ਜਸਲੀਨ ਕੌਰ ਨੇ ਐਥਲੈਟਿਕਸ ਮੁਕਾਬਲੇ ’ਚ ਜਿੱਤਿਆ ਸੋਨ ਤਮਗਾ ਸੁਪੀਰੀਅਰ ਵਰਲਡ ਸਕੂਲ ਦੀ ਜਸਲੀਨ ਕੌਰ ਨੇ ਰਾਜ ਪੱਧਰੀ ਐਥਲੈਟਿਕਸ ਮੁਕਾਬਲੇ ’ਚ ਜਿੱਤਿਆ ਸੋਨ ਤਮਗਾ
Publish Date: Mon, 19 Oct 2026 06:44 PM (IST)
Updated Date: Tue, 20 Oct 2026 04:00 AM (IST)
4 ਵਾਈ 400 ਮੀਟਰ ਰਿਲੇ ਦੌੜ ’ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕੀਤਾ ਰੌਸ਼ਨ ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ, ਸ੍ਰੀ ਮਾਛੀਵਾੜਾ ਸਾਹਿਬ : ਦਿ ਸੁਪੀਰੀਅਰ ਵਰਲਡ ਸਕੂਲ, ਮਾਛੀਵਾੜਾ ਸਾਹਿਬ ਦੀ ਵਿਦਿਆਰਥਣ ਜਸਲੀਨ ਕੌਰ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ 70ਵੀਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਐਥਲੈਟਿਕਸ ਮੀਟ ’ਚ ਸੋਨ ਤਮਗਾ ਜਿੱਤਿਆ ਹੈ। ਉਸ ਦੀ ਇਸ ਸਫਲਤਾ ਨਾਲ ਸਕੂਲ ਅਤੇ ਇਲਾਕੇ ਵਿਚ ਖੁਸ਼ੀ ਦਾ ਮਾਹੌਲ ਹੈ। ਲੁਧਿਆਣਾ ਵਿਖੇ ਕਰਵਾਏ ਗਏ ਰਾਜ ਪੱਧਰੀ ਮੁਕਾਬਲਿਆਂ ਵਿੱਚ ਜਸਲੀਨ ਕੌਰ ਨੇ ਅੰਡਰ-17 ਲੜਕੀਆਂ ਦੇ ਵਰਗ ਦੀ 4 ਵਾਈ 400 ਮੀਟਰ ਰਿਲੇ ਦੌੜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਸਦਕਾ ਉਸ ਨੇ ਸੋਨ ਤਮਗਾ ਆਪਣੇ ਨਾਮ ਕੀਤਾ ਅਤੇ ਆਪਣੀ ਖੇਡ ਪ੍ਰਤਿਭਾ ਦਾ ਸਬੂਤ ਦਿੱਤਾ। ਵਿਦਿਆਰਥਣ ਦੀ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਡਾ. ਰਸ਼ਮੀ ਸ਼ਰਮਾ ਅਤੇ ਭਜਨ ਕੌਰ ਨੇ ਉਸ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਲਗਾਤਾਰ ਮਿਹਨਤ ਕਰਨ ਦੀ ਪ੍ਰਵਿਰਤੀ ਵਿਕਸਿਤ ਕਰਦੀਆਂ ਹਨ। ਉਨ੍ਹਾਂ ਜਸਲੀਨ ਦੀ ਪ੍ਰਾਪਤੀ ਨੂੰ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਦੱਸਿਆ। ਸਕੂਲ ਪ੍ਰਬੰਧਕ ਕਮੇਟੀ, ਸਪੋਰਟਸ ਇੰਚਾਰਜ ਜਸਮੀਨ ਕੌਰ ਅਤੇ ਬੇਅੰਤ ਕੌਰ ਸਮੇਤ ਸਮੂਹ ਅਧਿਆਪਕਾਂ ਤੇ ਸਟਾਫ਼ ਨੇ ਵੀ ਜਸਲੀਨ ਕੌਰ ਦੀ ਜਿੱਤ ’ਤੇ ਮਾਣ ਪ੍ਰਗਟਾਇਆ ਅਤੇ ਉਸ ਦੇ ਭਵਿੱਖ ਵਿੱਚ ਹੋਰ ਉੱਚੀਆਂ ਪ੍ਰਾਪਤੀਆਂ ਕਰਨ ਦੀ ਕਾਮਨਾ ਕੀਤੀ।