ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ-ਤਪ ਚੁਪਹਿਰਾ ਸਮਾਗਮ ਕਰਵਾਇਆ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜੱਪਤੱਪ ਚੁਪਹਿਰਾ ਸਮਾਗਮ ਕਰਵਾਇਆ
Publish Date: Wed, 28 Jan 2026 06:49 PM (IST)
Updated Date: Thu, 29 Jan 2026 04:07 AM (IST)

ਫੋਟੋ ਨੰਬਰ- 1 ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ : ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਪਾਵਨ ਮੌਕੇ ਆਰੰਭ ਹੋਏ ਜਪ-ਤਪ ਚੁਪਹਿਰਾ ਸਮਾਗਮ ਦੌਰਾਨ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਦੁਪਹਿਰ 12 ਵਜੇ ਆਰੰਭ ਹੋਏ ਇਸ ਜਪਤਪ ਚੁਪਹਿਰਾ ਸਮਾਗਮ ਦੌਰਾਨ ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਨਾਲ-ਨਾਲ ਗੁਰਬਾਣੀ ਕੀਰਤਨ ਦੀ ਸੁਹਾਵਣੀ ਸੇਵਾ ਨਿਭਾਈ ਗਈ, ਜਿਸ ਨਾਲ ਗੁਰਦੁਆਰਾ ਸਾਹਿਬ ਦਾ ਸਮੂਹ ਮਾਹੌਲ ਨਾਮ-ਸਿਮਰਨ ਨਾਲ ਰੰਗਿਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਉਨ੍ਹਾਂ ਹੋਰ ਦੱਸਿਆ ਕਿ ਇਹ ਇਹ ਸਮਾਗਮ ਹੁਣ ਹਰ ਸੋਮਵਾਰ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਨਿਰੰਤਰ ਕਰਵਾਇਆ ਜਾਵੇਗਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਤਰਲੋਚਨ ਸਿੰਘ ਬੱਬਰ, ਬਲਜੀਤ ਸਿੰਘ ਦੁਖੀਆ, ਇੰਦਰਜੀਤ ਸਿੰਘ ਮੱਕੜ, ਅਰਜਨ ਸਿੰਘ ਚੀਮਾ, ਸਵਰਨ ਸਿੰਘ ਮਹੌਲੀ, ਮੋਹਣ ਸਿੰਘ ਚੌਹਾਨ, ਇੰਦਰਜੀਤ ਸਿੰਘ ਗੋਲਾ, ਸੁਰਿੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰ ਸਿੰਘ ਨਾਰੰਗ, ਸੁਰਜੀਤ ਸਿੰਘ ਮਠਾੜੂ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਲਖਵਿੰਦਰ ਸਿੰਘ ਲੱਖਾ, ਦਵਿੰਦਰ ਕੌਰ ਸੋਹਲ, ਦਵਿੰਦਰ ਸਿੰਘ ਸਿੱਬਲ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਸੁਨੀਲ ਕੁਮਾਰ ਵੀ ਗੁਰੂ ਘਰ ਨਤਮਸਤਕ ਹੋਏ।