ਸੁਰੱਖਿਆ ਵਾਪਸ ਲੈਣ 'ਤੇ ਸੰਤ ਘਾਲਾ ਸਿੰਘ ਨੂੰ ਮਿਲਣ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
ਮਿਲਣੀ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਵੱਲੋਂ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ ਦੇ ਫੈਸਲੇ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਸੰਪਰਦਾਇ ਤੇ ਸੰਤ ਬਾਬਾ ਘਾਲਾ ਸਿੰਘ ਜਿਨ੍ਹਾਂ ਨੂੰ ਦਹਾਕਿਆਂ ਪਹਿਲਾਂ ਸੁਰੱਖਿਆ ਵੱਡੇ ਕਾਰਨਾਂ ਕਾਰਨ ਮਿਲੀ ਸੀ, ਸਰਕਾਰ ਵੱਲੋਂ ਸਮੇਂ ਦੀ ਨਜਾਕਤ ਨੂੰ ਦੇਖਣ ਦੀ ਥਾਂ ਸਿਆਸੀ ਸੋਚ ਸਦਕਾ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣਾ ਠੀਕ ਨਹੀਂ।
Publish Date: Tue, 24 Feb 2026 03:24 PM (IST)
Updated Date: Tue, 24 Feb 2026 04:14 PM (IST)
ਸੰਜੀਵ ਗੁਪਤਾ, ਪੰਜਾਬੀ ਜਾਗਰਣ ਜਗਰਾਓਂ : ਸਰਕਾਰੀ ਸੁਰੱਖਿਆ ਵਾਪਸ ਲੈਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਮੰਗਲਵਾਰ ਨੂੰ ਨਾਨਕਸਰ ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਨੂੰ ਮਿਲਣ ਗੁਰਦੁਆਰਾ ਨਾਨਕਸਰ ਝੋਰੜਾਂ ਠਾਠ 13 ਮੰਜਲਾਂ ਵਿਖੇ ਪੁੱਜੇ। ਉਨ੍ਹਾਂ ਨਾਲ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵੀ ਸਨ।
ਇਸ ਮਿਲਣੀ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਵੱਲੋਂ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ ਦੇ ਫੈਸਲੇ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਸੰਪਰਦਾਇ ਤੇ ਸੰਤ ਬਾਬਾ ਘਾਲਾ ਸਿੰਘ ਜਿਨ੍ਹਾਂ ਨੂੰ ਦਹਾਕਿਆਂ ਪਹਿਲਾਂ ਸੁਰੱਖਿਆ ਵੱਡੇ ਕਾਰਨਾਂ ਕਾਰਨ ਮਿਲੀ ਸੀ, ਸਰਕਾਰ ਵੱਲੋਂ ਸਮੇਂ ਦੀ ਨਜਾਕਤ ਨੂੰ ਦੇਖਣ ਦੀ ਥਾਂ ਸਿਆਸੀ ਸੋਚ ਸਦਕਾ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣਾ ਠੀਕ ਨਹੀਂ। ਸਰਕਾਰ ਤੁਰੰਤ ਉਨ੍ਹਾਂ ਦੀ ਸੁਰੱਖਿਆ ਬਹਾਲ ਕਰੇ।