Khanna News : ਮਾਛੀਵਾੜਾ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ, ਪਰਿਵਾਰ 'ਚ ਸੋਗ ਦੀ ਲਹਿਰ
ਆਪਣੇ ਸੁਨਹਿਰੀ ਭਵਿੱਖ ਲਈ ਕੁਝ ਸਾਲ ਪਹਿਲਾਂ ਕੈਨੇਡਾ ਗਏ ਮਾਛੀਵਾੜਾ ਸਾਹਿਬ ਦੇ ਰਮਨਦੀਪ ਸਿੰਘ ਗਿੱਲ (40) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਰਮਨਦੀਪ ਸਿੰਘ ਗਿੱਲ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਰਹਿੰਦਾ ਸੀ ਜਿੱਥੇ ਉਸਦਾ ਆਪਣਾ ਕੰਮ ਸੀ।
Publish Date: Tue, 16 Sep 2025 08:20 PM (IST)
Updated Date: Tue, 16 Sep 2025 08:23 PM (IST)
ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ, ਸ਼੍ਰੀ ਮਾਛੀਵਾੜਾ ਸਾਹਿਬ : ਆਪਣੇ ਸੁਨਹਿਰੀ ਭਵਿੱਖ ਲਈ ਕੁਝ ਸਾਲ ਪਹਿਲਾਂ ਕੈਨੇਡਾ ਗਏ ਮਾਛੀਵਾੜਾ ਸਾਹਿਬ ਦੇ ਰਮਨਦੀਪ ਸਿੰਘ ਗਿੱਲ (40) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਰਮਨਦੀਪ ਸਿੰਘ ਗਿੱਲ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਰਹਿੰਦਾ ਸੀ ਜਿੱਥੇ ਉਸਦਾ ਆਪਣਾ ਕੰਮ ਸੀ।
ਲੰਘੀ 12 ਸਤੰਬਰ ਨੂੰ ਉਸ ਨੂੰ ਛਾਤੀ ’ਚ ਦਰਦ ਹੋਣ ਲੱਗਾ ਤੇ ਉਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਉਸਦੇ ਦਿਲ ਦਾ ਆਪ੍ਰੇਸ਼ਨ ਕਰ ਦਿੱਤਾ। ਇਲਾਜ ਦੌਰਾਨ ਹੀ 2 ਦਿਨ ਬਾਅਦ ਉਸ ਨੂੰ ਫਿਰ ਛਾਤੀ ’ਚ ਸਮੱਸਿਆ ਆਈ ਅਤੇ ਦੁਬਾਰਾ ਆਇਆ ਅਟੈਕ ਉਸ ਲਈ ਜਾਨਲੇਵਾ ਸਾਬਿਤ ਹੋਇਆ। ਮ੍ਰਿਤਕ ਰਮਨਦੀਪ ਸਿੰਘ ਗਿੱਲ ਦੇ ਪਰਿਵਰਾ ’ਚ ਪਤਨੀ ਤੋਂ ਇਲਾਵਾ ਦੋ ਬੱਚੇ ਹਨ।