Khanna News : ਘਰੋਂ ਬਾਹਰ ਨਿਕਲਦੇ ਹੀ ਪੰਜ ਸਾਲਾ ਬੱਚੇ ਨੂੰ ਕੁੱਤਿਆਂ ਨੇ ਦਬੋਚਿਆ, ਬੁਰੀ ਤਰ੍ਹਾਂ ਨੋਚਿਆ
ਕੁੱਤਿਆਂ ਨੇ ਬੱਚੇ ਨੂੰ ਹੇਠਾਂ ਸੁੱਟ ਦਿੱਤਾ ਤੇ ਉਸ ਦੇ ਸਿਰ ਦੇ ਪਿਛਲੇ ਪਾਸੇ ਕਈ ਵਾਰ ਕੱਟਿਆ। ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰਾਂ ਉਸ ਨੂੰ ਕੁੱਤਿਆਂ ਦੇ ਚੁੰਗਲ ਤੋਂ ਛੁਡਾਇਆ ਤੇ ਉਸਨੂੰ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਜ਼ਰੂਰੀ ਇਲਾਜ ਮੁਹੱਈਆ ਕਰਵਾਇਆ।
Publish Date: Sun, 18 Jan 2026 07:45 PM (IST)
Updated Date: Sun, 18 Jan 2026 07:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਆਵਾਰਾ ਕੁੱਤਿਆਂ ਦੀ ਸਮੱਸਿਆ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਲਈ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਰਿਹਾ ਹੈ। ਇਸੇ ਤਰ੍ਹਾਂ ਦੀ ਇੱਕ ਘਟਨਾ ਸਥਾਨਕ ਅਮਲੋਹ ਰੋਡ 'ਤੇ ਸ਼ਹੀਦ ਭਗਤ ਸਿੰਘ ਕਲੋਨੀ ’ਚ ਵਾਪਰੀ, ਜਿੱਥੇ ਐਤਵਾਰ ਨੂੰ ਖੇਡਣ ਲਈ ਘਰੋਂ ਬਾਹਰ ਨਿਕਲਦੇ ਹੀ ਇੱਕ ਪੰਜ ਸਾਲਾ ਬੱਚੇ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਕੱਟ ਲਿਆ।
ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਨੇ ਕਿਹਾ ਕਿ ਉਸਦਾ ਪੰਜ ਸਾਲਾ ਪੁੱਤਰ ਨਵਨੂਰ ਸਿੰਘ ਘਰ ’ਚ ਹੀ ਸੀ। ਜਿਵੇਂ ਹੀ ਉਹ ਦੁਪਹਿਰ ਨੂੰ ਘਰੋਂ ਬਾਹਰ ਨਿਕਲਿਆ ਤਾਂ ਚਾਰ-ਪੰਜ ਕੁੱਤਿਆਂ ਨੇ ਅਚਾਨਕ ਉਸ 'ਤੇ ਹਮਲਾ ਕਰ ਦਿੱਤਾ ਤੇ ਉਸਨੂੰ ਘਸੀਟਣਾ ਸ਼ੁਰੂ ਕਰ ਦਿੱਤਾ।
ਕੁੱਤਿਆਂ ਨੇ ਬੱਚੇ ਨੂੰ ਹੇਠਾਂ ਸੁੱਟ ਦਿੱਤਾ ਤੇ ਉਸ ਦੇ ਸਿਰ ਦੇ ਪਿਛਲੇ ਪਾਸੇ ਕਈ ਵਾਰ ਕੱਟਿਆ। ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰਾਂ ਉਸ ਨੂੰ ਕੁੱਤਿਆਂ ਦੇ ਚੁੰਗਲ ਤੋਂ ਛੁਡਾਇਆ ਤੇ ਉਸਨੂੰ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਜ਼ਰੂਰੀ ਇਲਾਜ ਮੁਹੱਈਆ ਕਰਵਾਇਆ। ਜਸਵਿੰਦਰ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਸਮੱਸਿਆ ਦਾ ਠੋਸ ਹੱਲ ਲੱਭਣ ਦੀ ਅਪੀਲ ਕੀਤੀ, ਜੋ ਕਿ ਮਨੁੱਖਾਂ ਲਈ ਇੱਕ ਗੰਭੀਰ ਸਮੱਸਿਆ ਬਣ ਗਈ ਹੈ।