ਆਜ਼ਾਦ ਉਮੀਦਵਾਰ ਕਸ਼ਮੀਰਾ ਸਿੰਘ ਕਾਂਗਰਸ ’ਚ ਸ਼ਾਮਲ
ਖੰਨਾ: ਵਾਰਡ ਨੰਬਰ 1 ਤੋਂ ਆਜ਼ਾਦ ਉਮੀਦਵਾਰ ਕਸ਼ਮੀਰਾ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਸ਼ਾਮਲ
Publish Date: Mon, 04 May 2026 08:55 PM (IST)
Updated Date: Tue, 05 May 2026 04:17 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਖੰਨਾ ਸ਼ਹਿਰ ਦੀ ਸਿਆਸਤ ’ਚ ਅੱਜ ਉਸ ਵੇਲੇ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ ਵਾਰਡ ਨੰਬਰ 01 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਤੇ ਹਰ ਮੈਦਾਨ ਫ਼ਤਿਹ ਸੰਸਥਾ ਦੇ ਪ੍ਰਧਾਨ ਕਸ਼ਮੀਰਾ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨਾਂ ਨੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਹੇਠ ਪਾਰਟੀ ਦਾ ਪੱਲਾ ਫੜਿਆ। ਕਸ਼ਮੀਰਾ ਸਿੰਘ ਨੇ ਕਿਹਾ ਕਿ ਉਹਨਾਂ ਦਾ ਮੁੱਖ ਟੀਚਾ ਖੰਨਾ ਸ਼ਹਿਰ ਨੂੰ ਸਾਫ਼-ਸੁਥਰਾ ਤੇ ਹਰਾ-ਭਰਾ ਬਣਾਉਣਾ ਹੈ। ਉਨਾਂ ਦੱਸਿਆ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਗੁਰਕੀਰਤ ਸਿੰਘ ਦੀ ਲੋਕ-ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਇਹ ਫੈਸਲਾ ਲਿਆ ਹੈ। ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਕਸ਼ਮੀਰਾ ਸਿੰਘ ਤੇ ਉਨਾਂ ਦੇ ਸਾਥੀਆਂ ਦਾ ਪਾਰਟੀ ’ਚ ਸਵਾਗਤ ਕਰਦਿਆਂ ਕਿਹਾ ਕਿ ਉਨਾਂ ਦੇ ਆਉਣ ਨਾਲ ਵਾਰਡ ਨੰਬਰ 1 ਤੇ ਪੂਰੇ ਖੰਨਾ ਹਲਕੇ ’ਚ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ। ਇਸ ਮੌਕੇ ਕਸ਼ਮੀਰਾ ਸਿੰਘ ਨੇ ਕਿਹਾ, ਉਸ ਦਾ ਮਕਸਦ ਸਿਰਫ ਰਾਜਨੀਤੀ ਕਰਨਾ ਨਹੀਂ, ਸਗੋਂ ਹਰ ਮੈਦਾਨ ਫ਼ਤਿਹ ਸੰਸਥਾ ਦੇ ਜ਼ਰੀਏ ਸਮਾਜ ਸੇਵਾ ਕਰਨਾ ਹੈ। ਹੁਣ ਕਾਂਗਰਸ ਪਾਰਟੀ ਦੇ ਪਲੇਟਫਾਰਮ ਤੋਂ ਅਸੀਂ ਸ਼ਹਿਰ ਦੀ ਨੁਹਾਰ ਬਦਲਣ ਤੇ ਵਾਤਾਵਰਣ ਨੂੰ ਸੰਭਾਲਣ ਲਈ ਹੋਰ ਵੀ ਦ੍ਰਿੜਤਾ ਨਾਲ ਕੰਮ ਕਰਾਂਗੇ। ਇਸ ਮੌਕੇ ਰਜਿੰਦਰ ਸਿੰਘ ਸੋਨੂ, ਮਨਦੀਪ ਸਿੰਘ, ਰਵਿੰਦਰ ਸਿੰਘ ਸੋਨੀ, ਗੁਰਮਨਪ੍ਰੀਤ ਸਿੰਘ, ਸੁਖਵਿੰਦਰ ਕੌਰ, ਹਰਿੰਦਰ ਕੌਰ, ਬਲਜਿੰਦਰ ਕੌਰ, ਉਮੇਸ਼ ਜੈਨ, ਪੁਖਰਾਜ ਸਿੰਘ, ਸਰਵੇਸ਼ ਕੁਮਾਰ ਆਦਿ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ।