ਜਸ਼ ਕਨੌਜੀਆ ਬਣੇ ਹਿਊਮਨ ਰਾਈਟਸ ਕੌਂਸਲ ਦੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ
ਜ਼ਸ ਕਨੋਜੀਆ ਬਣੇ ਹਿਊਮਨ ਰਾਈਟਸ ਕੌਂਸਲ ਦੇ ਜ਼ਿਲਾ ਯੂਥ ਵਿੰਗ ਪ੍ਰਧਾਨ
Publish Date: Fri, 20 Mar 2026 08:05 PM (IST)
Updated Date: Fri, 20 Mar 2026 08:07 PM (IST)

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ : ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੀ ਵਿਸ਼ੇਸ਼ ਮੀਟਿੰਗ ਕੌਮੀ ਮੀਡੀਆ ਇੰਚਾਰਜ ਸੋਨੂੰ ਠਾਕੁਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ! ਇਸ ਮੌਕੇ ਸੰਗਠਨ ਦੇ ਵਿਸਥਾਰ ਸਬੰਧੀ ਵਿਚਾਰ-ਵਟਾਂਦਰਾ ਕਰਨ ਉਪਰੰਤ ਪ੍ਰਧਾਨ ਆਸਾ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਨੌਜਵਾਨ ਪੀੜ੍ਹੀ ਚਿੱਟੇ ਦੇ ਭਿਆਨਕ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਆਪਣਾ ਜੀਵਨ ਬਰਬਾਦ ਕਰ ਰਹੀ ਹੈ ਅਤੇ ਨਸ਼ਾ ਇੱਕ ਭਿਆਨਕ ਕੋਹੜ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਨੌਜਵਾਨ ਪੀੜ੍ਹੀ ਆਪਣੀ ਜ਼ਿੰਦਗੀ ਤੋਂ ਨਸ਼ਿਆਂ ਨੂੰ ਤਿਆਗ ਕਰ ਕੇ ਇੱਕ ਨਵੇਂ ਨਰੋਏ ਸਮਾਜ ਦੀ ਸਿਰਜਨਾ ਕਰਨ ਲਈ ਖੇਡਾਂ ਵੱਲ ਧਿਆਨ ਦੇਣ ਤੇ ਸੰਸਥਾ ਵੱਲੋਂ ਉਨ੍ਹਾਂ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਜਸ਼ ਕੰਨੌਜੀਆ ਦੀਆਂ ਸੰਸਥਾ ਲਈ ਨਿਭਾਈਆਂ ਸੇਵਾਵਾਂ ਨੂੰ ਦੇਖਦੇ ਹੋਏ ਆਲ ਇੰਡੀਆ ਹਿਊਮਨ ਰਾਇਟਸ ਕੌਂਸਲ ਦਾ ਜ਼ਿਲ੍ਹਾ ਲੁਧਿਆਣਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆl ਜਸ਼ ਕਨੌਜੀਆ ਨੂੰ ਸਿਰੋਪਾਓ ਭੇਟ ਕਰ ਕੇ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਨਿਯੁਕਤੀ ’ਤੇ ਜਸ਼ ਕਨੌਜੀਆ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਨਿਸ਼ਟਾ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰ ਕੇ ਕੌਂਸਲ ਦੀਆਂ ਨੀਤੀਆਂ ਜਨਤਾ ਤੱਕ ਪਹੁੰਚਾਉਣਗੇ।