ਸਟਾਫ ਰਿਪੋਰਟਰ, ਖੰਨਾ : ਖੰਨਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 'ਚ ਜ਼ਿਲ੍ਹਾ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 18 ਤਗਮੇ ਹਾਸਲ ਕੀਤੇ। ਪਿੰ੍ਸੀਪਲ ਅੰਜੁਮ ਅਬਰੋਲ ਨੇ ਦੱਸਿਆ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਸੋਨ, 4 ਚਾਂਦੀ ਤੇ 9 ਕਾਂਸੇ ਦੇ ਤਗਮੇ ਹਾਸਲ ਕੀਤੇ। ਉਨ੍ਹਾਂ ਦੱਸਿਆ ਕਰਨ ਸਿੰਘ, ਸਤਨਾਮ, ਰਾਜਦੀਪ, ਅਨੁਰੀਤ ਕੌਰ ਤੇ ਜਸਲੀਨ ਕੌਰ ਨੇ ਸੋਨ ਤਗਮੇ ਹਾਸਲ ਕੀਤੇ। ਇਸੇ ਤਰ੍ਹਾਂ ਜਗਜੀਤ, ਪ੍ਰਭਜੋਤ, ਸੁਖਮਨ ਤੇ ਨਵਦੀਪ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਪਿੰ੍ਸੀਪਲ ਅੰਜੁਮ ਅਬਰੋਲ ਤੇ ਹੋਰਨਾਂ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪੇ੍ਰਿਤ ਕੀਤਾ।