- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯਾਦੂ ਨੇ ਟੈਸਟ ਦੀ ਭਰੋਸੇਯੋਗਤਾ ਨੂੰ ਲੈ ਕੇ ਵੀ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਟੈਸਟ ਪੰਜਾਬ ਤੋਂ ਬਾਹਰ ਹਰਿਆਣਾ ਜਾਂ ਦਿੱਲੀ ਦੀ ਕਿਸੇ ਲੈਬ ਤੋਂ ਵੀ ਕਰਵਾਇਆ ਜਾਣਾ ਚਾਹੀਦਾ ਹੈ, ਤਾਂ ਜੋ ਰਿਪੋਰਟ ਦੀ ਭਰੋਸੇਯੋਗਤਾ ’ਤੇ ਕੋਈ ਸਵਾਲ ਨਾ ਉੱਠੇ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਮਨਿੰਦਰ ਸਿੰਘ ਭਸ਼ੀਨ ਨੂੰ ਟੈਸਟ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।

ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ : ਨਸ਼ਿਆਂ ਦੇ ਮੁੱਦੇ ’ਤੇ ਖੰਨਾ ਦੀ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੂੰ ਡੋਪ ਟੈਸਟ ਕਰਵਾਉਣ ਦਾ ਚੈਲੇਂਜ ਦਿੱਤਾ, ਜਿਸ ਨੂੰ ਮੰਤਰੀ ਨੇ ਕਬੂਲ ਕਰ ਲਿਆ ਹੈ। ਦੋਵਾਂ ਨੇ ਐਤਵਾਰ ਸਵੇਰੇ 11 ਵਜੇ ਖੰਨਾ ਸਿਵਲ ਹਸਪਤਾਲ ਪਹੁੰਚ ਕੇ ਡੋਪ ਟੈਸਟ ਕਰਵਾਉਣ ਦੀ ਗੱਲ ਕਹੀ ਹੈ।
ਯਾਦੂ ਨੇ ਟੈਸਟ ਦੀ ਭਰੋਸੇਯੋਗਤਾ ਨੂੰ ਲੈ ਕੇ ਵੀ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਟੈਸਟ ਪੰਜਾਬ ਤੋਂ ਬਾਹਰ ਹਰਿਆਣਾ ਜਾਂ ਦਿੱਲੀ ਦੀ ਕਿਸੇ ਲੈਬ ਤੋਂ ਵੀ ਕਰਵਾਇਆ ਜਾਣਾ ਚਾਹੀਦਾ ਹੈ, ਤਾਂ ਜੋ ਰਿਪੋਰਟ ਦੀ ਭਰੋਸੇਯੋਗਤਾ ’ਤੇ ਕੋਈ ਸਵਾਲ ਨਾ ਉੱਠੇ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਮਨਿੰਦਰ ਸਿੰਘ ਭਸ਼ੀਨ ਨੂੰ ਟੈਸਟ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।
ਯਾਦੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੰਤਰੀ ਸੋਂਦ ਅਕਾਲੀ ਦਲ ਦੀ ਸਰਕਾਰ ’ਤੇ ਨਸ਼ਾ ਵੇਚਣ ਦੇ ਦੋਸ਼ ਲਗਾਉਂਦੇ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਅਕਾਲੀ ਦਲ ਨੂੰ ਸੱਤਾ ਤੋਂ ਬਾਹਰ ਹੋਇਆਂ 10 ਸਾਲ ਹੋ ਚੁੱਕੇ ਹਨ ਤਾਂ ਹੁਣ ਨਸ਼ਾ ਕੌਣ ਵੇਚ ਰਿਹਾ ਹੈ। ਉਨ੍ਹਾਂ ਸੋਂਦ ਨੂੰ ਮੁੜ ਡੋਪ ਟੈਸਟ ਕਰਵਾਉਣ ਲਈ ਹਸਪਤਾਲ ਪਹੁੰਚਣ ਦਾ ਸੱਦਾ ਦਿੱਤਾ।
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਉਹ ਐਤਵਾਰ ਸਵੇਰੇ 11 ਵਜੇ ਸਿਵਲ ਹਸਪਤਾਲ ਪਹੁੰਚ ਕੇ ਡੋਪ ਟੈਸਟ ਜ਼ਰੂਰ ਕਰਵਾਉਣਗੇ। ਉਨ੍ਹਾਂ ਕਿਹਾ ਕਿ ਉਹ ਨਸ਼ਾ ਮੁਕਤ ਰਾਜਨੀਤੀ ਦੇ ਹੱਕ ਵਿੱਚ ਹਨ ਅਤੇ ਹੋਰਨਾਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਡੋਪ ਟੈਸਟ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਯਾਦੂ ਅਤੇ ਸੋਂਦ ਵੱਲੋਂ ਚੈਲੇਂਜ ਸਵੀਕਾਰ ਕਰਨ ਤੋਂ ਬਾਅਦ ਅਕਾਲੀ ਆਗੂ ਗੁਰਕੀਰਤ ਕੋਟਲੀ ਨੂੰ ਵੀ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।