ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਮੰਗਲਵਾਰ ਨੂੰ ਸੰਤ ਬਾਬਾ ਸੁੱਚਾ ਸਿੰਘ ਵੱਲੋਂ ਸਿਰਜਤ ਜਵੱਦੀ ਟਕਸਾਲ ਵਿਖੇ ਸੰਤ ਬਾਬਾ ਅਮੀਰ ਸਿੰਘ ਦੀ ਦੇਖ ਰੇਖ ਹੇਠ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਟਕਸਾਲ ਦੇ ਹੋਣਹਾਰ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਨਾਲ ਪੁਰਾਤਨ ਗੁਰਮਤਿ ਸੰਗੀਤ ਸ਼ੈਲੀ ਵਿੱਚ ਗੁਰਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਅੰਮ੍ਰਿਤ ਸੰਚਾਰ ਵੀ ਹੋਇਆ ਜਿਸ ਵਿੱਚ ਕਈ ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ। ਅੰਮ੍ਰਿਤ ਅਭਿਲਾਖੀ ਕੇਸੀ ਇਸ਼ਨਾਨ ਅਤੇ ਸਾਫ਼ ਸੁਥਰੇ ਕਪੜੇ ਪਹਿਨ ਕੇ ਪੰਜ ਕਕਾਰਾਂ ਦੇ ਧਾਰਨੀ ਹੋ ਕੇ ਵਕਤ ਸਿਰ ਪੁੱਜੇ ਅਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਜਿਸ ਪੰਥ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਨਿਰਮਲ ਰੂਪ ਵਿੱਚ ਸਿਰਜਿਆ ਤੇ ਸਵਾਰਿਆ ਸੀ ਉਸੇ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਸੰਪੂਰਨਤਾ ਪ੍ਰਦਾਨ ਕਰਕੇ ਖਾਲਸਾ ਪੰਥ ਆਖਿਆ ਸੀ। ਉਨ੍ਹਾਂ ਦੱਸਿਆ ਕਿ 1 ਵੈਸਾਖ ਮੁਤਾਬਿਕ 14 ਅਪ੍ਰੈਲ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਸ਼ੁੱਭ ਦਿਹਾੜੇ ਤੇ ਹਰ ਸਾਲ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਗੁਰਮਤਿ ਕਰਵਾਏ ਜਾਂਦੇ ਹਨ ਅਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਂਦਾ ਹੈ। ਇਸ ਮੌਕੇ ਜਿੱਥੇ ਸਿੱਖ ਪੰਥ ਦੀਆਂ ਮਹਾਨ ਸ਼ਖਸੀਅਤਾਂ ਅਤੇ ਵਿਦਵਾਨ ਪਹੁੰਚੇ ਉੱਥੇ ਵੱਡੀ ਗਿਣਤੀ ਵਿੱਚ ਸੰਗਤ ਨੇ ਵੀ ਹਾਜ਼ਰੀ ਭਰੀ। ਸੋਹਣ ਸਿੰਘ ਗੋਗਾ ਦੀ ਦੇਖ ਰੇਖ ਹੇਠ ਲਗਾਈ ਗਈ ਠੰਢੇ ਮਿੱਠੇ ਜਲ ਦੀ ਛਬੀਲ ਯੂਨਾਈਟਿਡ ਯੂਥ ਫੈਡਰੇਸ਼ਨ, ਨਾਰੀ ਏਕਤਾ ਆਸਰਾ ਸੰਸਥਾ ਅਤੇ ਦਲੇਅ ਡੇਅਰੀ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਮਨਾਉਂਦਿਆਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਮਲੇਰਕੋਟਲਾ ਰੋਡ ਦੇ ਮੋੜ ਤੇ ਠੰਢੇ ਮਿੱਠੇ ਜਲ ਦੀ ਛਬੀਲ ਸੰਸਥਾ ਦੇ ਮੁੱਖ ਸਲਾਹਕਾਰ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਦੀ ਦੇਖਰੇਖ ਹੇਠ ਲਗਾਈ ਗਈ, ਜਿਸ ਦੀ ਆਰੰਭਤਾ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਮੈਨੇਜਰ ਹਰਦੀਪ ਸਿੰਘ ਵੱਲੋਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਾਨੂੰ ਸੇਵਾ, ਸਿਮਰਨ ਅਤੇ ਸਹਿਯੋਗ ਦੀ ਭਾਵਨਾ ਨਾਲ ਜੁੜਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਨੁਸਾਰ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦਾ ਸੰਦੇਸ਼ ਦਿੰਦੇ ਹਨ ਅਤੇ ਸਮਾਜ ਵਿੱਚ ਪਿਆਰ, ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਛਬੀਲ ਦੀ ਸੇਵਾ ਕੀਤੀ ਅਤੇ ਗਰਮੀ ਦੇ ਮੌਸਮ ਵਿੱਚ ਲੰਘ ਰਹੇ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਪਿਲਾ ਕੇ ਪੁੰਨ ਕਮਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਸੁਰਜੀਤ ਸਿੰਘ ਦਲੇਅ, ਗੁਰਚਰਨ ਸਿੰਘ ਗੁਰੂ, ਮਨਜੀਤ ਸਿੰਘ ਰੂਪੀ, ਹਰਮਨਪ੍ਰੀਤ ਸਿੰਘ ਹੂੰਜਣ, ਦਰਸ਼ਨ ਸਿੰਘ ਚਾਨੀ, ਮਨਜੀਤ ਸਿੰਘ ਰੂਪੀ, ਹਰਪਾਲ ਸਿੰਘ, ਤੇਜਿੰਦਰ ਸਿੰਘ ਸੈਣੀ, ਹਰਦੀਪ ਸਿੰਘ ਹੈਰੀ, ਮਹਿੰਦਰ ਸਿੰਘ ਭੌਡੇ, ਆਕਾਸ਼ ਵਰਮਾ, ਹਰਦੇਵ ਸਿੰਘ, ਰਣਜੀਤ ਸਿੰਘ, ਕਰਮਜੀਤ ਸਿੰਘ, ਇੰਦਰਜੀਤ ਸਿੰਘ ਬੌਬੀ, ਲਲਿਤ ਵਾਲੀਆ, ਕੁਲਦੀਪ ਕੁਮਾਰ, ਸਹਿਜਵੀਰ ਸਿੰਘ, ਅਮਰੀਕ ਸਿੰਘ ਸੁੰਲਣ, ਸਤਵੰਤ ਸਿੰਘ ਮਠਾੜੂ, ਅਜੀਤ ਸਿੰਘ, ਅਮੋਲਕ ਸਿੰਘ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ ਗੋਗਾ, ਇਕਬਾਲ ਕੌਰ ਨੇ ਵੀ ਛਬੀਲ ਬਨਾਉਣ ਅਤੇ ਵਰਤਾਉਣ ਦੀ ਸੇਵਾ ਨਿਭਾਈ। ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਪ੍ਰਤਾਪ ਨਗਰ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਅੰਮ੍ਰਿਤ ਵੇਲੇ ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਰਾਗੀ ਭਾਈ ਗੁਰਦੀਪ ਸਿੰਘ, ਪ੍ਰਸਿੱਧ ਕਵੀਸ਼ਰੀ ਜਥੇ ਭਾਈ ਜਸਪਾਲ ਸਿੰਘ ਤਾਨ, ਭਾਈ ਹਰਸਿਮਰਨ ਜੀਤ ਸਿੰਘ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਰਸਭਰੇ ਕੀਰਤਨ ਦੀ ਸੇਵਾ ਨਿਭਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁੰਦਨ ਸਿੰਘ ਨਾਗੀ, ਚੇਅਰਮੈਨ ਹਰਜਿੰਦਰ ਸਿੰਘ ਸੰਧੂ ਅਤੇ ਵਿਸ਼ੇਸ਼ ਤੌਰ ‘ਤੇ ਪੁੱਜੇ ਜਗਬੀਰ ਸਿੰਘ ਸੋਖੀ, ਕੌਂਸਲਰ ਪਰਮਿੰਦਰ ਸਿੰਘ ਸੋਮਾ, ਜਗਦੇਵ ਸਿੰਘ ਗੋਹਲਵੜੀਆ, ਸੋਹਣ ਸਿੰਘ ਗੋਗਾ ਨੇ ਸੰਗਤਾਂ ਨੂੰ ਖਾਲਸਾ ਪੰਥ ਦੀ ਸਥਾਪਨਾ ਬਾਰੇ ਜਾਣਕਾਰੀ ਦਿੰਦਿਆਂ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ ‘ਤੇ ਚੱਲਣ ਦੀ ਅਪੀਲ ਕੀਤੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਗਿੰਦਾ ਪੰਜਾਬ ਪ੍ਰਧਾਨ, ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ, ਨਰਿੰਦਰ ਸਿੰਘ ਉੱਭੀ, ਬਲਵੀਰ ਸਿੰਘ ਸੌਂਧ, ਦਰਸ਼ਨ ਸਿੰਘ ਚਾਨੀ, ਇਕਬਾਲ ਸਿੰਘ ਬਾਲੀ, ਕੁਲਜਿੰਦਰ ਸਿੰਘ ਕਲਸੀ, ਜੋਗਾ ਸਿੰਘ, ਸੂਬਾ ਹਰਭਜਨ ਸਿੰਘ, ਜਸਪਾਲ ਸਿੰਘ ਸੰਗੀਤ ਸਿਨੇਮਾ ਵਾਲੇ, ਹਰੀ ਸਿੰਘ, ਅਵਤਾਰ ਸਿੰਘ ਘੜਿਆਲ, ਹਰਭਜਨ ਕੌਰ ਗ੍ਰੰਥੀ ਭਾਈ ਸੁਖਦੇਵ ਸਿੰਘ, ਸਤਨਾਮ ਸਿੰਘ ਠੇਕੇਦਾਰ, ਸੁਖਵਿੰਦਰ ਸਿੰਘ ਦਹੇਲਾ, ਅਜੀਤ ਸਿੰਘ, ਅਮਰਜੀਤ ਸਿੰਘ ਪਨੇਸਰ, ਕੁਲਵਿੰਦਰ ਸਿੰਘ ਕਲਸੀ, ਚੰਨੀ ਪਨੇਸਰ, ਸੁਰਿੰਦਰ ਸਿੰਘ ਨਾਗੀ, ਦਵਿੰਦਰ ਸਿੰਘ ਕਲਸੀ, ਲਾਲੀ ਦਹੇਲਾ,ਹਰਜੀਤ ਸਿੰਘ ਖਟੜਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਰਹੀਆਂ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।