v> ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਹਵਸ 'ਚ ਅੰਨ੍ਹੇ ਹੋਏ 17 ਸਾਲਾਂ ਦੇ ਨਾਬਾਲਗ ਲੜਕੇ ਨੇ ਗੁਆਂਢ ਵਿੱਚ ਰਹਿਣ ਵਾਲੀ ਪੰਜ ਸਾਲ ਦੀ ਮਾਸੂਮ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਦੀ ਕੋਸ਼ਿਸ਼ ਕੀਤੀ। ਬੱਚੀ ਦੇ ਰੋਣ ਦੀ ਆਵਾਜ਼ ਸੁਣ ਕੇ ਜਦ ਲੜਕੀ ਦੀ ਮਾਂ ਕਮਰੇ ਦੀ ਬਾਰੀ ਦੇ ਕੋਲ ਪਹੁੰਚੀ ਤਾਂ ਉਸ ਦੇ ਹੋਸ਼ ਉੱਡ ਗਏ। ਔਰਤ ਨੇ ਜਦ ਰੌਲਾ ਪਾਇਆ ਤਾਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਨਾਬਾਲਗ ਲਡ਼ਕੇ ਖਿਲਾਫ ਜਬਰ ਜਨਾਹ ਦੀ ਕੋਸ਼ਿਸ਼ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਇਕਬਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਗੁਆਂਢ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਵਿਅਕਤੀ ਆਪਣੇ ਪਰਿਵਾਰ ਨਾਲ ਕਿਰਾਏ 'ਤੇ ਰਹਿ ਰਿਹਾ ਸੀ। ਨਾਬਾਲਗ ਮੁਲਜ਼ਮ ਅਕਸਰ ਉਨ੍ਹਾਂ ਦੇ ਘਰ ਟੀਵੀ ਦੇਖਣ ਲਈ ਜਾਂਦਾ ਸੀ। ਹਵਸ ਵਿੱਚ ਅੰਨ੍ਹਾ ਹੋਇਆ ਮੁਲਜ਼ਮ ਸਵੇਰੇ 11 ਵਜੇ ਦੇ ਕਰੀਬ ਪਰਵਾਸੀ ਦੀ ਪੰਜ ਸਾਲਾਂ ਦੀ ਮਾਸੂਮ ਬੱਚੀ ਨੂੰ ਆਪਣੇ ਕਮਰੇ ਵਿੱਚ ਲੈ ਗਿਆ। ਬੱਚੀ ਦੀ ਮਾਂ ਨੇ ਜਦ ਉਸ ਦੀ ਰੋਣ ਦੀ ਆਵਾਜ਼ ਸੁਣੀ ਤਾਂ ਉਹ ਮੁਲਜ਼ਮ ਦੇ ਕਮਰੇ ਦੇ ਕੋਲ ਪਹੁੰਚੀ। ਬਾਰੀ 'ਚੋਂ ਮੁਲਜ਼ਮ ਦੀ ਕਰਤੂਤ ਦੇਖ ਕੇ ਲੜਕੀ ਦੀ ਮਾਂ ਦੇ ਹੋਸ਼ ਉੱਡ ਗਏ।ਉਹ ਮਾਸੂਮ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਔਰਤ ਵੱਲੋਂ ਰੌਲਾ ਪਾਉਣ 'ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਦੱਸਿਆ ਕਿ ਨਾਬਾਲਗ ਖ਼ਿਲਾਫ਼ ਕੇਸ ਦਰਜ ਕਰਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Posted By: Ramanjit Kaur