ਲੁਧਿਆਣਾ ਪਹੁੰਚੇ ਕੇਵਲ ਸਿੰਘ ਢਿੱਲੋਂ ਦਾ ਭਾਜਪਾ ਵਰਕਰਾਂ ਨੇ ਢੋਲ-ਧਮਾਕਿਆਂ ਨਾਲ ਕੀਤਾ ਨਿੱਘਾ ਸਵਾਗਤ, 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ
ਸਮਾਗਮ ਦੌਰਾਨ ਢੋਲ ਦੀਆਂ ਧੁਨਾਂ 'ਤੇ ਵਰਕਰਾਂ ਨੇ ਖੁਸ਼ੀ ਮਨਾਈ, ਜਦਕਿ ਪਟਾਖਿਆਂ ਦੀ ਗੂੰਜ ਨਾਲ ਪੂਰਾ ਮਾਹੌਲ ਜਸ਼ਨਮਈ ਬਣ ਗਿਆ। ਭਾਜਪਾ ਮਹਿਲਾ ਵਿੰਗ ਦੀ ਪ੍ਰਧਾਨ ਸੀਨੂ ਚੁੱਗ ਨੇ ਕੇਵਲ ਸਿੰਘ ਢਿੱਲੋਂ ਦੇ ਮੱਥੇ 'ਤੇ ਤਿਲਕ ਲਗਾ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਸਵਾਗਤ ਕੀਤਾ
Publish Date: Tue, 09 Jun 2026 11:34 AM (IST)
Updated Date: Tue, 09 Jun 2026 11:42 AM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ : ਭਾਜਪਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਭਾਜਪਾ ਜ਼ਿਲ੍ਹਾ ਦਫ਼ਤਰ, ਦੁੱਗਰੀ ਰੋਡ ਵਿਖੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਤੇ ਬੁਲਾਰੇ ਅਨਿਲ ਸਰੀਨ, ਭਾਜਪਾ ਪੰਜਾਬ ਦੇ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਮੱਲ੍ਹੀ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਬਾਂਸਲ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ। ਕੇਵਲ ਸਿੰਘ ਢਿੱਲੋਂ ਨੂੰ ਜੀ ਆਇਆਂ ਆਖਣ ਲਈ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਜਜ਼ਬਾ ਦੇਖਣ ਨੂੰ ਮਿਲਿਆ।
ਸਮਾਗਮ ਦੌਰਾਨ ਢੋਲ ਦੀਆਂ ਧੁਨਾਂ 'ਤੇ ਵਰਕਰਾਂ ਨੇ ਖੁਸ਼ੀ ਮਨਾਈ, ਜਦਕਿ ਪਟਾਖਿਆਂ ਦੀ ਗੂੰਜ ਨਾਲ ਪੂਰਾ ਮਾਹੌਲ ਜਸ਼ਨਮਈ ਬਣ ਗਿਆ। ਭਾਜਪਾ ਮਹਿਲਾ ਵਿੰਗ ਦੀ ਪ੍ਰਧਾਨ ਸੀਨੂ ਚੁੱਗ ਨੇ ਕੇਵਲ ਸਿੰਘ ਢਿੱਲੋਂ ਦੇ ਮੱਥੇ 'ਤੇ ਤਿਲਕ ਲਗਾ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਆਪਣੇ ਸੰਬੋਧਨ ਦੌਰਾਨ ਪ੍ਰਧਾਨ ਢਿੱਲੋਂ ਨੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਵੱਲੋਂ ਦਿੱਤੇ ਗਏ ਮਾਣ-ਸਨਮਾਨ ਲਈ ਧੰਨਵਾਦ ਪ੍ਰਗਟਾਇਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ 'ਵਿਜ਼ਨ 2027' ਨੂੰ ਮੁੱਖ ਰੱਖਕੇ ਪੰਜਾਬ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਕੰਮ ਕਰੇਗੀ। ਉਨ੍ਹਾਂ ਇਸ ਮੌਕੇ ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਜ਼ਿਕਰ ਕਰਦਿਆਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਉਮੀਦ ਨਾਲ ਭਾਜਪਾ ਵੱਲ ਦੇਖ ਰਹੇ ਹਨ।