ਗੁਰਦੁਆਰਾ ਸਿੰਘਾਂ ਸ਼ਹੀਦਾਂ ’ਚ ਮਨਾਇਆ ਖਾਲਸਾ ਸਾਜਨਾ ਦਿਵਸ
ਗੁਰਦੁਆਰਾ ਸਿੰਘਾਂ ਸ਼ਹੀਦਾਂ ’ਚ ਮਨਾਇਆ ਖਾਲਸਾ ਸਾਜਨਾ ਦਿਵਸ
Publish Date: Sun, 19 Apr 2026 06:38 PM (IST)
Updated Date: Sun, 19 Apr 2026 06:42 PM (IST)

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ ਲੁਧਿਆਣਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਆਲੋਵਾਲ ਵਿਖੇ ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਬਹੁਤ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸਮਾਗਮ ਵਿਚ ਵੱਡੀ ਗਿਣਤੀ ’ਚ ਸੰਗਤਾ ਨੇ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਵਿਚ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ 18 ਸ੍ਰੀ ਅਖੰਡ ਪਾਠਾਂ ਦੇ ਸੰਪੂਰਨਤਾ ਨਾਲ ਭੋਗ ਪਾਉਣ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਝੁਲਾਉਣ ਦੀ ਰਸਮ ਅਦਾ ਕੀਤੀ ਗਈ। ਉਪਰੰਤ ਖੁੱਲ੍ਹੇ ਕੀਰਤਨ ਦੀਵਾਨ ਸਜਾਏ ਗਏ। ਇਸ ਦੌਰਾਨ ਭਾਈ ਕਰਮ ਸਿੰਘ, ਭਾਈ ਹਰਜੀਤ ਸਿੰਘ, ਭਾਈ ਰਿੰਕੂ ਸਿੰਘ ਅਤੇ ਭਾਈ ਓਕਾਰ ਸਿੰਘ ਦੇ ਰਾਗੀ ਜਥਿਆਂ ਵੱਲੋਂ ਰਸਭਿੰਨਾ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਿਆ। ਸਮਾਗਮ ਦੌਰਾਨ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਤੇ ਬਾਬਾ ਜਰਨੈਲ ਸਿੰਘ ਵੱਲੋਂ ਸੰਗਤਾਂ ਨਾਲ ਗੁਰਬਾਣੀ ਦੀਆਂ ਵਿਚਾਰਾਂ ਸਾਂਝ ਕਰਦਿਆਂ ਖਾਲਸਾ ਪੰਥ ਸਾਜਨਾ ਦਿਵਸ ਦਿਹਾੜੇ ਦੇ ਸਮਾਗਮ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਪਹੁੰਚੇ ਦਾਨੀ ਪੁਰਸ਼ ਹੋਰ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸਰਤਾਜ ਸਿੰਘ ਯੂਐੱਸਏ, ਵਿੱਕੀ ਸਿੰਘ ਧਾਲੀਵਾਲ ਕਨੇਡਾ, ਬਰਬਰਾ,ਮਾਰਥਾ, ਲਿਰਲੀ ਯੂਐਸਏ, ਸਵਰੂਪ ਕੌਰ, ਸਿਮਰਨਜੀਤ ਕੌਰ, ਚਰਨਜੋਤ ਸਿੰਘ ਘੜਾਮ, ਹਰਭਜਨ ਸਿੰਘ ਕਾਲਾ ਬੱਕਰਾ, ਪਵਨਪ੍ਰੀਤ ਕੌਰ ਚੱਕ ਕੇਲਾ, ਗੁਰਪ੍ਰੀਤ ਸਿੰਘ ਗੌਂਸਪੁਰ, ਮਨਪ੍ਰੀਤ ਕੌਰ ਦੌਲਤਪੁਰ, ਪ੍ਰਦੀਪ ਸਿੰਘ ਕਨੇਡਾ, ਸੰਦੀਪ ਸਿੰਘ ਕਨੇਡਾ, ਫਤਿਹ ਸਿੰਘ ਜਗਤਪੁਰ ਅਤੇ ਸਹਿਜ ਕੌਰ ਆਸਟਰੇਲੀਆ ਤੋਂ ਇਲਾਵਾ ਬਹੁਤ ਸਾਰੀਆਂ ਸੰਗਤਾ ਆਦਿ ਹਾਜ਼ਰ ਸਨ।