ਜਸਵਿੰਦਰ ਕੌਰ ਨੇ ਪੀਯੂ ’ਚੋਂ 10ਵਾਂ ਸਥਾਨ ਹਾਸਲ ਕੀਤਾ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦੀ ਜਸਵਿੰਦਰ ਕੌਰ ਨੇ ਪੀਯੂ ਵਿੱਚੋਂ 10ਵਾਂ ਸਥਾਨ ਲਿਆ
Publish Date: Fri, 15 May 2026 07:06 PM (IST)
Updated Date: Sat, 16 May 2026 04:10 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਦੀਆਂ ਬੀਬੀਏ ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਦਸੰਬਰ 2025 ਵਿੱਚ ਕਰਵਾਈਆਂ ਗਈਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਵਿਦਿਆਰਥਣ ਜਸਵਿੰਦਰ ਕੌਰ ਨੇ 8.17 ਐਸਜੀਪੀਏ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚੋਂ 10ਵਾਂ ਸਥਾਨ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ।
ਵਿਦਿਆਰਥਣ ਯਸ਼ਮੀਨ ਕੌਰ ਨੇ ਕਾਲਜ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਅਤੇ ਵਿਦਿਆਰਥਣ ਆਰਤੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਕਠਿਨ ਮਿਹਨਤ ਅਤੇ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਦੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਅਧਿਆਪਕਾਂ ਦੇ ਉਚਿਤ ਮਾਰਗਦਰਸ਼ਨ ਅਤੇ ਸਿਖਲਾਈ ਦੀ ਵੀ ਪ੍ਰਸ਼ੰਸਾ ਕੀਤੀ।