ ਨੇ ਦੱਸਿਆ ਕਿ ਬੁੱਧਵਾਰ ਨੂੰ ਹਸਪਤਾਲ ਵਿੱਚ ਡੌਗ ਬਾਈਟ ਦੇ 15 ਮਾਮਲੇ ਦਰਜ ਹੋਏ ਹਨ।
ਇਸ ਦੌਰਾਨ ਇਕ ਕੌਂਸਲਰ ਨੇ ਆਪਣੇ ਵਾਰਡ ਵਿੱਚ ਆਵਾਰਾ ਕੁੱਤੇ ਦੇ ਹਲਕਣ ਦੀ ਸੰਭਾਵਨਾ ਜ਼ਾਹਿਰ ਕਰਦਿਆਂ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।