- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਜਰੀਵਾਲ ਨੇ ਕਿਹਾ ਕਿ ਸੰਜੀਵ ਅਰੋੜਾ ਦੀ ਗੈਰ-ਮੌਜੂਦਗੀ ਵਿੱਚ ਇਹ ਚੋਣ ਸਿਰਫ਼ ਅਰੋੜਾ ਪਰਿਵਾਰ ਦੀ ਨਹੀਂ, ਸਗੋਂ ਪੂਰੀ ਆਮ ਆਦਮੀ ਪਾਰਟੀ ਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀ ਪਤਨੀ ਅਤੇ ਧੀ ਅਰੋੜਾ ਪਰਿਵਾਰ ਦੀਆਂ ਮਹਿਲਾ ਮੈਂਬਰਾਂ ਨਾਲ ਮਿਲ ਕੇ ਹਲਕੇ ਵਿੱਚ ਚੋਣ ਪ੍ਰਚਾਰ ਕਰਨਗੀਆਂ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬੁੱਧਵਾਰ ਨੂੰ ਜੇਲ੍ਹ ’ਚ ਬੰਦ ਸਾਬਕਾ ਮੰਤਰੀ ਸੰਜੀਵ ਅਰੋੜਾ ਦੇ ਗੁਰਦੇਵ ਨਗਰ ਸਥਿਤ ਘਰ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਇਸ ਮੁਸ਼ਕਲ ਸਮੇਂ ਵਿੱਚ ਅਰੋੜਾ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਪੂਰੀ ਤਾਕਤ ਨਾਲ ਲੜੇਗੀ।
ਕੇਜਰੀਵਾਲ ਨੇ ਕਿਹਾ ਕਿ ਸੰਜੀਵ ਅਰੋੜਾ ਦੀ ਗੈਰ-ਮੌਜੂਦਗੀ ਵਿੱਚ ਇਹ ਚੋਣ ਸਿਰਫ਼ ਅਰੋੜਾ ਪਰਿਵਾਰ ਦੀ ਨਹੀਂ, ਸਗੋਂ ਪੂਰੀ ਆਮ ਆਦਮੀ ਪਾਰਟੀ ਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀ ਪਤਨੀ ਅਤੇ ਧੀ ਅਰੋੜਾ ਪਰਿਵਾਰ ਦੀਆਂ ਮਹਿਲਾ ਮੈਂਬਰਾਂ ਨਾਲ ਮਿਲ ਕੇ ਹਲਕੇ ਵਿੱਚ ਚੋਣ ਪ੍ਰਚਾਰ ਕਰਨਗੀਆਂ। ਉਹ ਖ਼ੁਦ ਵੀ ਲੁਧਿਆਣਾ ਪੱਛਮੀ ਵਿੱਚ ਡੇਰਾ ਲਾ ਕੇ ਮੁਹਿੰਮ ਦੀ ਕਮਾਨ ਸੰਭਾਲਣਗੇ।
ਕੇਜਰੀਵਾਲ ਨੇ ਕਿਹਾ ਕਿ ਪਾਰਟੀ ਦਾ ਹਰ ਆਗੂ ਤੇ ਵਰਕਰ ਅਰੋੜਾ ਪਰਿਵਾਰ ਨਾਲ ਖੜ੍ਹਾ ਹੈ ਅਤੇ ਚੋਣ ਜਿੱਤਣ ਲਈ ਪੂਰੀ ਤਾਕਤ ਲਾਈ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਸੰਜੀਵ ਅਰੋੜਾ ਦੇ ਹਲਕਾ ਲੁਧਿਆਣਾ ਪੱਛਮੀ ਤੋਂ ਚੋਣ ਜਿੱਤਣ ’ਤੇ ਉਨ੍ਹਾਂ ਨੂੰ ਮੁੜ ਕੈਬਨਿਟ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪਾਰਟੀ ਇਹ ਚੋਣ ਜ਼ਰੂਰ ਜਿੱਤੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਦੇ ਆਗੂ ਤੇ ਵਰਕਰ ਉਨ੍ਹਾਂ ਨਾਲ ਮਿਲ ਕੇ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਦੀ ਗੈਰ-ਮੌਜੂਦਗੀ ਵਿੱਚ ਪਾਰਟੀ ਪਰਿਵਾਰ ਦੇ ਨਾਲ ਖੜ੍ਹ ਕੇ ਪ੍ਰਚਾਰ ਦੀ ਜ਼ਿੰਮੇਵਾਰੀ ਨਿਭਾਏਗੀ।
ਜ਼ਿਕਰਯੋਗ ਹੈ ਕਿ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸੰਜੀਵ ਅਰੋੜਾ ਫਿਲਹਾਲ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਪਰਿਵਾਰਕ ਮੈਂਬਰ ਚੋਣ ਪ੍ਰਚਾਰ ਕਰ ਰਹੇ ਹਨ। ਕੇਜਰੀਵਾਲ ਅਤੇ ਭਗਵੰਤ ਮਾਨ ਦੀ ਪਰਿਵਾਰ ਨਾਲ ਮੁਲਾਕਾਤ ਨੂੰ ਪਾਰਟੀ ਦੀ ਚੋਣ ਮੁਹਿੰਮ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।