
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲੁਧਿਆਣਾ ਸੈਸ਼ਨ ਅਦਾਲਤ ਨੇ ਥਾਣਾ ਸਦਰ ਪੁਲਿਸ ਖੰਨਾ ਦੇ ਤਤਕਾਲੀ ਐਸਐਚਓ ਨੂੰ ਲਗਭਗ ਛੇ ਸਾਲ ਪੁਰਾਣੇ ਇੱਕ ਮਾਮਲੇ ਵਿੱਚ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ, ਜਿਸ ਵਿੱਚ ਥਾਣੇਦਾਰ ਨੇ ਪਿਤਾ-ਪੁੱਤਰ ਸਮੇਤ ਤਿੰਨ ਵਿਅਕਤੀਆਂ ਦੇ ਥਾਣੇ ਅੰਦਰ ਕੱਪੜੇ ਉਤਾਰ ਕੇ ਕੁੱਟਮਾਰ ਕੀਤੀ ਗਈ ਸੀ ਤੇ ਉਸ ਤੋਂ ਬਾਅਦ ਵੀਡੀਓ ਵਾਇਰਲ ਹੋਈ ਸੀ।

ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ : ਲੁਧਿਆਣਾ ਸੈਸ਼ਨ ਅਦਾਲਤ ਨੇ ਥਾਣਾ ਸਦਰ ਪੁਲਿਸ ਖੰਨਾ ਦੇ ਤਤਕਾਲੀ ਐਸਐਚਓ ਨੂੰ ਲਗਭਗ ਛੇ ਸਾਲ ਪੁਰਾਣੇ ਇੱਕ ਮਾਮਲੇ ਵਿੱਚ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ, ਜਿਸ ਵਿੱਚ ਥਾਣੇਦਾਰ ਨੇ ਪਿਤਾ-ਪੁੱਤਰ ਸਮੇਤ ਤਿੰਨ ਵਿਅਕਤੀਆਂ ਦੇ ਥਾਣੇ ਅੰਦਰ ਕੱਪੜੇ ਉਤਾਰ ਕੇ ਕੁੱਟਮਾਰ ਕੀਤੀ ਗਈ ਸੀ ਤੇ ਉਸ ਤੋਂ ਬਾਅਦ ਵੀਡੀਓ ਵਾਇਰਲ ਹੋਈ ਸੀ। ਇਹ ਮਾਮਲਾ ਜੂਨ 2019 ਦਾ ਹੈ, ਜਦੋਂ ਖੰਨਾ ਸਦਰ ਪੁਲਿਸ ਸਟੇਸ਼ਨ ਦੇ ਤਤਕਾਲੀ ਐੱਸਐੱਚਓ ਬਲਜਿੰਦਰ ਸਿੰਘ 'ਤੇ ਇੱਕ ਅੰਮ੍ਰਿਤਧਾਰੀ ਵਿਅਕਤੀ, ਉਸਦੇ ਪੁੱਤਰ ਅਤੇ ਉਨ੍ਹਾਂ ਦੇ ਸਾਥੀ ਨੂੰ ਥਾਣੇ ਵਿੱਚ ਆਪਣੇ ਦਫ਼ਤਰ ਵਿੱਚ ਕੱਪੜੇ ਉਤਾਰ ਕੇ ਕੁੱਟਣ ਅਤੇ ਬਾਅਦ ਵਿੱਚ ਵੀਡੀਓ ਵਾਇਰਲ ਕਰਨ ਦਾ ਦੋਸ਼ ਲਗਾਇਆ ਗਿਆ ਸੀ।
ਇਸ ਤੋਂ ਬਾਅਦ, ਏਡੀਜੀਪੀ ਡਾ. ਨਰੇਸ਼ ਅਰੋੜਾ ਦੀ ਅਗਵਾਈ ਵਿੱਚ ਇੱਕ ਐਸਆਈਟੀ ਬਣਾਈ ਗਈ ਸੀ। ਜਾਂਚ ਤੋਂ ਬਾਅਦ, 2020 ਵਿੱਚ ਖੰਨਾ ਦੇ ਸਿਟੀ ਪੁਲਿਸ ਸਟੇਸ਼ਨ-1 ਵਿੱਚ ਤਤਕਾਲੀ ਇੰਸਪੈਕਟਰ ਬਲਜਿੰਦਰ ਸਿੰਘ ਅਤੇ ਕਾਂਸਟੇਬਲ ਵਰੁਣ ਕੁਮਾਰ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਮਾਮਲੇ ਵਿਚ ਕੁੱਟਮਾਰ ਕਰਨ, ਗੈਰ-ਕਾਨੂੰਨੀ ਹਿਰਾਸਤ, ਐਸਸੀ/ਐਸਟੀ ਐਕਟ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਆਈਟੀ ਐਕਟ ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਸਨ। ਲੁਧਿਆਣਾ ਸੈਸ਼ਨ ਅਦਾਲਤ ਨੇ ਹੁਣ ਇੰਸਪੈਕਟਰ ਬਲਜਿੰਦਰ ਸਿੰਘ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ, ਜਦੋਂ ਕਿ ਵਰੁਣ ਨੂੰ ਬਰੀ ਕਰ ਦਿੱਤਾ ਗਿਆ ਹੈ।