- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਘੁੰਗਰਾਣਾ ਦੇ ਜੰਮਪਲ ਅੰਗਦ ਸਿੰਘ ਢਿੱਲੋਂ ਨੂੰ ਕੈਨੇਡਾ ਸਰਕਾਰ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ’ਚ ਰਾਜਦੂਤ ਨਿਯੁਕਤ ਕੀਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਵੱਲੋਂ ਕੀਤੇ ਐਲਾਨ ਤੋਂ ਬਾਅਦ ਘੁੰਗਰਾਣਾ ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਹੈ। ਪਿੰਡ ਵਾਸੀਆਂ ਨੇ ਇਸ ਨੂੰ ਇਲਾਕੇ ਲਈ ਮਾਣ ਵਾਲੀ ਪ੍ਰਾਪਤੀ ਦੱਸਦਿਆਂ ਢਿੱਲੋਂ ਪਰਿਵਾਰ ਨੂੰ ਵਧਾਈ ਦਿੱਤੀ।

ਬਲਵਿੰਦਰ ਸਿੰਘ ਮਹਿਮੀ, ਪੰਜਾਬੀ ਜਾਗਰਣ, ਰਾੜਾ ਸਾਹਿਬ : ਪਿੰਡ ਘੁੰਗਰਾਣਾ ਦੇ ਜੰਮਪਲ ਅੰਗਦ ਸਿੰਘ ਢਿੱਲੋਂ ਨੂੰ ਕੈਨੇਡਾ ਸਰਕਾਰ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ’ਚ ਰਾਜਦੂਤ ਨਿਯੁਕਤ ਕੀਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਵੱਲੋਂ ਕੀਤੇ ਐਲਾਨ ਤੋਂ ਬਾਅਦ ਘੁੰਗਰਾਣਾ ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਹੈ। ਪਿੰਡ ਵਾਸੀਆਂ ਨੇ ਇਸ ਨੂੰ ਇਲਾਕੇ ਲਈ ਮਾਣ ਵਾਲੀ ਪ੍ਰਾਪਤੀ ਦੱਸਦਿਆਂ ਢਿੱਲੋਂ ਪਰਿਵਾਰ ਨੂੰ ਵਧਾਈ ਦਿੱਤੀ।
ਅੰਗਦ ਢਿੱਲੋਂ ਨੇ ਕੈਨੇਡਾ ਤੋਂ ਉੱਚ ਸਿੱਖਿਆ ਹਾਸਲ ਕੀਤੀ ਹੈ। ਉਨ੍ਹਾਂ ਨੇ ਮਾਊਂਟ ਐਲੀਸਨ ਯੂਨੀਵਰਸਿਟੀ ਤੋਂ ਅੰਤਰਰਾਸ਼ਟਰੀ ਸਬੰਧਾਂ ’ਚ ਗ੍ਰੈਜੂਏਸ਼ਨ ਕੀਤੀ। 2015 ’ਚ ਲਿਬਰਲ ਪਾਰਟੀ ਦੇ ਖੇਤਰੀ ਨਿਰਦੇਸ਼ਕ ਵਜੋਂ ਕਰੀਅਰ ਸ਼ੁਰੂ ਕਰਨ ਤੋਂ ਬਾਅਦ 2017 ’ਚ ਕੈਨੇਡੀਅਨ ਵਿਰਾਸਤ ਮੰਤਰਾਲੇ ’ਚ ਸਪੈਸ਼ਲ ਪਾਲਿਸੀ ਅਸਿਸਟੈਂਟ ਅਤੇ 2021 ’ਚ ਟਰਾਂਸਪੋਰਟ ਮੰਤਰਾਲੇ ’ਚ ਡਾਇਰੈਕਟਰ ਆਫ਼ ਆਪਰੇਸ਼ਨਜ਼ ਰਹੇ। ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਦਫ਼ਤਰ ’ਚ ਡਾਇਰੈਕਟਰ ਆਫ਼ ਆਪਰੇਸ਼ਨਜ਼ ਐਂਡ ਸਟੇਕਹੋਲਡਰ ਵਜੋਂ ਵੀ ਕੰਮ ਕਰ ਚੁੱਕੇ ਹਨ। ਜੀ-7, ਜੀ-20 ਅਤੇ ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਨਾਲ ਕੰਮ ਕਰਨ ਦਾ ਤਜਰਬਾ ਵੀ ਹੈ।
ਉਨ੍ਹਾਂ ਦੇ ਪੜਦਾਦਾ ਸਰਦਾਰ ਗੁਰਨਾਮ ਸਿੰਘ ਘੁੰਗਰਾਣਾ 1937 ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਣੇ ਸਨ ਅਤੇ ਲੰਮਾ ਸਮਾਂ ਪਿੰਡ ਦੇ ਸਰਪੰਚ ਰਹੇ। ਦਾਦਾ ਸਰਦਾਰ ਜਗਜੀਤ ਸਿੰਘ ਘੁੰਗਰਾਣਾ 1997 ਤੋਂ 2002 ਤੱਕ ਪੰਜਾਬ ਐਗਰੋ ਇੰਡਸਟਰੀ ਦੇ ਚੇਅਰਮੈਨ ਰਹੇ। ਉਹ ਪਿੰਡ ਦੇ ਸਰਪੰਚ ਅਤੇ ਪੀਏਯੂ ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਵੀ ਰਹੇ। ਇਸ ਤਰ੍ਹਾਂ ਪਰਿਵਾਰ ਦੀਆਂ ਪਿਛਲੀਆਂ ਪੀੜ੍ਹੀਆਂ ਵੀ ਸਮਾਜਿਕ ਅਤੇ ਜਨਤਕ ਜੀਵਨ ਨਾਲ ਜੁੜੀਆਂ ਰਹੀਆਂ ਹਨ।
ਅੰਗਦ ਢਿੱਲੋਂ ਦੀ ਨਿਯੁਕਤੀ ’ਤੇ ਇਲਾਕੇ ਦੇ ਪੰਚਾਂ, ਸਰਪੰਚਾਂ ਤੇ ਸਿਆਸੀ ਆਗੂਆਂ ਨੇ ਉਨ੍ਹਾਂ ਦੇ ਪਿਤਾ ਨੈਣ ਇੰਦਰ ਸਿੰਘ ਢਿੱਲੋਂ ਨੂੰ ਮੁਬਾਰਕਬਾਦ ਦਿੱਤੀ। ਪਿੰਡ ਵਾਸੀਆਂ ਨੇ ਕਿਹਾ ਕਿ ਅੰਗਦ ਦੀ ਇਸ ਨਿਯੁਕਤੀ ਨਾਲ ਘੁੰਗਰਾਣਾ ਦਾ ਨਾਮ ਕੌਮਾਂਤਰੀ ਪੱਧਰ ’ਤੇ ਉਭਰਿਆ ਹੈ।